June 29, 2026, 6:45 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਪ੍ਰਾਈਵੇਟ ਹਸਪਤਾਲਾਂ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੇ ਜਾਂਦੇ ਮਹਿੰਗੇ ਇਲਾਜ ਦਾ ਚੁੱਕਿਆ ਮੁੱਦਾ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਨੇ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੇ ਜਾਂਦੇ ਮਹਿੰਗੇ ਇਲਾਜ਼ ਦਾ ਢੁਕਵਾਂ ਹੱਲ ਕੱਢਣ ਅਤੇ ਸਰਕਾਰੀ ਹਸਪਤਾਲਾਂ ਦੀ ਤਰਜ਼ ‘ਤੇ ਇਕਸਾਰਤਾ ਲਿਆਉਣ ‘ਤੇ ਜ਼ੋਰ ਦਿੱਤਾ। ਹਰਭਜਨ ਸਿੰਘ ਈ.ਟੀ.ਓ ਨੇ ਅੱਜ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਪੇਸ਼ ਕੀਤੇ ਮਤੇ ‘ਤੇ ਬੋਲਦਿਆਂ ਕਿਹਾ ਕਿ ਸਰਕਾਰੀ ਮੁਲਾਜ਼ਮ ਤੇ ਪੈਨਸ਼ਨਰ ਆਪਣਾ ਜਾਂ ਆਪਣੇ ‘ਤੇ ਨਿਰਭਰ ਪਰਿਵਾਰਕ ਮੈਂਬਰਾਂ ਦਾ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਵੱਖ-ਵੱਖ ਬੀਮਾਰੀਆਂ ਦਾ ਇਲਾਜ਼ ਕਰਵਾਉਂਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਹਸਪਤਾਲ ਬੀਮਾਰੀਆਂ ਦੇ ਇਲਾਜ਼ ਲਈ ਵੱਧ ਰਾਸ਼ੀ ਵਸੂਲ ਕਰਦੇ ਹਨ, ਪਰ ਸਬੰਧਤ ਨੂੰ ਖ਼ਰਚ ਕੀਤੀ ਰਾਸ਼ੀ ਦਾ ਪੂਰਾ ਰੀਇੰਬਰਸਮੈਂਟ ਨਹੀਂ ਮਿਲਦਾ।

ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ `ਚ ਕਰਵਾਏ ਇਲਾਜ਼ ਦੀ ਲੱਗਭੱਗ ਪੂਰੀ ਰਾਸ਼ੀ ਰੀਇੰਬਰਸਮੈਂਟ ਦੌਰਾਨ ਪ੍ਰਾਪਤ ਹੋ ਜਾਂਦੀ ਹੈ, ਜਦਕਿ ਪ੍ਰਾਈਵੇਟ ਹਸਪਤਾਲ ਕਰਵਾਏ ਇਲਾਜ਼ ਦੌਰਾਨ ਅਜਿਹਾ ਨਹੀਂ ਹੁੰਦਾ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਹਿੱਤ ਵਿੱਚ ਇਸ ਮਾਮਲੇ ਦਾ ਢੁੱਕਵਾਂ ਹੱਲ ਕੱਢਣਾ ਚਾਹੀਦਾ ਹੈ ਅਤੇ ਸਰਕਾਰੀ ਮੁਲਾਜ਼ਮਾਂ, ਪੈਨਸ਼ਨਰਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੇ ਇਲਾਜ਼ ਦੀ ਵਸੂਲ ਕੀਤੀ ਰਾਸ਼ੀ ਦੀ ਪੂਰੀ ਰੀਇੰਬਰਸਮੈਂਟ ਹੋਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...