September 8, 2026, 6:04 pm
----------- Advertisement -----------
HomeNewsEntertainmentਦੀਪਿਕਾ ਪਾਦੂਕੋਣ ਦੀ ਫ਼ਿਲਮ 'ਗਹਿਰਾਈਆਂ' ਦਾ ਪੋਸਟਰ ਹੋਇਆ ਰਿਲੀਜ਼

ਦੀਪਿਕਾ ਪਾਦੂਕੋਣ ਦੀ ਫ਼ਿਲਮ ‘ਗਹਿਰਾਈਆਂ’ ਦਾ ਪੋਸਟਰ ਹੋਇਆ ਰਿਲੀਜ਼

Published on

----------- Advertisement -----------

ਫ਼ਿਲਮ 83 ਦੇ ਬਾਅਦ ਦੀਪੀਕਾ ਦੇ ਨੇੜੇ ਕਈ ਫਿਲਮਾਂ ਦੀ ਲਾਈਨ ਲੱਗੀ ਹੋਈ ਹੈ। ਇਨ੍ਹਾਂ ਫਿਲਮਾਂ ‘ਚੋਂ ਕੁਝ ਤਾਂ 2022 ‘ਚ ਰੀਲੀਜ਼ ਹੋਣਗੀਆਂ ਜਦਕਿ ਕੁਝ 2023 ਤੱਕ ਖਿਸਕ ਸਕਦੀਆਂ ਹਨ ਕਿਉਂਕਿ ਕੋਰੋਨਾ ਦੇ ਕਾਰਨ ਕਈ ਫਿਲਮਾਂ ਦੀ ਸ਼ੁਟਿੰਗ ‘ਚ ਵੀ ਰੁਕਾਵਟ ਆ ਰਹੀ ਹੈ। ਨਵੇਂ ਸਾਲ ‘ਚ ਦੀਪੀਕਾ ਦੀ ਸਭ ਤੋਂ ਪਹਿਲੀ ਫਿਲਮ ਜੋ ਰਿਲੀਜ ਹੋਣ ਜਾ ਰਹੀ ਹੈ, ਉਸ ਦਾ ਨਾਮ ‘ਗਹਿਰਾਈਆਂ’ ।

ਐਮਾਜ਼ਾਨ ਪ੍ਰਾਈਮ ਵੀਡੀਓ ਨੇ ਅੱਜ ਐਮਾਜ਼ਾਨ ਓਰੀਜਨਲ ਫ਼ਿਲਮ ‘ਗਹਿਰਾਈਆਂ’ ਦੇ 6 ਨਵੇਂ ਪੋਸਟਰ ਜਾਰੀ ਕੀਤੇ, ਜਿਸਦਾ ਦਰਸ਼ਕ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਫ਼ਿਲਮ ਦੀ ਮੁੱਖ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਜਨਮਦਿਨ ਦੇ ਖਾਸ ਮੌਕੇ ‘ਤੇ ਇਨ੍ਹਾਂ ਪੋਸਟਰਾਂ ਨੂੰ ਰਿਲੀਜ਼ ਕੀਤਾ ਗਿਆ ਹੈ। ਇਨ੍ਹਾਂ ਨਵੇਂ ਪੋਸਟਰਾਂ ਵਿੱਚ ਵੱਖ-ਵੱਖ ਕਿਰਦਾਰਾਂ ਨੂੰ ਪੇਸ਼ ਕਰਨ ਵਾਲੇ ਬਹੁਤ ਹੀ ਮਨਮੋਹਕ ਪੋਸਟਰ ਸ਼ੇਅਰ ਕੀਤੇ ਹਨ। ਜਿਸ ਤੋਂ ਬਾਅਦ ਫ਼ਿਲਮ ਪ੍ਰਤੀ ਦਰਸ਼ਕਾਂ ਦੀ ਉਤਸੁਕਤਾ ਵੱਧ ਗਈ ਹੈ। ਬਹੁਤ ਹੀ ਪ੍ਰਤਿਭਾਸ਼ਾਲੀ ਨਿਰਦੇਸ਼ਕ ਸ਼ਕੁਨ ਬੱਤਰਾ ਦੁਆਰਾ ਇਸ ਫ਼ਿਲਮ ਨੂੰ ਤਿਆਰ ਕੀਤਾ ਗਿਆ ਹੈ।

ਇਸ ਫ਼ਿਲਮ ‘ਚ ਅੱਜ ਦੇ ਸਮੇਂ ਦੇ ਰਿਸ਼ਤਿਆਂ ਦੀਆਂ ਜਟਿਲਤਾਵਾਂ ਅਤੇ ਅੰਦਰੂਨੀ ਪਰਤਾਂ, ਨੌਜਵਾਨਾਂ ਦੀ ਜ਼ਿੰਦਗੀ ਦੇ ਵਿਸ਼ੇਸ਼ ਪਹਿਲੂਆਂ ਅਤੇ ਜ਼ਿੰਦਗੀ ਨੂੰ ਖੁੱਲ੍ਹ ਕੇ ਜੀਣ ਦੀ ਇੱਛਾ ਨੂੰ ਖੂਬਸੂਰਤੀ ਨਾਲ ਬਿਆਨ ਕਰਨ ਦੀ ਕੋਸ਼ਿਸ ਕੀਤੀ ਗਈ ਹੈ। ਦੀਪਿਕਾ ਪਾਦੂਕੋਣ ਨੇ ਸਭ ਤੋਂ ਪਹਿਲਾਂ ਇਹ ਪੋਸਟਰ ਆਪਣੇ ਸਾਰੇ ਪ੍ਰਸ਼ੰਸਕਾਂ ਲਈ ਸ਼ੇਅਰ ਕੀਤੇ ਸਨ। ਉਨ੍ਹਾਂ ਨੇ ਲਿਖਿਆ, ‘ਤੁਹਾਡੇ ਸਬਰ ਅਤੇ ਪੂਰੇ ਪਿਆਰ ਲਈ, ਇਸ ਖਾਸ ਦਿਨ ‘ਤੇ ਤੁਹਾਡੇ ਸਾਰਿਆਂ ਲਈ ਇਹ ਖਾਸ ਤੋਹਫਾ ਹੈ।’ ਇਸ ਤੋਂ ਇਲਾਵਾ ਤੁਹਾਨੂੰ ਦਸ ਦਈਏ ਕਿ ਗਹਿਰਾਈਆਂ ਦੇ ਇਲਾਵਾ ਦੀਪੀਕਾ ਦੇ ਨੇੜੇ ਇੱਕ ਵੱਡੇ ਬਜਟ ਦੀ ਫਿਲਮ ਵੀ ਹੈ, ਜਿਸ ਦਾ ਨਾਮ ਹੈ ਪਠਾਨ। ਇਸ ਫਿਲਮ ‘ਚ ਉਹ ਸੁਪਰਸਟਾਰ ਸ਼ਾਹਰੁਖ ਖਾਨ ਦੇ ਓਪੋਜ਼ਿਟ ਕਾਸਟ ਕੀਤੀ ਗਈ ਹੈ। ਫਿਲਮ ਦੀ ਸ਼ੂਟਿੰਗ ਇਨ੍ਹਾਂ ਦਿਨਾਂ ‘ਚ ਵੱਖ-ਵੱਖ ਲੋਕੇਸ਼ਨਜ਼ ‘ਤੇ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...