November 23, 2026, 4:33 pm
----------- Advertisement -----------
HomeNewsBreaking Newsਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ

ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ, 11 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਸਿਵਲ ਲਾਈਨ ਥਾਣਾ ਪਟਿਆਲਾ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਰਾਜ ਸਿੰਘ ਨੂੰ 8,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਵਿਵੇਕ ਕੁਮਾਰ ਵਾਸੀ ਪਟਿਆਲਾ ਸ਼ਹਿਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਕੀਤੀ ਜਾਂਚ ਰਿਪੋਰਟ ਨੂੰ ਲਾਗੂ ਕਰਨ ਅਤੇ ਦੂਜੀ ਧਿਰ ਵਿਰੁੱਧ ਬਰਾਬਰ ਦਾ ਕੇਸ ਦਰਜ ਕਰਨ ਲਈ 20,000 ਰੁਪਏ ਰਿਸ਼ਵਤ ਵਜੋਂ ਦੋ ਕਿਸ਼ਤਾਂ ਵਿੱਚ ਮੰਗੇ ਹਨ। ਉਸਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਇਸ ਕੰਮ ਬਦਲੇ ਪਹਿਲਾਂ ਹੀ ਉਸ ਕੋਲੋਂ 1,500 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਤੇ ਹੁਣ ਪਹਿਲੀ ਕਿਸ਼ਤ ਦੇ ਬਾਕੀ ਬਚਦੇ 8,500 ਰੁਪਏ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਜਾਂਚ ਪਿੱਛੋਂ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੇ ਬਾਕੀ 8,500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ।

ਇਸ ਸਬੰਧੀ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...