June 4, 2026, 10:13 pm
----------- Advertisement -----------
HomeNewsLatest Newsਸੈਰ ਸਪਾਟਾ ਤੇ ਸਭਿਆਚਾਰ ਵਿਭਾਗ ਨੂੰ ਪਿਛਲੇ ਸਾਲ ਨਾਲੋਂ 8% ਵਾਧੇ ਨਾਲ...

ਸੈਰ ਸਪਾਟਾ ਤੇ ਸਭਿਆਚਾਰ ਵਿਭਾਗ ਨੂੰ ਪਿਛਲੇ ਸਾਲ ਨਾਲੋਂ 8% ਵਾਧੇ ਨਾਲ ਮਿਲਿਆ 281 ਕਰੋੜ ਰੁਪਏ ਦਾ ਬਜਟ

Published on

----------- Advertisement -----------

ਚੰਡੀਗੜ੍ਹ, ਮਾਰਚ 10 – ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਇਸ ਬਜਟ ਨੂੰ ਦੂਰਅੰਦੇਸ਼ੀ ਅਤੇ ਲੋਕ ਪੱਖੀ ਬਜਟ ਦੱਸਿਆ । ਉਨ੍ਹਾਂ ਕਿਹਾ ਕਿ ਇਹ ਬਜਟ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਉਮੀਦਾਂ ਤੇ ਪੁਰੀ ਤਰ੍ਹਾਂ ਖ਼ਰਾ ਉਤਰੇਗਾ। ਉਨ੍ਹਾਂ ਕਿਹਾ ਕਿ ਬਜਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਹਰ ਖੇਤਰ ਨੂੰ ਵਿਕਾਸਮੁਖੀ ਬਣਾਉਣ ਲਈ ਯੋਗ ਯਤਨ ਕੀਤੇ ਗਏ ਹਨ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਵਿੱਚ ਸੈਰ ਸਪਾਟੇ ਅਤੇ ਸਭਿਆਚਾਰ ਨੂੰ ਪ੍ਰਫੁਲਤ ਕਰਨ ਲਈ ਪਿਛਲੇ ਸਾਲ ਨਾਲੋਂ ਬਜਟ ਵਿੱਚ 8 ਫੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ।
ਮੰਤਰੀ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ ਵਿਭਾਗ ਲਈ ਸਾਲ 2023-24 ਲਈ 281 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 8 ਫੀਸਦੀ ਵੱਧ ਹੈ। ਉਨ੍ਹਾ ਕਿਹਾ ਇਸ ਬਜਟ ਨਾਲ ਪੰਜਾਬ ਦੇ ਸੈਰ ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ ਜਿਸ ਨਾਲ ਦੁਨੀਆਂ ਭਰ ਦੇ ਸੈਲਾਨੀ ਪੰਜਾਬ ਵੱਲ ਹੋਰ ਆਕਰਿਸ਼ਤ ਹੋਣਗੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੱਖ ਵੱਖ ਸਮਾਰਕਾਂ ਦੇ ਨਿਰਮਾਣ, ਰੱਖ-ਰਖਾਵ ਅਤੇ ਪੁਨਰ ਬਹਾਲੀ ਲਈ 110 ਕਰੋੜ ਰੁਪਏ ਦਾ ਰਾਖਵੇਂਕਰਨ ਕੀਤਾ ਗਿਆ ਹੈ। ਜਿਸ ਨਾਲ ਪੰਜਾਬ ਦੀਆਂ ਵਿਰਾਸਤੀ ਇਮਾਰਤਾਂ ਨੂੰ ਸੈਲਾਨੀਆਂ ਲਈ ਹੋਰ ਜਿਆਦਾ ਆਕਰਸਿਤ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਮੰਤਰੀ ਨੇ ਦੱਸਿਆ ਕਿ ਟੂਰੀਜ਼ਮ ਖੇਤਰ ਨੂੰ ਇਕ ਬ੍ਰਾਂਡ ਵਜੋਂ ਵਿਕਸਿਤ ਕਰਨ ਲਈ ਬਜਟ ਵਿੱਚ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਇਸ ਬਜਟ ਨਾਲ ਪੰਜਾਬ ਦੇ ਸਭਿਆਚਾਰ ਅਤੇ ਵਿਰਾਸਤੀ ਇਮਾਰਤਾਂ ਦੇ ਇਤਿਹਾਸ ਬਾਰੇ ਦੁਨੀਆਂ ਭਰ ਨੂੰ ਜਾਣੂ ਕਰਵਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...