June 24, 2026, 5:07 pm
----------- Advertisement -----------
HomeNewsBreaking Newsਰਾਮ ਰਹੀਮ 'ਤੇ ਇੱਕ ਹੋਰ FIR ਦਰਜ: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ...

ਰਾਮ ਰਹੀਮ ‘ਤੇ ਇੱਕ ਹੋਰ FIR ਦਰਜ: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗੇ ਦੋਸ਼

Published on

----------- Advertisement -----------

ਜਲੰਧਰ, 10 ਮਾਰਚ 2023 – ਬਲਾਤਕਾਰ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਜਲੰਧਰ ਦੇਹਾਤ ਪੁਲੀਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਹੈ। ਦੋਸ਼ ਹਨ ਕਿ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਏ ਰਾਮ ਰਹੀਮ ਨੇ ਆਪਣੇ ਇਕ ਚੈਨਲ ‘ਤੇ ਸ਼੍ਰੀ ਗੁਰੂ ਰਵਿਦਾਸ ਜੀ ਅਤੇ ਸਤਿਗੁਰੂ ਕਬੀਰ ਜੀ ਮਹਾਰਾਜ ਬਾਰੇ ਗਲਤ ਇਤਿਹਾਸ ਪੇਸ਼ ਕੀਤਾ ਹੈ।

ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਮੁਖੀ ਜੱਸੀ ਤੱਲਣ ਨੇ ਪਤਾਰਾ ਥਾਣੇ ‘ਚ ਗੁਰਮੀਤ ਰਾਮ ਰਹੀਮ ਖਿਲਾਫ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਸ੍ਰੀ ਗੁਰੂ ਰਵਿਦਾਸ ਅਤੇ ਸਤਿਗੁਰੂ ਕਬੀਰ ਜੀ ਬਾਰੇ ਗਲਤ ਟਿੱਪਣੀਆਂ ਕਰਕੇ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਰਾਮ ਰਹੀਮ ਦੇ ਖਿਲਾਫ ਧਾਰਾ 295ਏ ਦੇ ਤਹਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਹੈ।

ਐਸਪੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਪੁਲੀਸ ਨੇ ਰਵਿਦਾਸ ਟਾਈਗਰ ਫੋਰਸ ਦੇ ਮੁਖੀ ਜੱਸੀ ਤੱਲਣ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜੱਸੀ ਤੱਲਣ ਦੀ ਸ਼ਿਕਾਇਤ ਦੇ ਨਾਲ ਉਨ੍ਹਾਂ ਵੱਲੋਂ ਕੀਤੀਆਂ ਗਲਤ ਟਿੱਪਣੀਆਂ ਦੇ ਸਬੂਤ ਵੀ ਨੱਥੀ ਕੀਤੇ ਹਨ। ਉਸ ਦੇ ਸਾਈਬਰ ਸੈੱਲ ਦੀ ਨਿਗਰਾਨੀ ਟੀਮ ਸਾਰੇ ਤੱਥਾਂ ਦੀ ਪੁਸ਼ਟੀ ਕਰ ਰਹੀ ਹੈ।

ਯੂਟਿਊਬ ਚੈਨਲ ‘ਤੇ ਅਪਲੋਡ ਕੀਤੇ ਗਏ ਵੀਡੀਓ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਗੁਰਮੀਤ ਰਾਮ ਰਹੀਮ ਨੇ ਆਪਣੇ ਸੋਸ਼ਲ ਮੀਡੀਆ ਚੈਨਲ ‘ਤੇ ਇਕ ਵੀਡੀਓ ਅਪਲੋਡ ਕੀਤੀ ਸੀ ਜਿਸ ਵਿਚ ਉਸ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸਤਿਗੁਰੂ ਕਬੀਰ ਮਹਾਰਾਜ ਬਾਰੇ ਗਲਤ ਟਿੱਪਣੀਆਂ ਕੀਤੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...