ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਦਿਹਾਂਤ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ”ਸਤੀਸ਼ ਕੌਸ਼ਿਕ ਜੀ ਦਾ ਬੇਵਕਤ ਚਲੇ ਜਾਣਾ ਬਹੁਤ ਦੁੱਖਦਾਇਕ ਹੈ। ਸਤੀਸ਼ ਜੀ ਤੁਸੀਂ ਆਪਣੀ ਕਲਾ ਜ਼ਰੀਏ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹੋਗੇ।”
ਮਸ਼ਹੂਰ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 66 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਸਤੀਸ਼ ਕੌਸ਼ਿਕ ਦਾ ਪੋਸਟਮਾਰਟਮ ਦਿੱਲੀ ਦੇ ਦੀਨ ਦਿਆਲ ਹਸਪਤਾਲ ‘ਚ ਕੀਤਾ ਜਾਵੇਗਾ। ਵੀਰਵਾਰ ਤੜਕੇ ਉਨ੍ਹਾਂ ਦਾ ਦੇਹਾਂਤ ਹੋਣ ਤੋਂ ਬਾਅਦ ਸਵੇਰੇ 5:30 ਵਜੇ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਫਿਲਹਾਲ ਉਸ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਉਸ ਦੀ ਲਾਸ਼ ਨੂੰ ਮੁੰਬਈ ਲਿਜਾਇਆ ਜਾਵੇਗਾ।












