June 6, 2026, 3:48 pm
----------- Advertisement -----------
HomeNewsEntertainmentਸਤੀਸ਼ ਕੌਸ਼ਿਕ: ਪੁਲਿਸ ਨੇ ਵਿਕਾਸ ਮਾਲੂ ਦੀ ਪਤਨੀ ਨੂੰ ਭੇਜਿਆ ਨੋਟਿਸ, ਪੁੱਛਗਿੱਛ...

ਸਤੀਸ਼ ਕੌਸ਼ਿਕ: ਪੁਲਿਸ ਨੇ ਵਿਕਾਸ ਮਾਲੂ ਦੀ ਪਤਨੀ ਨੂੰ ਭੇਜਿਆ ਨੋਟਿਸ, ਪੁੱਛਗਿੱਛ ਲਈ ਬੁਲਾਇਆ

Published on

----------- Advertisement -----------

ਹਾਲ ਹੀ ‘ਚ ਅਦਾਕਾਰ ਸਤੀਸ਼ ਕੌਸ਼ਿਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਹਾਲ ਹੀ ‘ਚ ਕਾਰੋਬਾਰੀ ਅਤੇ ਸਤੀਸ਼ ਕੌਸ਼ਿਕ ਦੇ ਦੋਸਤ ਵਿਕਾਸ ਮਾਲੂ ਦੀ ਦੂਜੀ ਪਤਨੀ ਨੇ ਆਪਣੇ ਹੀ ਪਤੀ ‘ਤੇ ਸਤੀਸ਼ ਕੌਸ਼ਿਕ ਦੀ ਹੱਤਿਆ ਦਾ ਦੋਸ਼ ਲਗਾਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਵਿਕਾਸ ਮਾਲੂ ਦੀ ਪਤਨੀ ਵੱਲੋਂ ਕਤਲ ਦਾ ਇਲਜ਼ਾਮ ਲੱਗਣ ਤੋਂ ਬਾਅਦ ਖੁਦ ਵਿਕਾਸ ਮਾਲੂ ਨੇ ਇਸ ਮਾਮਲੇ ‘ਤੇ ਚੁੱਪੀ ਤੋੜੀ ਹੈ। ਹੁਣ ਅੱਜ ਯਾਨੀ ਸੋਮਵਾਰ ਨੂੰ ਪੁਲਿਸ ਨੇ ਕਾਰੋਬਾਰੀ ਵਿਕਾਸ ਮਾਲੂ ਦੀ ਪਤਨੀ ਸਾਨਵੀ ਮਾਲੂ ਨੂੰ ਨੋਟਿਸ ਜਾਰੀ ਕੀਤਾ ਹੈ।

ਉਸ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਦਿੱਲੀ ਪੁਲਿਸ ਕਮਿਸ਼ਨਰ ਨੂੰ ਲਿਖੇ ਪੱਤਰ ‘ਚ ਸਾਨਵੀ ਨੇ ਦਾਅਵਾ ਕੀਤਾ ਸੀ ਕਿ ਸਤੀਸ਼ ਕੌਸ਼ਿਕ ਨੇ ਕਰੀਬ ਤਿੰਨ ਸਾਲ ਪਹਿਲਾਂ ਵਿਕਾਸ ਨੂੰ ਨਿਵੇਸ਼ ਲਈ 15 ਕਰੋੜ ਰੁਪਏ ਦਿੱਤੇ ਸਨ। ਜਿਸ ਤੋਂ ਬਾਅਦ ਵਿਕਾਸ ਨੇ ਨਾ ਤਾਂ ਸਤੀਸ਼ ਨੂੰ ਪੈਸੇ ਵਾਪਸ ਕੀਤੇ ਅਤੇ ਨਾ ਹੀ ਕੋਈ ਮੁਨਾਫ਼ਾ ਦਿੱਤਾ। ਪੈਸੇ ਵਾਪਸ ਮੰਗਣ ‘ਤੇ ਵਿਕਾਸ ਨੇ ਸਾਜ਼ਿਸ਼ ਰਚੀ ਅਤੇ ਸਤੀਸ਼ ਦਾ ਕਤਲ ਕਰਵਾ ਦਿੱਤਾ। ਇਸ ਪੱਤਰ ਤੋਂ ਬਾਅਦ ਹਲਚਲ ਮਚ ਗਈ ਹੈ। ਜਾਂਚ ਦੌਰਾਨ ਦਿੱਲੀ ਪੁਲਸ ਐਤਵਾਰ ਨੂੰ ਵਿਕਾਸ ਮਾਲੂ ਦੇ ਫਾਰਮ ਹਾਊਸ ‘ਤੇ ਪਹੁੰਚੀ ਸੀ। ਪੁਲਸ ਨੇ ਹੋਲੀ ਪਾਰਟੀ ਦੌਰਾਨ ਫਾਰਮ ਹਾਊਸ ‘ਤੇ ਮੌਜੂਦ ਸਟਾਫ ਤੋਂ ਪੁੱਛਗਿੱਛ ਕੀਤੀ ਸੀ।

ਇਸ ਤੋਂ ਇਲਾਵਾ ਪੁਲੀਸ ਨੇ ਉਥੇ ਮੌਜੂਦ ਐਂਟਰੀ ਰਜਿਸਟਰ ਅਤੇ ਗਾਰਡ ਰੂਮ ਦੀ ਵੀ ਜਾਂਚ ਕੀਤੀ। ਇਸ ਦੇ ਨਾਲ ਹੀ ਪੁਲਿਸ ਨੇ ਇਹ ਵੀ ਕਿਹਾ ਸੀ ਕਿ ਉਹ ਵਿਕਾਸ ਮਾਲੂ ਦੀ ਪਤਨੀ ਸਾਨਵੀ ਤੋਂ ਵੀ ਪੁੱਛਗਿੱਛ ਕਰੇਗੀ। ਜਿਸ ਤੋਂ ਬਾਅਦ ਅੱਜ ਸਾਨਵੀ ਤੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦੇਈਏ ਕਿ ਸਤੀਸ਼ ਕੌਸਿਕ ਬੁੱਧਵਾਰ ਨੂੰ ਆਪਣੇ ਦੋਸਤ ਵਿਕਾਸ ਮਾਲੂ ਦੇ ਫਾਰਮ ਹਾਊਸ ‘ਤੇ ਹੋਲੀ ਪਾਰਟੀ ‘ਚ ਸ਼ਾਮਲ ਹੋਣ ਪਹੁੰਚੇ ਸਨ। ਇਸ ਤੋਂ ਬਾਅਦ ਅੱਧੀ ਰਾਤ ਨੂੰ ਉਸ ਨੇ ਛਾਤੀ ‘ਚ ਦਰਦ ਦੀ ਸ਼ਿਕਾਇਤ ਕੀਤੀ। ਜਿਸ ਤੋਂ ਬਾਅਦ ਅਭਿਨੇਤਾ ਨੂੰ ਜਲਦਬਾਜ਼ੀ ‘ਚ ਹਸਪਤਾਲ ਲਿਜਾਇਆ ਗਿਆ। ਪਰ ਡਾਕਟਰਾਂ ਦੀ ਜਾਂਚ ਦੌਰਾਨ ਅਦਾਕਾਰ ਨੇ ਦਮ ਤੋੜ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...