ਪੰਜਾਬ ਵਿਜੀਲੈਂਸ ਵੱਲੋਂ ਕਾਂਗਰਸੀ ਵਿਧਾਇਕਾਂ ‘ਤੇ ਛਾਪੇਮਾਰੀ ਦਾ ਸਿਲਸਿਲਾ ਜਾਰੀ ਹੈ। ਇਸ ਦੇ ਨਾਲ ਹੀ ਖ਼ਬਰਾਂ ਆ ਰਹੀਆਂ ਹਨ ਕਿ ਵਿਜੀਲੈਂਸ ਵਿਭਾਗ ਨੇ ਅੱਜ (ਸੋਮਵਾਰ ) ਤੜਕੇ ਲੁਧਿਆਣਾ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਛਾਪਾ ਮਾਰਿਆ। ਸੋਮਵਾਰ ਸਵੇਰੇ ਵਿਜੀਲੈਂਸ ਦੀ ਟੀਮ ਸਾਬਕਾ ਵਿਧਾਇਕ ਵੈਦ ਦੇ ਘਰ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਇੱਕ ਮਾਮਲੇ ਵਿੱਚ ਵਿਜੀਲੈਂਸ ਟੀਮ ਜਾਂਚ ਲਈ ਪਹੁੰਚੀ ਹੈ।
ਇਸ ਗੱਲ ਦੀ ਪੁਸ਼ਟੀ ਲੁਧਿਆਣਾ ਦੇ ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸਿੱਧੂ ਨੇ ਕਰਦਿਆਂ ਕਿਹਾ ਕਿ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਜਾਂਚ ਚੱਲ ਰਹੀ ਹੈ। ਜਿਸ ਲਈ ਚੰਡੀਗੜ੍ਹ ਤੋਂ ਟੀਮਾਂ ਅੱਜ ਲੁਧਿਆਣਾ ਪਹੁੰਚ ਗਈਆਂ ਹਨ।
ਰਿਪੋਰਟਾਂ ਮੁਤਾਬਿਕ ਸਾਬਕਾ ਵਿਧਾਇਕ ਦੀ ਸਰਾਭਾ ਨਗਰ ਸਥਿਤ ਰਿਹਾਇਸ਼ ਅਤੇ ਉਸ ਦੇ ਨਾਲ ਬਣੇ ਰੈਸਟੋਰੈਂਟ ਦੀ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਟੀਮ ਵੱਲੋਂ ਸਾਰੀ ਜਾਇਦਾਦ ਦੀ ਮਿਣਤੀ ਕੀਤੀ ਜਾ ਰਹੀ ਹੈ ਅਤੇ ਸਾਬਕਾ ਵਿਧਾਇਕ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
----------- Advertisement -----------
ਸਾਬਕਾ ਵਿਧਾਇਕ ਕੁਲਦੀਪ ਵੈਦ ਦੇ ਘਰ ਵਿਜੀਲੈਂਸ ਦਾ ਛਾਪਾ
Published on
----------- Advertisement -----------
----------- Advertisement -----------











