November 23, 2026, 5:33 pm
----------- Advertisement -----------
HomeNewsLatest Newsਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ 1 ਲੱਖ ਦਾਖ਼ਲੇ ਕਰਨ ਦਾ...

ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ 1 ਲੱਖ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਸਿਰਜਿਆ : ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ ਇੱਕ ਲੱਖ ਤੋਂ ਵੱਧ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਾਖ਼ਲਾ ਅਭਿਆਨ ਦੇ ਪਹਿਲੇ ਦਿਨ (ਮਿਤੀ 10 ਮਾਰਚ, 2023) ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਇੱਕ ਲੱਖ ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਰੱਖਿਆ ਗਿਆ ਸੀ, ਜਿਸ ਨੂੰ ਹਾਸਲ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹ ਮੁਹਿੰਮ ਸਵੇਰੇ 8 ਵਜੇ ਤੋਂ ਦੂਰ ਰਾਤ 10 ਵਜੇ ਤੱਕ ਜਾਰੀ ਰਹੀ। ਜਿਸ ਦੌਰਾਨ 100298 ਦਾਖ਼ਲੇ ਕੀਤੇ ਗਏ। ਸਿੱਖਿਆ ਮੰਤਰੀ ਨੇ ਦੱਸਿਆ ਕਿ ਦਾਖ਼ਲਾ ਅਭਿਆਨ ਦਾ ਸੂਬੇ ਵਿਚ ਬਹੁਤ ਜਿਆਦਾ ਉਤਸ਼ਾਹ ਸੀ ਕਿ ਵਿਭਾਗ ਦੀ ਵੈਬਸਾਈਟ ਵੀ ਡਾਊਨ ਹੋ ਗਈ ਸੀ।ਜਿਸ ਕਾਰਨ ਦਾਖਲਿਆਂ ਸਬੰਧੀ ਕਾਰਜ ਦੇਰ ਰਾਤ ਤੱਕ ਜਾਰੀ ਰਿਹਾ। ਉਨ੍ਹਾਂ ਦੱਸਿਆ ਕਿ ਦਾਖ਼ਲੇ ਅਭਿਆਨ ਦੌਰਾਨ ਵੱਡੇ ਪੱਧਰ ‘ਤੇ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਵਿੱਚੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਕਰਵਾਏ ਹਨ।

ਉਹਨਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਹਿ ਟੀਚੇ ਦੀ ਥਾਂ 134.6 ਫੀਸਦੀ ਦਾਖ਼ਲੇ ਜਦਕਿ ਫ਼ਿਰੋਜ਼ਪੁਰ, ਬਰਨਾਲਾ, ਅੰਮ੍ਰਿਤਸਰ, ਬਠਿੰਡਾ, ਕਪੂਰਥਲਾ, ਪਟਿਆਲਾ, ਐਸ.ਬੀ.ਐਸ. ਨਗਰ, ਮਾਲੇਰਕੋਟਲਾ, ਫਾਜ਼ਿਲਕਾ, ਤਰਨਤਾਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਵੀ 128.28 ਫੀਸਦੀ ਤੋਂ 103.44 ਦਾਖ਼ਲੇ ਦਰਜ ਕੀਤੇ ਗਏ ਹਨ। ਬੈਂਸ ਨੇ ਕਿਹਾ ਕਿ ਦਾਖ਼ਲਾ ਮੁਹਿੰਮ ਨੂੰ ਮਿਲੇ ਲੋਕਾਂ ਦੇ ਭਰਪੂਰ ਹੁੰਗਾਰੇ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਤੀ ਅਪਣਾਈ ਗਈ ਨੀਤੀ ’ਤੇ ਲੋਕਾਂ ਨੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਕੂਲ ਸਿੱਖਿਆ ਵਿੱਚ ਸੁਧਾਰ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ, ਜਿਹਨਾਂ ਵਿੱਚ ਪ੍ਰਮੁੱਖ ਤੌਰ ਤੇ ਸਕੂਲ ਆਫ਼ ਐਮੀਨੈਂਸ, ਸਰਕਾਰੀ ਸਕੂਲਾਂ ਦੀ ਚਾਰ-ਦੀਵਾਰੀ ਕਰਵਾਉਣ, ਨਵੇਂ ਕਮਰਿਆਂ ਦੀ ਉਸਾਰੀ ਕਰਵਾਉਣ, ਸਕੂਲੀ ਵਿਦਿਆਰਥੀਆਂ ਨੂੂੰ ਸਾਫ਼-ਸੁਥਰੇ ਬਾਥਰੂਮ ਉਪਲਬਧ ਕਰਵਾਉਣ ਤੋਂ ਇਲਾਵਾ ਸਮੇਂ ਸਿਰ ਸਕੂਲੀ ਵਰਦੀਆਂ ਤੇ ਕਿਤਾਬਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ। ਉਹਨਾਂ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਹਿਲੇ ਸਾਲ ਵਿੱਚ ਹੀ ਸਭ ਤੋਂ ਵੱਧ ਅਧਿਆਪਕ ਵੀ ਭਰਤੀ ਕੀਤੇ ਗਏ ਹਨ। ਬੈਂਸ ਨੇ ਕਿਹਾ ਕਿ ਇਹ ਮੁਹਿੰਮ 31 ਮਾਰਚ 2023 ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਵਿੱਚ ਜਾਰੀ ਰਹੇਗੀ। ਅਖ਼ੀਰ ਵਿੱਚ ਉਹਨਾਂ ਕਿਹਾ ਕਿ ਦਾਖ਼ਲਿਆਂ ਸਬੰਧੀ ਮਿੱਥਿਆ ਗਿਆ ਟੀਚਾ ਸਾਰੇ ਅਧਿਆਪਕਾਂ ਦੇ ਸਹਿਯੋਗ ਸਦਕਾ ਹੀ ਹਾਸਲ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...