November 18, 2026, 1:39 am
----------- Advertisement -----------
HomeNewsBreaking Newsਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਦੇ ਬਜਟ ਦੀ ਕੀਤੀ ਤਾਰੀਫ, ਕਿਹਾ-...

ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਦੇ ਬਜਟ ਦੀ ਕੀਤੀ ਤਾਰੀਫ, ਕਿਹਾ- ਮਾਨ ਸਰਕਾਰ ਹੈ ਕਿਸਾਨ ਹਿਤੈਸ਼ੀ

Published on

----------- Advertisement -----------
  • ਮੁੱਖ ਬੁਲਾਰੇ ਮਲਵਿੰਦਰ ਕੰਗ ਨੇ ਕਿਹਾ- ਬਜਟ ਵਿੱਚ ਪੰਜਾਬ ਨੂੰ ਅੱਗੇ ਲਿਜਾਣ ਦੀ ਦੂਰਅੰਦੇਸ਼ੀ ਝਲਕਦੀ ਹੈ
  • ਕਿਹਾ- ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ, ਬਜਟ ਵਿੱਚ ਖੇਤੀ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ, ਪਹਿਲੀ ਵਾਰ ਫਸਲੀ ਵਿਭਿੰਨਤਾ ਲਈ ਵੀ ਵਿਵਸਥਾ ਕੀਤੀ ਗਈ
  • ਪਿੰਡਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਮਾਰਕਫੈੱਡ, ਪੰਜਾਬ ਗ੍ਰਾਮੀਣ ਬੈਂਕ ਅਤੇ ਪਨਸਪ ਸਮੇਤ ਕਈ ਸਰਕਾਰੀ ਸੰਸਥਾਵਾਂ ਨੂੰ ਬੇਲਆਊਟ ਪੈਕੇਜ ਦਿੱਤਾ ਗਿਆ – ਕੰਗ

ਚੰਡੀਗੜ੍ਹ, 11 ਮਾਰਚ 2023 – ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਦੇ ਬਜਟ 2023-24 ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਜਟ ਵਿੱਚ ਮਾਨ ਸਰਕਾਰ ਦੀ ਦੂਰਅੰਦੇਸ਼ੀ ਝਲਕਦੀ ਹੈ। ਇਹ ਬਜਟ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਅਹਿਮ ਸਾਬਤ ਹੋਵੇਗਾ।

ਸ਼ਨੀਵਾਰ ਨੂੰ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵਿਖੇ ਪਾਰਟੀ ਦੇ ਬੁਲਾਰੇ ਗੋਵਿੰਦਰ ਮਿੱਤਲ ਅਤੇ ਐਡਵੋਕੇਟ ਰਵਿੰਦਰ ਸਮੇਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਬਜਟ ਵਿਚ ਪੰਜਾਬ ਦੇ ਕਿਸਾਨਾਂ ਅਤੇ ਕਿਸਾਨੀ ‘ਤੇ ਵਿਸ਼ੇਸ਼ ਤੌਰ ‘ਤੇ ਧਿਆਨ ਦੇਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਦੀ ਹਾਲਤ ਸੁਧਾਰੀ ਜਾ ਸਕੇ।

ਕੰਗ ਨੇ ਕਿਹਾ ਕਿ ਇਸ ਵਾਰ ਖੇਤੀਬਾੜੀ ਲਈ ਬਜਟ ਵਿੱਚ ਪਿਛਲੇ ਬਜਟ ਦੇ ਮੁਕਾਬਲੇ 20 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਮਾਨ ਸਰਕਾਰ ਕਿਸਾਨਾਂ ਦੇ ਵਿਕਾਸ ਲਈ ਵਚਨਬੱਧ ਹੈ। ਖੇਤੀ ਬਜਟ ਵਿੱਚ ਵਾਧਾ ਕਰਨ ਦੇ ਨਾਲ-ਨਾਲ ਮਾਨ ਸਰਕਾਰ ਨੇ ਬਜਟ ਵਿੱਚ ਫਸਲੀ ਵਿਭਿੰਨਤਾ ‘ਤੇ ਜ਼ੋਰ ਦਿੱਤਾ ਅਤੇ ਇਸ ਲਈ 1000 ਕਰੋੜ ਰੁਪਏ ਅਲਾਟ ਕੀਤੇ। ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਮੂੰਗੀ ਦੀ ਫ਼ਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇ ਕੇ ਉਤਸ਼ਾਹਿਤ ਕੀਤਾ ਸੀ, ਜਿਸ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆਏ ਸਨ।

ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕੰਗ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੌਰਾਨ ਗੰਨਾ ਕਿਸਾਨਾਂ ਦੀ ਹਾਲਤ ਮਾੜੀ ਸੀ। ਉਨ੍ਹਾਂ ਨੂੰ ਐਮਐਸਪੀ ਦਾ ਭੁਗਤਾਨ ਵੀ ਸਮੇਂ ਸਿਰ ਨਹੀਂ ਮਿਲਦਾ ਸੀ। ਮਾਨ ਸਰਕਾਰ ਨੇ ਨਾ ਸਿਰਫ਼ ਗੰਨਾ ਕਿਸਾਨਾਂ ਦੇ ਬਕਾਏ ਕਲੀਅਰ ਕੀਤੇ ਹਨ, ਸਗੋਂ ਗੰਨੇ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਵਧਾ ਕੇ ₹ 380 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ।

ਕੰਗ ਨੇ ਕਿਹਾ ਕਿ ਇਸ ਬਜਟ ਵਿੱਚ ਮਾਨ ਸਰਕਾਰ ਨੇ ਪੇਂਡੂ ਵਿਕਾਸ ਵਿੱਚ ਯੋਗਦਾਨ ਪਾਉਣ ਵਾਲੇ ਪੰਜਾਬ ਦੇ ਕਈ ਸਰਕਾਰੀ ਅਦਾਰਿਆਂ ਨੂੰ ਬੇਲਆਊਟ ਪੈਕੇਜ ਦੇ ਕੇ ਉਨ੍ਹਾਂ ਦੇ ਸੁਚਾਰੂ ਢੰਗ ਨਾਲ ਕੰਮ ਕਰਨ ਦਾ ਰਾਹ ਪੱਧਰਾ ਕੀਤਾ ਹੈ। ਇਸ ਵਾਰ ਸਰਕਾਰ ਨੇ ਮਾਰਕਫੈੱਡ ਨੂੰ ਬੇਲ ਆਊਟ ਪੈਕੇਜ ਦਿੱਤਾ ਅਤੇ 13 ਨਵੇਂ ਗੋਦਾਮ ਬਣਾਉਣ ਲਈ ਬਜਟ ‘ਚ ਵਿਵਸਥਾ ਕੀਤੀ ਹੈ ਤਾਂ ਜੋ ਮਾਰਕਫੈੱਡ ਦੁਨੀਆ ਭਰ ‘ਚ ਬਰਾਂਡ ਬਣ ਸਕੇ। ਇਸ ਤੋਂ ਇਲਾਵਾ ਸਰਕਾਰ ਨੇ ਪੰਜਾਬ ਗ੍ਰਾਮੀਣ ਬੈਂਕ, ਪਨਸਪ ਅਤੇ ਸ਼ੂਗਰਫੈੱਡ ਨੂੰ ਵੀ ਬੇਲਆਊਟ ਪੈਕੇਜ ਦਿੱਤਾ ਹੈ।

ਕੰਗ ਨੇ ਵਿਰੋਧੀ ਧਿਰ ਦੇ ਆਗੂਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਧਿਰ ਕੋਲ ਬਜਟ ਦੀ ਆਲੋਚਨਾ ਕਰਨ ਲਈ ਕੁਝ ਨਹੀਂ ਹੈ, ਇਸ ਲਈ ਉਹ ਇਧਰ-ਉਧਰ ਦੀਆਂ ਗੱਲਾਂ ਕਰ ਕੇ ਗੁੰਮਰਾਹ ਕਰ ਰਹੇ ਹਨ। ਜਦੋਂ ਕਿ ਅਸਲੀਅਤ ਇਹ ਹੈ ਕਿ ਬਜਟ ਵਿੱਚ ਹਰ ਵਰਗ ਅਤੇ ਹਰ ਖੇਤਰ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...