ਬਾਲੀਵੁੱਡ ਕਵੀਨ ਕੰਗਨਾ ਰਣੌਤ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ ਜੋ ਆਪਣੇ ਭੜਕਾਉ ਬਿਆਨਾਂ ਨੂੰ ਲੈ ਚਰਚਾ ਵਿੱਚ ਰਹਿੰਦੇ ਹਨ। ਕੰਗਨਾ ਦੀ ਹੁਣ ਤੱਕ ਕਈ ਫਿਲਮੀ ਸਿਤਾਰਿਆਂ ਨਾਲ ਟਵਿੱਟਰ ਜੰਗ ਦੇਖੀ ਜਾ ਚੁੱਕੀ ਹੈ। ਦੱਸ ਦਈਏ ਕਿ ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਹਿੱਟ ਫਿਲਮਾਂ ‘ਚ ਕੰਮ ਕੀਤਾ ਹੈ। ਉਹ ਸੋਸ਼ਲ ਮੀਡੀਆ ‘ਤੇ ਕਾਫ਼ੀ ਆਕਟੀਵ ਰਹਿੰਦੇ ਹਨ ਤੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁੱਝ ਨਾ ਕੁੱਝ ਸ਼ੇਅਰ ਕਰਦੇ ਰਹਿੰਦੇ ਹਨ। ਦੱਸ ਦਈਏ ਕਿ ਅੱਜ ਉਹ ਹੋਲੀ ਦਾ ਤਿਉਹਾਰ ਮਨਾ ਰਹੇ ਹੈ, ਜਿਸ ਦੀ ਵੀਡੀਓ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਕੰਗਣਾ ਰਣੌਤ ਆਪਣੇ ਫਿਲਮ ਦੇ ਸੈੱਟ ‘ਤੇ ਸਭ ਨੂੰ ਰੰਗ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ।
ਦੱਸ ਦਈਏ ਕਿ ਉਨ੍ਹਾਂ ਦੀ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਤੇ ਪ੍ਰਸ਼ੰਸਕ ਕੰਮੈਂਟ ਕਰਕੇ ਆਪਣੀ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।














