August 25, 2026, 2:52 pm
----------- Advertisement -----------
HomeNewsBreaking Newsਨੌਜਵਾਨ ਕਰ ਰਹੇ ਸੀ ਪ੍ਰੇਸ਼ਾਨ, ਤੰਗ ਆ ਕੇ ਲੜਕੀ ਨੇ ਕੀਤੀ ਖੁ+ਦਕੁ+ਸ਼ੀ...

ਨੌਜਵਾਨ ਕਰ ਰਹੇ ਸੀ ਪ੍ਰੇਸ਼ਾਨ, ਤੰਗ ਆ ਕੇ ਲੜਕੀ ਨੇ ਕੀਤੀ ਖੁ+ਦਕੁ+ਸ਼ੀ ਦੀ ਕੋਸ਼ਿਸ਼: 15 ਦਿਨਾਂ ਬਾਅਦ ਇਲਾਜ ਦੌਰਾਨ ਹਸਪਤਾਲ ‘ਚ ਤੋੜਿਆ ਦਮ

Published on

----------- Advertisement -----------

ਅੰਮ੍ਰਿਤਸਰ, 12 ਮਾਰਚ 2023 – ਅੰਮ੍ਰਿਤਸਰ ‘ਚ ਬਦਮਾਸ਼ਾਂ ਤੋਂ ਤੰਗ ਆ ਕੇ 20 ਸਾਲਾ ਲੜਕੀ ਨੇ ਖੁਦਕੁਸ਼ੀ ਕਰ ਲਈ। ਲੜਕੀ ਵੱਲੋਂ 25 ਫਰਵਰੀ ਨੂੰ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਤੋਂ ਬਾਅਦ ਲੜਕੀ 15 ਦਿਨਾਂ ਤੱਕ ਹਸਪਤਾਲ ‘ਚ ਮੌਤ ਨਾਲ ਲੜਦੀ ਰਹੀ ਪਰ ਸ਼ਨੀਵਾਰ ਸ਼ਾਮ ਨੂੰ ਲੜਕੀ ਦੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਘਟਨਾ ਅੰਮ੍ਰਿਤਸਰ ਦੇ ਅਜਨਾਲਾ ਅਧੀਨ ਪੈਂਦੇ ਪਿੰਡ ਡੱਬਰ ਬਸਤੀ ਦੀ ਹੈ। 20 ਸਾਲਾ ਲੜਕੀ ਰੋਜ਼ਾਨਾ ਪਿੰਡ ਤੋਂ ਅਜਨਾਲਾ ਕੰਮ ਲਈ ਆਉਂਦੀ ਸੀ। ਰਸਤੇ ਵਿੱਚ ਪਿੰਡ ਦੇ ਤਿੰਨ ਨੌਜਵਾਨ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਕਈ ਮਹੀਨਿਆਂ ਤੱਕ ਲੜਕੀ ਤਿੰਨਾਂ ਨੌਜਵਾਨਾਂ ਦੀਆਂ ਗੱਲਾਂ ਸੁਣਦੀ ਰਹੀ। ਉਹ ਉਸਨੂੰ ਵਾਰ-ਵਾਰ ਗਲਤ ਕੰਮ ਕਰਨ ਲਈ ਪਰੇਸ਼ਾਨ ਕਰ ਰਹੇ ਸਨ। ਖੁਦਕੁਸ਼ੀ ਕਰਨ ਤੋਂ ਪਹਿਲਾਂ ਲੜਕੀ ਨੇ ਪਰਿਵਾਰ ਨੂੰ ਇਸ ਦੀ ਸੂਚਨਾ ਦਿੱਤੀ।

ਮ੍ਰਿਤਕ ਦੇ ਰਿਸ਼ਤੇਦਾਰ ਪ੍ਰਗਟ ਸਿੰਘ ਨੇ ਦੱਸਿਆ ਕਿ ਲੜਕੀ ਨੇ 25 ਫਰਵਰੀ ਤੋਂ ਪਹਿਲਾਂ ਸਾਰਾ ਮਾਮਲਾ ਪਰਿਵਾਰ ਦੇ ਸਾਹਮਣੇ ਰੱਖਿਆ ਸੀ। ਇਸ ਤੋਂ ਪਹਿਲਾਂ ਕਿ ਪਰਿਵਾਰ ਕੋਈ ਕਦਮ ਚੁੱਕਦਾ, ਲੜਕੀ ਨੇ 25 ਫਰਵਰੀ ਨੂੰ ਹੀ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਘਟਨਾ ਤੋਂ ਤੁਰੰਤ ਬਾਅਦ ਪਰਿਵਾਰ ਵਾਲੇ ਲੜਕੀ ਨੂੰ ਲੈ ਕੇ ਹਸਪਤਾਲ ਪੁੱਜੇ ਪਰ ਸ਼ਨੀਵਾਰ ਦੇਰ ਸ਼ਾਮ ਲੜਕੀ ਦੀ ਮੌਤ ਹੋ ਗਈ।

ਲੜਕੀ ਦੀ ਮੌਤ ਤੋਂ ਬਾਅਦ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈਣੇ ਸ਼ੁਰੂ ਕਰ ਦਿੱਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਨੇ ਤਿੰਨ ਲੋਕਾਂ ਦੇ ਨਾਮ ਦੱਸੇ ਹਨ। ਜਿਸ ਦੇ ਆਧਾਰ ‘ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਪੁਲਿਸ ਮੁਲਜ਼ਮਾਂ ਨੂੰ ਵੀ ਫੜ ਲਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ...

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...