June 29, 2026, 8:12 pm
----------- Advertisement -----------
HomeNewsLatest Newsਮੀਤ ਹੇਅਰ ਵੱਲੋਂ ਕ੍ਰਿਕਟ ਖੇਡ ਕੇ ਆਲ ਇੰਡੀਆ ਸਿਵਲ ਸਰਵਿਸਜ਼ ਕ੍ਰਿਕਟ ਟੂਰਨਾਮੈਂਟ...

ਮੀਤ ਹੇਅਰ ਵੱਲੋਂ ਕ੍ਰਿਕਟ ਖੇਡ ਕੇ ਆਲ ਇੰਡੀਆ ਸਿਵਲ ਸਰਵਿਸਜ਼ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

Published on

----------- Advertisement -----------

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕ੍ਰਿਕਟ ਖੇਡ ਕੇ ਆਲ ਇੰਡੀਆ ਸਿਵਲ ਸਰਵਿਸਜ਼ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਖੇਡ ਵਿਭਾਗ ਵੱਲੋਂ 12 ਤੋਂ 19 ਮਾਰਚ ਤੱਕ ਕਰਵਾਏ ਜਾ ਰਹੇ ਇਸ ਕ੍ਰਿਕਟ ਟੂਰਨਾਮੈਂਟ ਵਿੱਚ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ, ਕੇਂਦਰ ਸਾਸ਼ਿਤ ਪ੍ਰਦੇਸ਼ਾਂ ਅਤੇ ਖੇਤਰੀ ਖੇਡ ਬੋਰਡਾਂ ਦੀਆਂ 39 ਟੀਮਾਂ ਹਿੱਸਾ ਲੈ ਰਹੀਆਂ ਹਨ। ਇਹ ਖਿਡਾਰੀ ਆਪੋ-ਆਪਣੇ ਸੂਬਿਆਂ ਅਤੇ ਕੇਂਦਰੀ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਹਨ। ਸੈਕਟਰ 78 ਸਥਿਤ ਖੇਡ ਸਟੇਡੀਅਮ ਵਿਖੇ ਉਦਘਾਟਨੀ ਸਮਾਰੋਹ ਦੌਰਾਨ ਮੀਤ ਹੇਅਰ ਨੇ ਬੱਲੇ ਨਾਲ ਸ਼ਾਟ ਲਗਾ ਕੇ ਟੂਰਨਾਮੈਂਟ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਸਾਰੀਆਂ ਟੀਮਾਂ ਦੇ ਕਪਤਾਨਾਂ ਨਾਲ ਜਾਣ-ਪਛਾਣ ਵੀ ਕੀਤੀ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਉਨ੍ਹਾਂ ਸਾਰੀਆਂ ਟੀਮਾਂ ਦੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਬਿਹਤਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਪਣੇ ਬਚਪਨ ਤੋਂ ਕ੍ਰਿਕਟ ਖੇਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਉਹ ਅੱਜ ਵੀ ਸਮਾਂ ਮਿਲਣ ਉਤੇ ਕ੍ਰਿਕਟ ਖੇਡਦੇ ਹਨ।

ਖੇਡਾਂ ਦੇ ਖੇਤਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਦੱਸਦਿਆਂ ਮੀਤ ਹੇਅਰ ਨੇ ਕਿਹਾ ਕਿ ਇਸ ਵਾਰ ਖੇਡ ਵਿਭਾਗ ਦਾ ਬਜਟ 258 ਕਰੋੜ ਰੱਖਿਆ ਗਿਆ ਜੋ ਕਿ ਪਿਛਲੇ ਸਾਲ ਨਾਲੋਂ 55 ਫੀਸਦੀ ਵੱਧ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਤੋਂ ਪਹਿਲਾਂ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਨੇ ਮੁੱਖ ਮਹਿਮਾਨ ਅਤੇ ਸਾਰੀਆਂ ਟੀਮਾਂ ਨੂੰ ਜੀ ਆਇਆ ਆਖਦਿਆਂ ਟੂਰਨਾਮੈਂਟ ਬਾਰੇ ਦੱਸਿਆ। ਇਸ ਮੌਕੇ ਮੁਹਾਲੀ ਗੱਤਕਾ ਐਸੋਸੀਏਸ਼ਨ ਵੱਲੋਂ ਦਿਖਾਏ ਮਾਰਸ਼ਲ ਆਰਟ ਗੱਤਕਾ ਦੇ ਜੌਹਰ ਅਤੇ ਜੁਗਨੀ ਭੰਗੜਾ ਅਕੈਡਮੀ ਦੇ ਲੋਕ ਨਾਚ ਭੰਗੜਾ ਤੋਂ ਦੂਜੇ ਸੂਬਿਆਂ ਤੋਂ ਆਏ ਖਿਡਾਰੀ ਬਹੁਤ ਪ੍ਰਭਾਵਿਤ ਹੋਏ। ਇਸ ਮੌਕੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਜ਼ਿਲਾ ਯੋਜਨਾ ਬੋਰਡ ਦੇ ਚੇਅਰਪਰਸਨ ਪ੍ਰਭਜੋਤ ਕੌਰ, ਏ.ਡੀ.ਸੀ. (ਜਨਰਲ) ਅਮਨਿੰਦਰ ਕੌਰ ਬਰਾੜ ਅਤੇ ਜ਼ਿਲਾ ਖੇਡ ਅਫਸਰ ਗੁਰਦੀਪ ਕੌਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...