November 24, 2026, 11:32 pm
----------- Advertisement -----------
HomeNewsLatest Newsਬਟਾਲਾ ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ...

ਬਟਾਲਾ ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਖਰਚੇ ਜਾਣਗੇ 1.21 ਕਰੋੜ ਰੁਪਏ

Published on

----------- Advertisement -----------

ਚੰਡੀਗੜ੍ਹ, 9 ਮਾਰਚ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਤਕਰੀਬਨ 1.21 ਕਰੋੜ ਰੁਪਏ ਖਰਚਣ ਦਾ ਫ਼ੈਸਲਾ ਕੀਤਾ ਗਿਆ ਹੈ। ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਾਰਜ਼ ਕੀਤੇ ਜਾ ਰਹੇ ਹਨ।

ਮੰਤਰੀ ਨੇ ਕਿਹਾ ਕਿ ਵਿਰਾਸਤੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਨਾਲ ਸੂਬੇ ਨੂੰ ਕੂੜਾ ਮੁਕਤ ਬਣਾਉਣ ਵਿੱਚ ਸਹਾਇਤਾ ਮਿਲੇਗੀ। ਇਸ ਦੇ ਨਾਲ ਹੀ ਕੂੜੇ ਨਾਲ ਫੈਲਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਵੀ ਲੋਕਾਂ ਨੂੰ ਨਿਜਾਤ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਵੈੱਬਸਾਈਟ www. epro.punjab.gov.in ‘ਤੇ ਟੈਂਡਰ ਅਪਲੋਡ ਕਰ ਦਿੱਤਾ ਗਿਆ ਹੈ। ਜੇਕਰ ਇਸ ਟੈਂਡਰ ਵਿੱਚ ਕਿਸੇ ਕਿਸਮ ਦੀ ਸੋਧ ਲੋੜੀਂਦੀ ਹੋਵੇਗੀ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਹੀ ਵੈਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...