ਮੰਡੀ ਗੋਬਿੰਦਗੜ੍ਹ ਨੇੜਲੇ ਪਿੰਡ ਕੁੰਭੜਾ ਵਿੱਚ ਸਥਿਤ ਇਕ ਫੈਕਟਰੀ ਦੀ ਭੱਠੀ ਵਿੱਚ ਧਮਾਕਾ ਹੋਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਪ੍ਰਮੋਦ ਮੰਡਲ ਪਿੰਡ ਅਜਕੋਪਾ ਜ਼ਿਲ੍ਹਾ ਪੂਰਨੀਆ ਬਿਹਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇੱਕ ਹੋਰ ਮਜ਼ਦੂਰ ਚੰਦਨ ਕੁਮਾਰ ਸ਼ਰਮਾ ਵਾਸੀ ਛੇਰਾਪੱਟੀ ਜ਼ਿਲ੍ਹਾ ਪੂਰਨੀਆ ਬਿਹਾਰ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।
ਜ਼ਖ਼ਮੀ ਮਜ਼ਦੂਰਾਂ ਨੂੰ ਗੋਲ ਮਾਰਕੀਟ ਮੰਡੀ ਗੋਬਿੰਦਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਗੰਭੀਰ ਰੂਪ ਵਿੱਚ ਝੁਲਸੇ ਮਜ਼ਦੂਰਾਂ ਨੂੰ ਲੁਧਿਆਣਾ ਦੇ ਡੀ.ਐਮ.ਸੀ. ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਸੁਨੀਲ ਦਾਸ ਨੇ ਦੋਸ਼ ਲਾਇਆ ਕਿ ਫਰਮ ਮਾਲਕ ਵੱਲੋਂ ਕੋਈ ਸੁਰੱਖਿਆ ਕਿੱਟ ਮੁਹੱਈਆ ਨਹੀਂ ਕਰਵਾਈ ਗਈ। ਇਸ ਕਾਰਨ ਧਮਾਕੇ ਤੋਂ ਨਿਕਲਿਆ ਲਾਵਾ ਮਜ਼ਦੂਰਾਂ ‘ਤੇ ਡਿੱਗ ਪਿਆ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾਂ ਨਾਲ ਜਾਂਚ ਕੀਤੀ ਜਾ ਰਹੀ ਹੈ।












