April 21, 2026, 10:13 am
----------- Advertisement -----------
HomeNewsEntertainmentਇਸ ਖਾਸ ਦਿਨ ਤੋਂ ਸ਼ੁਰੂ ਹੋਣਗੇ ਸਵਰਾ ਭਾਸਕਰ ਅਤੇ ਫਹਾਦ ਅਹਿਮਦ ਦੇ...

ਇਸ ਖਾਸ ਦਿਨ ਤੋਂ ਸ਼ੁਰੂ ਹੋਣਗੇ ਸਵਰਾ ਭਾਸਕਰ ਅਤੇ ਫਹਾਦ ਅਹਿਮਦ ਦੇ ਪ੍ਰੀ-ਵੈਡਿੰਗ ਫੰਕਸ਼ਨ, ਜਾਣੋ ਪੂਰੀ Detail

Published on

----------- Advertisement -----------

ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਆਪਣੇ ਵਿਆਹ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਸਵਰਾ ਨੇ 16 ਫਰਵਰੀ ਨੂੰ ਆਪਣੇ ਬੁਆਏਫ੍ਰੈਂਡ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਫਹਾਦ ਅਹਿਮਦ ਨਾਲ ਵਿਆਹ ਕੀਤਾ ਸੀ। ਵਿਆਹ ਤੋਂ ਬਾਅਦ ਸਵਰਾ ਨੇ ਆਪਣੇ ਕੋਰਟ ਮੈਰਿਜ ਦੀਆਂ ਤਸਵੀਰਾਂ ਵੀ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ। ਸਵਰਾ ਦੇ ਵਿਆਹ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਹੈਰਾਨ ਕਰ ਦਿੱਤਾ ਸੀ। ਸਵਰਾ ਇਕ ਵਾਰ ਫਿਰ ਫਹਾਦ ਅਹਿਮਦ ਨਾਲ ਪੂਰੀਆਂ ਰਸਮਾਂ ਨਾਲ ਵਿਆਹ ਕਰਨ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।

ਹੁਣ ਵਿਆਹ ਤੋਂ ਲੈ ਕੇ ਪ੍ਰੀ-ਵੈਡਿੰਗ ਤੱਕ ਦੀ ਤਰੀਕ ਸਾਹਮਣੇ ਆ ਗਈ ਹੈ। ਕੋਰਟ ਮੈਰਿਜ ਤੋਂ ਬਾਅਦ ਸਵਰਾ ਇਕ ਵਾਰ ਫਿਰ ਆਪਣੇ ਪਤੀ ਫਹਾਦ ਅਹਿਮਦ ਨਾਲ ਵਿਆਹ ਕਰਨ ਜਾ ਰਹੀ ਹੈ। ਸਵਰਾ ਦੇ ਵਿਆਹ ਨੂੰ ਲੈ ਕੇ ਉਨ੍ਹਾਂ ਦੇ ਫੈਨਜ਼ ਕਾਫੀ ਉਤਸ਼ਾਹਿਤ ਹਨ। ਪਿਛਲੇ ਦਿਨੀਂ ਸਵਰਾ ਦੇ ਵਿਆਹ ਦੇ ਕਾਰਡ ਨੇ ਵੀ ਪ੍ਰਸ਼ੰਸਕਾਂ ‘ਚ ਕਾਫੀ ਸੁਰਖੀਆਂ ਬਟੋਰੀਆਂ ਸਨ। ਇਹ ਵਿਆਹ ਦਾ ਕਾਰਡ ਕਾਫੀ ਅਨੋਖਾ ਸੀ। ਕਿਉਂਕਿ ਇਸ ਵਿਚ ਨਾ ਤਾਂ ਵਿਆਹ ਦੀ ਤਰੀਕ ਦਾ ਜ਼ਿਕਰ ਹੈ ਅਤੇ ਨਾ ਹੀ ਕਿਸੇ ਰਸਮ ਦਾ ਪਰ ਹੁਣ ਵਿਆਹ ਤੋਂ ਲੈ ਕੇ ਸਾਰੀਆਂ ਰਸਮਾਂ ਦੀ ਤਰੀਕ ਸਾਹਮਣੇ ਆ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਵਰਾ ਅਤੇ ਫਹਾਦ ਦਾ ਪ੍ਰੀ-ਵੈਡਿੰਗ ਫੰਕਸ਼ਨ 12 ਮਾਰਚ ਤੋਂ ਸ਼ੁਰੂ ਹੋਵੇਗਾ, ਜਿਸ ਦੀ ਸ਼ੁਰੂਆਤ ਹਲਦੀ ਅਤੇ ਮਹਿੰਦੀ ਨਾਲ ਕੀਤੀ ਜਾਵੇਗੀ।

ਅਗਲੇ ਦਿਨ ਕਰਨਾਟਕ ਵਿੱਚ ਇੱਕ ਸੰਗੀਤ ਸਮਾਰੋਹ ਹੋਵੇਗਾ ਅਤੇ ਉਸੇ ਦਿਨ ਸਵਰਾ ਅਤੇ ਫਹਾਦ ਵਿਆਹ ਦੇ ਬੰਧਨ ਵਿੱਚ ਬੱਝਣਗੇ। ਇਸ ਤੋਂ ਬਾਅਦ 15 ਮਾਰਚ ਨੂੰ ਇੱਕ ਕੱਵਾਲੀ ਸਮਾਗਮ ਹੋਵੇਗਾ, ਜਿਸ ਵਿੱਚ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਅਤੇ ਦੋਸਤ ਸ਼ਾਮਲ ਹੋਣਗੇ। ਸਵਰਾ ਅਤੇ ਫਹਾਦ 16 ਮਾਰਚ ਨੂੰ ਆਪਣੇ ਵਿਆਹ ਦੀ ਰਿਸੈਪਸ਼ਨ ਦੀ ਮੇਜ਼ਬਾਨੀ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਸਵਰਾ ਨੇ ਜਨਵਰੀ 2023 ਵਿੱਚ ਹੀ ਫਹਾਦ ਅਹਿਮਦ ਨਾਲ ਕੋਰਟ ਮੈਰਿਜ ਕੀਤੀ ਸੀ। ਉਨ੍ਹਾਂ ਦੀ ਮੰਗਣੀ 16 ਫਰਵਰੀ ਨੂੰ ਹੋਈ ਸੀ, ਜਿਸ ‘ਚ ਅਭਿਨੇਤਰੀ ਆਪਣੀ ਰਿੰਗ ਫਲਾਂਟ ਕਰਦੀ ਨਜ਼ਰ ਆਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...