June 29, 2026, 6:44 pm
----------- Advertisement -----------
HomeNewsLatest Newsਅਭਿਆਨ ਦੇ ਪਹਿਲੇ ਦਿਨ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ 1 ਲੱਖ ਨਵੇਂ...

ਅਭਿਆਨ ਦੇ ਪਹਿਲੇ ਦਿਨ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ 1 ਲੱਖ ਨਵੇਂ ਦਾਖ਼ਲੇ ਕਰਨ ਦਾ ਟੀਚਾ : ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਭਲਕ (10 ਮਾਰਚ) ਤੋਂ ਨਵੇਂ ਦਾਖ਼ਲੇ ਕਰਨ ਦਾ ਮਹਾਂ-ਅਭਿਆਨ ਚਲਾਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਸੂਬੇ ਦੇ ਸਮੂਹ ਸਿੱਖਿਆ ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਟੀਮਾਂ ਨਾਲ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦਾਖ਼ਲਾ ਅਭਿਆਨ ਦੇ ਪਹਿਲੇ ਦਿਨ ਇੱਕੋ ਦਿਨ ਵਿੱਚ 1 ਲੱਖ ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਰੱਖਿਆ ਹੈ। ਇਹ ਮੁਹਿੰਮ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਚੱਲੇਗੀ।

ਬੈਂਸ ਨੇ ਕਿਹਾ ਕਿ ਉਹ ਇਸ ਅਭਿਆਨ ਦੀ ਖੁਦ ਨਿਗਰਾਨੀ ਕਰਨਗੇ। ਮੀਟਿੰਗ ਦੌਰਾਨ ਸ. ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਾਖ਼ਲਾ ਮੁਹਿੰਮ-2023 ਨੂੰ ਹੋਰ ਅਸਰਦਾਰ ਬਣਾਉਣ ਵਾਸਤੇ 10 ਮਾਰਚ 2023 ਤੋਂ ਲੈ ਕੇ 31 ਮਾਰਚ 2023 ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਮੇਨ ਗੇਟ ਤੇ ਦਾਖਲਾ ਬੂਥ ਲਗਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਇਨ੍ਹਾਂ ਬੂਥਾਂ ‘ਤੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਡਿਊਟੀ ਤੇ ਬੈਠੇਗਾ ਅਤੇ ਰਜਿਸਟਰ ਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ। ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸੋਚ ਅਨੁਸਾਰ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਸੁਧਾਰ ਕੇ ਅੰਤਰਰਾਸ਼ਟਰੀ ਪੱਧਰ ਤੱਕ ਕਰਨ ਵਾਸਤੇ ਹਰ ਅਧਿਕਾਰੀਆਂ ਪੂਰੀ ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...