ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਇਹ ਬਜਟ ਲੋਕਾਂ ਦਾ ਬਜਟ ਹੈ ਤੇ ਆਮ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ‘ਏਬੀਪੀ ਸਾਂਝਾ’ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਅੱਜ ਅਸੀਂ ਆਪਣਾ ਪੂਰਾ ਬਜਟ ਪੇਸ਼ ਕਰਨ ਜਾ ਰਹੇ ਹਾਂ ਜੋ ਲੋਕਾਂ ਲਈ ਹੈ। ਇਸ ਵਿੱਚ ਆਮ ਲੋਕਾਂ ਦਾ ਧਿਆਨ ਰੱਖਿਆ ਗਿਆ ਹੈ। ਇਹ ਆਮ ਆਦਮੀ ਦਾ ਸਾਂਝਾ ਬਜਟ ਹੈ।
ਸਰਕਾਰ ਬਜਟ ‘ਚ ਪੰਜਾਬ ਦੇ ਲੋਕਾਂ ਨੂੰ ਵੱਡੇ ਤੋਹਫੇ ਦਾ ਐਲਾਨ ਕਰ ਸਕਦੀ ਹੈ। ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ, ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਰੰਟੀ, ਨੌਜਵਾਨਾਂ ਨੂੰ ਰੁਜ਼ਗਾਰ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਸਰਕਾਰ ਦਾਅਵਿਆਂ ਦੇ ਮੱਦੇਨਜ਼ਰ ਸਭ ਦੀਆਂ ਨਜ਼ਰਾਂ ਬਜਟ ‘ਤੇ ਟਿਕੀਆਂ ਹੋਈਆਂ ਹਨ।












