November 23, 2026, 11:36 am
----------- Advertisement -----------
HomeNewsLatest Newsਭਗਵੰਤ ਮਾਨ ਸਰਕਾਰ ਨੇ ਉਚੇਰੀ ਸਿੱਖਿਆ ਲਈ ਰੱਖੇ 990 ਕਰੋੜ ਰੁਪਏ: ਹਰਜੋਤ...

ਭਗਵੰਤ ਮਾਨ ਸਰਕਾਰ ਨੇ ਉਚੇਰੀ ਸਿੱਖਿਆ ਲਈ ਰੱਖੇ 990 ਕਰੋੜ ਰੁਪਏ: ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ, 11 ਮਾਰਚ: ਪੰਜਾਬ ਰਾਜ ਦੀਆਂ ਸਰਕਾਰੀ ਯੂਨੀਵਰਸਿਟੀਆਂ ਨੂੰ ਪੈਰਾਂ ਸਿਰ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੇਸ਼ ਕੀਤੇ ਬਜਟ ਵਿੱਚ 990 ਕਰੋੜ ਰੁਪਏ ਰੱਖੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਰਕਾਰੀ ਸਿੱਖਿਆ ਤੰਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਵੱਲ ਕਦੀ ਵੀ ਧਿਆਨ ਨਹੀਂ ਦਿੱਤਾ ਸੀ ਜਿਸ ਕਾਰਨ ਇਨ੍ਹਾਂ ਸੰਸਥਾਵਾਂ ਦੀ ਵਿੱਤੀ ਹਾਲਤ ਖ਼ਰਾਬ ਹੋ ਗਈ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵਲੋਂ ਪੰਜਾਬ ਰਾਜ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਇਨ੍ਹਾਂ ਸੰਸਥਾਵਾਂ ਨੂੰ ਮੁੜ ਪੈਰਾਂ ਸਿਰ ਕਰਨ ਲਈ ਲਗਾਤਾਰ ਦੂਸਰੇ ਬਜ਼ਟ ਵਿਚ 990 ਕਰੋੜ ਰੁਪਏ ਜਾਰੀ ਕੀਤਾ ਗਿਆ ਹੈ।

ਸ. ਬੈਂਸ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਨੂੰ ਵਿੱਤੀ ਵਰ੍ਹੇ 2013-14ਦੌਰਾਨ 24.33 ਕਰੋੜ ਜਾਰੀ ਕੀਤੇ ਗਏ ਸਨ ਜਦਕਿ ਵਿੱਤੀ ਵਰ੍ਹੇ 2017-18 ਦੋਰਾਨ 33 ਕਰੋੜ ਦਿਤਾ ਗਿਆ ਅਤੇ ਵਿੱਤੀ ਵਰ੍ਹੇ 2022-23 ਲਈ 42.70 ਕਰੋੜ ਜਾਰੀ ਕੀਤੇ ਗਏ ਸਨ। ਇਸੇ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਵਰ੍ਹੇ 2013-14 ਦੌਰਾਨ 55.95 ਕਰੋੜ ਜਾਰੀ ਕੀਤੇ ਗਏ ਸਨ ਜਦਕਿ ਵਿੱਤੀ ਵਰ੍ਹੇ 2017-18 ਦੋਰਾਨ 88.09 ਕਰੋੜ ਦਿਤਾ ਗਿਆ ਅਤੇ ਵਿੱਤੀ ਵਰ੍ਹੇ 2022-23 ਲਈ 200 ਕਰੋੜ ਜਾਰੀ ਕੀਤੇ ਗਏ ਸਨ। ਇਸੇ ਤਰ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿੱਤੀ ਵਰ੍ਹੇ 2013-14 ਦੌਰਾਨ 45.30 ਕਰੋੜ ਜਾਰੀ ਕੀਤੇ ਗਏ ਸਨ ਜਦਕਿ ਵਿੱਤੀ ਵਰ੍ਹੇ 2017-18 ਦੋਰਾਨ 49.55 ਕਰੋੜ ਦਿਤਾ ਗਿਆ ਅਤੇ ਵਿੱਤੀ ਵਰ੍ਹੇ 2022-23 ਲਈ 75 ਕਰੋੜ ਜਾਰੀ ਕੀਤੇ ਗਏ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...