November 25, 2026, 11:33 am
----------- Advertisement -----------
HomeNewsLatest Newsਹੁਸ਼ਿਆਰਪੁਰ ‘ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ ਦੋਆਬੇ ਲਈ ਵਰਦਾਨ ਸਿੱਧ ਹੋਵੇਗਾ:...

ਹੁਸ਼ਿਆਰਪੁਰ ‘ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ ਦੋਆਬੇ ਲਈ ਵਰਦਾਨ ਸਿੱਧ ਹੋਵੇਗਾ: ਜਿੰਪਾ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਲਈ ਬਜਟ ਵਿਚ 412 ਕਰੋੜ ਰੁਪਏ ਰੱਖੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਇਸ ਕਾਲਜ ਵਿਚ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਮੈਡੀਕਲ ਕਾਲਜ ਦਾ ਨਾਂ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ ਉਹ ਕਾਲਜ ਦੀ ਥਾਂ ਦਾ ਨਵੰਬਰ 2022 ‘ਚ ਨਿਰੀਖਣ ਵੀ ਕਰ ਚੁੱਕੇ ਹਨ।

ਇੱਥੋਂ ਜਾਰੀ ਬਿਆਨ ਵਿਚ ਜਿੰਪਾ ਨੇ ਕਿਹਾ ਕਿ ਦੋਆਬੇ ਦੀ ਧਰਤੀ ‘ਤੇ ਬਣਨ ਵਾਲੇ ਇਸ ਮੈਡੀਕਲ ਕਾਲਜ ਨਾਲ ਪੂਰੇ ਖੇਤਰ ਦੀ ਨੁਹਾਰ ਬਦਲੇਗੀ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਿਦਆਰਥੀਆਂ ਨੂੰ ਹੁਣ ਵਿਦੇਸ਼ਾਂ ਵਿਚ ਨਹੀਂ ਜਾਣਾ ਪਵੇਗਾ ਕਿਉਂਕਿ ਇਸ ਮੈਡੀਕਲ ਕਾਲਜ ਵਿਚ ਉਨ੍ਹਾਂ ਨੂੰ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਮੈਡੀਕਲ ਕਾਲਜ ਦਾ ਨਿਰਮਾਣ ਲਗਭਗ 23 ਏਕੜ ਰਕਬੇ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮੈਡੀਕਲ ਸਿੱਖਿਆ ਅਤੇ ਸਿਹਤ ਖੇਤਰ ਦੇ ਸੁਧਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਪਾਸੇ ਵਿਸ਼ੇਸ਼ ਤੌਰ ਉੱਤੇ ਧਿਆਨ ਦੇ ਰਹੀ ਹੈ। ਜਿੰਪਾ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ ਅਤੇ ਸਾਫ਼ ਪਾਣੀ ਉਨ੍ਹਾਂ ਦੀ ਸਰਕਾਰ ਦੇ ਪ੍ਰਮੁੱਖ ਤਰਜੀਹੀ ਖੇਤਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਕੀਤੇ ਬਜਟ ਵਾਧੇ ਨਾਲ ਇਹ ਗੱਲ ਸਿੱਧ ਹੋ ਗਈ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸਾਰਥਕ ਤੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...