ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਇਨ੍ਹੀਂ ਦਿਨੀਂ ਭਾਰਤ ਦੌਰੇ ‘ਤੇ ਹਨ। ਉਹ ਬੁੱਧਵਾਰ ਨੂੰ ਆਸਟ੍ਰੇਲੀਆ ਤੋਂ ਅਹਿਮਦਾਬਾਦ ਪਹੁੰਚੇ ਸਨ। ਇੱਥੇ ਹਵਾਈ ਅੱਡੇ ‘ਤੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੇ ਨਾਲ ਹੀ ਅੱਜ ਵੀਰਵਾਰ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਭਾਰਤ ਦੇ ਪਹਿਲੇ ਸਵਦੇਸ਼ੀ ਏਅਰਕ੍ਰਾਫਟ ਕੈਰੀਅਰ INS ਵਿਕਰਾਂਤ ਨੂੰ ਦੇਖਣ ਪਹੁੰਚੇ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚਾਰ ਟੈਸਟ ਮੈਚਾਂ ਦੀ ਸੀਰੀਜ਼ ਦਾ ਫਾਈਨਲ ਮੈਚ ਦੇਖਣ ਲਈ ਨਰਿੰਦਰ ਮੋਦੀ ਸਟੇਡੀਅਮ ਪਹੁੰਚੇ ਸਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸਟੇਡੀਅਮ ‘ਚ ਪਹਿਲੇ ਦਿਨ ਦਾ ਖੇਡ ਦੇਖਿਆ। ਮੈਚ ਤੋਂ ਪਹਿਲਾਂ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਆਪਣੀ-ਆਪਣੀ ਕ੍ਰਿਕਟ ਟੀਮ ਦੇ ਕਪਤਾਨ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਵਿਸ਼ੇਸ਼ ਟੈਸਟ ਮੈਚ ਲਈ ਵਿਸ਼ੇਸ਼ ਟੋਪੀ ਭੇਟ ਕੀਤੀ।












