November 22, 2026, 6:37 pm
----------- Advertisement -----------
HomeNewsBreaking Newsਵਿਜੀਲੈਂਸ ਵੱਲੋਂ ਨਗਰ ਨਿਗਮ ਦੇ ਮੁਲਾਜ਼ਮਾਂ ਲਈ ਰਿਸ਼ਵਤ ਲੈਂਦਾ ਆਰਕੀਟੈਕਟ ਰੰਗੇ ਹੱਥੀਂ...

ਵਿਜੀਲੈਂਸ ਵੱਲੋਂ ਨਗਰ ਨਿਗਮ ਦੇ ਮੁਲਾਜ਼ਮਾਂ ਲਈ ਰਿਸ਼ਵਤ ਲੈਂਦਾ ਆਰਕੀਟੈਕਟ ਰੰਗੇ ਹੱਥੀਂ ਕਾਬੂ

Published on

----------- Advertisement -----------
  • ਨਗਰ ਨਿਗਮ ਜਲੰਧਰ ਚ ਤਾਇਨਾਤ ਆਰਕੀਟੈਕਟ ਦਾ ਸਾਥੀ ਬਿਲਡਿੰਗ ਇੰਸਪੈਕਟਰ ਵੀ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 11 ਮਾਰਚ 2023 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਮੈਕਸ ਐਸੋਸੀਏਟਸ, ਰਾਮਾ ਮੰਡੀ, ਜਲੰਧਰ ਦੇ ਮਾਲਕ ਆਰਕੀਟੈਕਟ ਰਾਜਵਿੰਦਰ ਸਿੰਘ ਨੂੰ ਨਗਰ ਨਿਗਮ ਜਲੰਧਰ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਸਰਟੀਫਿਕੇਟ ਜਾਰੀ ਕਰਾਉਣ ਬਦਲੇ 60,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਮਾਮਲੇ ਵਿੱਚ ਨਗਰ ਨਿਗਮ ਜਲੰਧਰ ਵਿਖੇ ਬਿਲਡਿੰਗ ਇੰਸਪੈਕਟਰ ਵਜੋਂ ਤਾਇਨਾਤ ਆਰਕੀਟੈਕਟ ਦੇ ਇੱਕ ਵਿਚੋਲੇ ਸੁਖਵਿੰਦਰ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦਾ ਇਸ ਮਾਮਲੇ ਵਿੱਚ ਆਰਕੀਟੈਕਟ ਦਾ ਦੂਜਾ ਸਾਥੀ ਵਰੁਣ, ਜੋ ਕਿ ਨਗਰ ਨਿਗਮ ਜਲੰਧਰ ਦਾ ਡਰਾਫਟਸਮੈਨ ਤੇ ਬਿਲਡਿੰਗ ਇੰਸਪੈਕਟਰ (ਵਾਧੂ ਚਾਰਜ), ਅਜੇ ਵੀ ਫਰਾਰ ਹੈ ਜਿਸਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਰਕੀਟੈਕਟ ਨੂੰ ਤਰੁਣਵੀਰ ਸਿੰਘ ਵਾਸੀ ਮਾਸਟਰ ਤਾਰਾ ਸਿੰਘ ਨਗਰ, ਜਲੰਧਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਆਰਕੀਟੈਕਟ ਨੇ ਉਪਰੋਕਤ ਨਗਰ ਨਿਗਮ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਕਰਕੇ ਉਸ ਦੇ ਦੋ ਪਲਾਟਾਂ ਦੀਆਂ ਫਾਈਲਾਂ ਦੇ ਨਿਪਟਾਰੇ ਲਈ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਸਰਟੀਫਿਕੇਟ ਜਾਰੀ ਕਰਾਉਣ ਬਦਲੇ ਉਸਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਜਦਕਿ ਉਹ ਉਕਤ ਪਲਾਟ ‘ਤੇ ਇੱਕ ਚੈਰੀਟੇਬਲ ਹਸਪਤਾਲ ਬਣਾਉਣਾ ਚਾਹੁੰਦਾ ਹੈ।

ਉਹਨਾਂ ਅੱਗੇ ਦੱਸਿਆ ਕਿ ਉਕਤ ਦੋਸ਼ੀ ਆਰਕੀਟੈਕਟ ਨੇ ਉਕਤ ਕੰਮ ਲਈ ਦੋਵੇਂ ਬਿਲਡਿੰਗ ਇੰਸਪੈਕਟਰਾਂ ਵਰੁਣ ਅਤੇ ਸੁਖਵਿੰਦਰ ਕੁਮਾਰ ਲਈ ਕ੍ਰਮਵਾਰ 50,000 ਰੁਪਏ 15,000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਹ ਉਕਤ ਆਰਕੀਟੈਕਟ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ।
ਇਸ ਸ਼ਿਕਾਇਤ ਦੀ ਮੁੱਢਲੀ ਤਫਤੀਸ਼ ਕਰਨ ਉਪਰੰਤ ਜਲੰਧਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਨਗਰ ਨਿਗਮ ਦੇ ਅਧਿਕਾਰੀਆਂ ਖਾਤਰ ਦੂਜੀ ਕਿਸ਼ਤ ਵਜੋਂ 60,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਆਰਕੀਟੈਕਟ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਸ ਮਾਮਲੇ ਵਿੱਚ ਸਹਿ ਦੋਸ਼ੀ ਵਜੋਂ ਸਾਜਿਸ਼ਕਰਤਾ ਨਗਰ ਨਿਗਮ ਜਲੰਧਰ ਦੇ ਬਿਲਡਿੰਗ ਇੰਸਪੈਕਟਰ ਸੁਖਵਿੰਦਰ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਫਰਾਰ ਮੁਲਜ਼ਮ ਵਰੁਣ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

ਉਹਨਾਂ ਦੱਸਿਆ ਕਿ ਉਕਤ ਸਾਰੇ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਰੇ ਮੁਲਜ਼ਮਾਂ ਦੇ ਆਮ ਲੋਕਾਂ ਤੋਂ ਰਿਸ਼ਵਤ ਲੈਣ ਦੇ ਢੰਗ ਤਰੀਕੇ ਦੀ ਵੀ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...