June 29, 2026, 8:05 pm
----------- Advertisement -----------
HomeNewsLatest Newsਪੰਜਾਬ ਦਾ ਬਜਟ ਵੱਧ ਰਹੇ ਸ਼ਹਿਰੀਕਰਨ ਦੀਆਂ ਲੋੜਾਂ ਦੀ ਪੂਰਤੀ ਲਈ ਯੋਜਨਾਬੱਧ...

ਪੰਜਾਬ ਦਾ ਬਜਟ ਵੱਧ ਰਹੇ ਸ਼ਹਿਰੀਕਰਨ ਦੀਆਂ ਲੋੜਾਂ ਦੀ ਪੂਰਤੀ ਲਈ ਯੋਜਨਾਬੱਧ ਟਾਊਨਸ਼ਿਪ ‘ਚ ਸਹਾਈ ਹੋਵੇਗਾ: ਅਮਨ ਅਰੋੜਾ

Published on

----------- Advertisement -----------

ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਵਿੱਤੀ ਸਾਲ 2023-24 ਦਾ ਆਮ ਬਜਟ ਸੂਬੇ ਵਿੱਚ ਵੱਧ ਰਹੇ ਸ਼ਹਿਰੀਕਰਨ ਦੀਆਂ ਲੋੜਾਂ ਦੀ ਪੂਰਤੀ ਲਈ ਵਿਸ਼ਵ ਪੱਧਰੀ ਯੋਜਨਾਬੱਧ ਟਾਊਨਸ਼ਿਪ ਵਿਕਸਤ ਕਰਨ ਵਿੱਚ ਸਹਾਈ ਹੋਵੇਗਾ। ਸ਼ਹਿਰੀ ਖੇਤਰਾਂ ਵਿੱਚ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਨਵੀਆਂ ਕਾਲੋਨੀਆਂ ਬਣਾਉਣ ਲਈ ਅਧਿਕਾਰਤ ਕੀਤਾ ਗਿਆ ਹੈ।

ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਪਲਾਟਾਂ ਲਈ ਐਸ.ਏ.ਐਸ. ਨਗਰ (ਮੁਹਾਲੀ) ਵਿਖੇ 1,600 ਏਕੜ ਵਿੱਚ ਇੱਕ ਨਵੀਂ ਅਰਬਨ ਅਸਟੇਟ ਵਿਕਸਤ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਨਿਊ ਚੰਡੀਗੜ੍ਹ ਵਿੱਚ 1000 ਏਕੜ ਰਕਬੇ ਵਿੱਚ ਈਕੋ ਸਿਟੀ-3 ਦੇ ਨਾਂ ਹੇਠ ਅਰਬਨ ਅਸਟੇਟ ਸਥਾਪਤ ਕਰਨ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵੱਲੋਂ ਵਿੱਤੀ ਸਾਲ 2023-24 ਵਿੱਚ ਲੁਧਿਆਣਾ ਵਿਖੇ 1600 ਏਕੜ ਰਕਬੇ ਵਿੱਚ ਅਰਬਨ ਅਸਟੇਟ ਵਿਕਸਤ ਕੀਤੀ ਜਾਵੇਗੀ। ਇਸੇ ਤਰ੍ਹਾਂ ਬਠਿੰਡਾ ਵਿਕਾਸ ਅਥਾਰਟੀ ਵੱਲੋਂ ਬਠਿੰਡਾ ਵਿੱਚ 200 ਏਕੜ ਰਕਬੇ ਵਿੱਚ ਇੱਕ ਟਾਊਨਸ਼ਿਪ ਵਿਕਸਤ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.), ਮੁਕੰਮਲਤਾ ਸਰਟੀਫਿਕੇਟ, ਲੇਆਊਟ ਅਤੇ ਬਿਲਡਿੰਗ ਪਲਾਨ ਦੀ ਪ੍ਰਵਾਨਗੀ ਦੇਣ ਲਈ ਵਿਕਾਸ ਅਥਾਰਟੀਆਂ ਦੇ ਪੱਧਰ ਤੱਕ ਸ਼ਕਤੀਆਂ ਦਾ ਵਿਕੇਂਦਰੀਕਰਨ ਕੀਤਾ ਗਿਆ ਹੈ। ਪ੍ਰਵਾਨਗੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਕਦਮ ਪੁੱਟਦਿਆਂ ਸਟੈਂਡਅਲੋਨ ਉਦਯੋਗਾਂ ਲਈ ਬਿਲਡਿੰਗ ਪਲਾਨ ਦੀ ਮਨਜ਼ੂਰੀ ਅਤੇ ਮੁਕੰਮਲਤਾ ਸਰਟੀਫਿਕੇਟ ਦੇਣ ਦਾ ਅਧਿਕਾਰ ਡਾਇਰੈਕਟਰ, ਫੈਕਟਰੀਜ਼ ਨੂੰ ਸੌਂਪਿਆ ਗਿਆ ਹੈ ਤਾਂ ਜੋ ਦੋ ਵਿਭਾਗਾਂ ਵਿੱਚ ਅਪਲਾਈ ਨਾ ਕਰਨਾ ਪਵੇ। ਉਨ੍ਹਾਂ ਨੇ ਵਿੱਤੀ ਸਾਲ 2023-24 ਦੇ ਬਜਟ ਵਿੱਚ ਸਥਾਨਕ ਸਰਕਾਰਾਂ ਤੇ ਸ਼ਹਿਰੀ ਵਿਕਾਸ ਲਈ 6,596 ਕਰੋੜ ਰੁਪਏ ਰੱਖਣ ਲਈ ਸਰਕਾਰ ਦਾ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...