October 27, 2026, 2:44 pm
----------- Advertisement -----------
HomeNewsLatest Newsਸ਼ਿਮਲਾ 'ਚ 200 ਮੀਟਰ ਡੂੰਘੇ ਨਾਲੇ ਡਿੱਗੀ ਕਾਰ, ਫੌਜ ਦੇ ਜਵਾਨ ਸਮੇਤ...

ਸ਼ਿਮਲਾ ‘ਚ 200 ਮੀਟਰ ਡੂੰਘੇ ਨਾਲੇ ਡਿੱਗੀ ਕਾਰ, ਫੌਜ ਦੇ ਜਵਾਨ ਸਮੇਤ ਚਾਰ ਦੀ ਮੌ+ਤ

Published on

----------- Advertisement -----------

ਸ਼ਿਮਲਾ ਦੇ ਨੇਰਵਾ ਬਾਜ਼ਾਰ ਤੋਂ ਕਰੀਬ 5 ਕਿਲੋਮੀਟਰ ਦੂਰ ਇੱਕ ਆਲਟੋ ਕਾਰ 200 ਮੀਟਰ ਡੂੰਘੇ ਨਾਲੇ ਵਿੱਚ ਡਿੱਗ ਗਈ। ਇਸ ਹਾਦਸੇ ‘ਚ ਫੌਜ ਦੇ ਜਵਾਨ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਸਾਰਿਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ‘ਚ ਹੀ ਸਾਰਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਫੌਜ ਦੇ ਜਵਾਨ ਲੱਕੀ, ਕਾਲਜ ਦੇ ਵਿਦਿਆਰਥੀ ਅਕਸ਼ੈ, ਸਕੂਲੀ ਵਿਦਿਆਰਥੀ ਆਸ਼ੀਸ਼ ਅਤੇ ਰਿਤਿਕ ਵਜੋਂ ਹੋਈ ਹੈ। ਸਾਰੇ ਨਰਵਾ ਇਲਾਕੇ ਦੇ ਰਹਿਣ ਵਾਲੇ ਸਨ।
ਜਾਣਕਾਰੀ ਮੁਤਾਬਿਕ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਫੌਜ ਦਾ ਜਵਾਨ ਡਿਊਟੀ ‘ਤੇ ਵਾਪਸ ਜਾ ਰਿਹਾ ਸੀ। ਤਿੰਨੇ ਦੋਸਤ ਉਸਨੂੰ ਛੱਡਣ ਲਈ ਨਰਵਾ ਜਾ ਰਹੇ ਸਨ। ਕਾਰ ਸੈਨਾ ਦੇ ਜਵਾਨ ਲੱਕੀ ਦੇ ਪਿਤਾ ਨਰਾਇਣ ਸਿੰਘ ਠਾਕੁਰ ਦੀ ਸੀ। ਜਿਸ ਨੂੰ ਅਕਸ਼ੈ ਚਲਾ ਰਿਹਾ ਸੀ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਹਾਦਸੇ ਦਾ ਕਾਰਨ ਕੀ ਸੀ। ਫਿਲਹਾਲ ਪੁਲਸ ਜਾਂਚ ‘ਚ ਜੁਟੀ ਹੋਈ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਾਰੀਆਂ ਲਾਸ਼ਾਂ ਕਾਰ ਦੇ ਬਾਹਰ ਪਈਆਂ ਸਨ। ਸਥਾਨਕ ਲੋਕਾਂ ਦੀ ਮਦਦ ਨਾਲ ਚਾਰਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਨੇਰਵਾ ਲਿਆਂਦਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...

ਮਾਨਸਾ ਮੋਰਚੇ ਨੂੰ ਮਜ਼ਬੂਤ ਕਰਨ ਲਈ ਇਨਸਾਫ ਕਮੇਟੀ ਦਾ ਇੱਕ ਹੋਰ ਵੱਡਾ ਐਲਾਨ !

 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਸਟੋਰ ਮਾਲਿਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ...