November 14, 2026, 7:53 am
----------- Advertisement -----------
HomeNewsLatest Newsਕੇਜਰੀਵਾਲ ਸਰਕਾਰ ਨੂੰ ਮਿਲੇ ਦੋ ਨਵੇਂ ਮੰਤਰੀ, ਸੌਰਭ ਭਾਰਦਵਾਜ ਅਤੇ ਆਤਿਸ਼ੀ ਨੇ...

ਕੇਜਰੀਵਾਲ ਸਰਕਾਰ ਨੂੰ ਮਿਲੇ ਦੋ ਨਵੇਂ ਮੰਤਰੀ, ਸੌਰਭ ਭਾਰਦਵਾਜ ਅਤੇ ਆਤਿਸ਼ੀ ਨੇ ਚੁੱਕੀ ਸਹੁੰ

Published on

----------- Advertisement -----------

ਆਮ ਆਦਮੀ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ ਨੇ ਅੱਜ ਮੰਤਰੀ ਵਜੋਂ ਸਹੁੰ ਚੁੱਕੀ। ਸੌਰਭ ਦੇ ਨਾਲ ਆਤਿਸ਼ੀ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਦੋਵਾਂ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਉਪ ਰਾਜਪਾਲ ਵੀਕੇ ਸਕਸੈਨਾ ਦੀ ਮੌਜੂਦਗੀ ਵਿੱਚ ਹੋਇਆ। ਦੋਵਾਂ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਦੇ ਨਾਲ-ਨਾਲ ਵਿਭਾਗਾਂ ਦੀ ਵੰਡ ਵੀ ਕਰ ਦਿੱਤੀ ਗਈ ਹੈ।
ਦੱਸ ਦਈਏ ਕਿ ਆਤਿਸ਼ੀ ਹੁਣ ਤੋਂ ਸਿੱਖਿਆ, ਲੋਕ ਨਿਰਮਾਣ, ਬਿਜਲੀ ਅਤੇ ਸੈਰ-ਸਪਾਟਾ ਵਿਭਾਗ ਸੰਭਾਲਣਗੇ, ਜਦਕਿ ਸੌਰਭ ਭਾਰਦਵਾਜ ਨੂੰ ਸਿਹਤ, ਪਾਣੀ ਅਤੇ ਉਦਯੋਗ ਵਿਭਾਗ ਸੌਂਪੇ ਗਏ ਹਨ।
ਜ਼ਿਕਰਯੋਗ ਹੈ ਕਿ ਆਤਿਸ਼ੀ ਨੇ ਦਿੱਲੀ ਦੇ ਸਪ੍ਰਿੰਗਡੇਲ ਸਕੂਲ ਤੋਂ ਪੜ੍ਹਾਈ ਕੀਤੀ। ਫਿਰ ਉਸਨੇ ਸੇਂਟ ਸਟੀਫਨ ਕਾਲਜ ਤੋਂ ਬੈਚਲਰ ਦੀ ਡਿਗਰੀ ਹਾਸਲ ਕੀਤੀ। ਉਸ ਨੇ ਡੀਯੂ ਤੋਂ ਪੜ੍ਹਾਈ ਕਰਨ ਤੋਂ ਬਾਅਦ ਰੋਡਜ਼ ਸਕਾਲਰਸ਼ਿਪ ਪ੍ਰਾਪਤ ਕਰਕੇ ਆਕਸਫੋਰਡ ਯੂਨੀਵਰਸਿਟੀ ਲੰਡਨ ਤੋਂ ਮਾਸਟਰਜ਼ ਕੀਤਾ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਆਤਿਸ਼ੀ ਨੇ ਆਂਧਰਾ ਪ੍ਰਦੇਸ਼ ਦੇ ਰਿਸ਼ੀ ਵੈਲੀ ਸਕੂਲ ਵਿੱਚ ਇਤਿਹਾਸ ਪੜ੍ਹਾਇਆ। ਉਸਨੇ ਕਈ ਸਵੈ-ਸੇਵੀ ਸੰਸਥਾਵਾਂ ਨਾਲ ਵੀ ਕੰਮ ਕੀਤਾ ਹੈ। ਉਹ ਅੰਨਾ ਅੰਦੋਲਨ ਦੌਰਾਨ ਕੇਜਰੀਵਾਲ ਦੇ ਸੰਪਰਕ ਵਿੱਚ ਆਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...