September 18, 2026, 3:33 am
----------- Advertisement -----------
HomeNewsLatest Newsਪੰਜਾਬ 'ਚ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 25000 ਮਕਾਨ ਉਸਾਰੇ ਜਾਣਗੇ:...

ਪੰਜਾਬ ‘ਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 25000 ਮਕਾਨ ਉਸਾਰੇ ਜਾਣਗੇ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਈ.ਡਬਲਿਊ.ਐਸ. ਹਾਊਸਿੰਗ ਪਾਲਿਸੀ ਤਹਿਤ ਸੂਬੇ ਭਰ ਵਿੱਚ ਪੜਾਅਵਾਰ 25,000 ਮਕਾਨਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਪਹਿਲੇ ਪੜਾਅ ਤਹਿਤ ਤਕਰੀਬਨ 15000 ਮਕਾਨ ਉਸਾਰੇ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਦਿੱਤੀ।

ਐਸ.ਏ.ਐਸ. ਨਗਰ (ਮੋਹਾਲੀ) ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਥਾਵਾਂ ‘ਤੇ ਇਨ੍ਹਾਂ ਮਕਾਨਾਂ ਦਾ ਨਿਰਮਾਣ ਕੀਤਾ ਜਾਣਾ ਹੈ, ਉਨ੍ਹਾਂ ਦੀ ਸ਼ਨਾਖ਼ਤ ਸਾਰੀਆਂ ਵਿਸ਼ੇਸ਼ ਸ਼ਹਿਰੀ ਵਿਕਾਸ ਅਥਾਰਟੀਆਂ (ਗਮਾਡਾ, ਗਲਾਡਾ, ਪੀ.ਡੀ.ਏ, ਬੀ.ਡੀ.ਏ, ਜੇ.ਡੀ.ਏ ਅਤੇ ਏ.ਡੀ.ਏ) ਨੇ ਕਰ ਲਈ ਹੈ ਅਤੇ ਇਸ ਸਬੰਧੀ ਟੈਂਡਰ ਜਾਰੀ ਕਰਨ ਦੀ ਪ੍ਰਕਿਰਿਆ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ।

ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬੇ ਵਿੱਚ 14 ਹਜ਼ਾਰ ਤੋਂ ਵੱਧ ਅਣ-ਅਧਿਕਾਰਤ ਕਾਲੋਨੀਆਂ ਬਣ ਗਈਆਂ ਹਨ ਅਤੇ ਈ.ਡਬਲਿਊ.ਐਸ. ਹਾਊਸਿੰਗ ਨੂੰ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਵਾਜਿਬ ਕੀਮਤ ਉਤੇ ਆਪਣਾ ਮਕਾਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਉਨ੍ਹਾਂ ਪ੍ਰਮੋਟਰਾਂ ਨੂੰ ਕਬਜ਼ਾ ਸੌਂਪਣ ਲਈ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ ਨੀਤੀ ਅਨੁਸਾਰ ਈ.ਡਬਲਿਊ.ਐਸ. ਹਾਊਸਿੰਗ ਲਈ ਰਾਖਵੀਂ ਜ਼ਮੀਨ ਦਾ ਕਬਜ਼ਾ ਨਹੀਂ ਸੌਂਪਿਆ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਈ.ਡਬਲਿਊ.ਐਸ. ਹਾਊਸਿੰਗ ਲਈ ਰਾਖਵੀਂ ਰੱਖੀ 300.45 ਏਕੜ ਜ਼ਮੀਨ ਸੂਬਾ ਸਰਕਾਰ ਕੋਲ ਮੌਜੂਦ ਹੈ। ਉਨ੍ਹਾਂ ਦੱਸਿਆ ਕਿ 9 ਬਿਲਡਰਾਂ ਵੱਲੋਂ ਈ.ਡਬਲਿਊ.ਐਸ. ਲਈ 520 ਫਲੈਟ ਰਾਖਵੇਂ ਰੱਖੇ ਹਨ, ਜਿਨ੍ਹਾਂ ਵਿੱਚੋਂ 8 ਬਿਲਡਰਾਂ ਵੱਲੋਂ ਗਮਾਡਾ ਅਧੀਨ ਖੇਤਰ ਵਿੱਚ 249 ਫਲੈਟ ਅਤੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ) ਦੇ ਖੇਤਰ ਅਧੀਨ ਇੱਕ ਬਿਲਡਰ ਵੱਲੋਂ 271 ਫਲੈਟ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ 23 ਬਿਲਡਰਾਂ ਵੱਲੋਂ ਫਲੈਟ ਅਲਾਟ ਕਰਨ ਦੀ ਬਜਾਏ 32.84 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਇਹ ਫੰਡ ਈ.ਡਬਲਿਊ.ਐਸ. ਹੈੱਡ ਵਿੱਚ ਜਮ੍ਹਾਂ ਕਰਵਾਏ ਗਏ ਹਨ, ਜਿਨ੍ਹਾਂ ਦੀ ਵਰਤੋਂ ਈ.ਡਬਲਿਊ.ਐਸ. ਮਕਾਨਾਂ ਦੀ ਉਸਾਰੀ ਲਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...