November 25, 2026, 4:45 pm
----------- Advertisement -----------
HomeNewsEntertainmentਰੋਹਿਤ ਸ਼ੈੱਟੀ ਅਤੇ ਅਜੇ ਦੇਵਗਨ ਦੀ ਜੋੜੀ ਫਿਰ ਮਚਾਏਗੀ ਧਮਾਲ, ਜਾਣੋ ਕਦੋਂ...

ਰੋਹਿਤ ਸ਼ੈੱਟੀ ਅਤੇ ਅਜੇ ਦੇਵਗਨ ਦੀ ਜੋੜੀ ਫਿਰ ਮਚਾਏਗੀ ਧਮਾਲ, ਜਾਣੋ ਕਦੋਂ ਰਿਲੀਜ਼ ਹੋਵੇਗੀ ‘ਸਿੰਘਮ ਅਗੇਨ’?

Published on

----------- Advertisement -----------

ਬਾਲੀਵੁੱਡ ਸੁਪਰਸਟਾਰ ਅਜੇ ਦੇਵਗਨ ਦਾ ਨਾਮ ਇੰਡਸਟਰੀ ਦੇ ਸਭ ਤੋਂ ਸ਼ਕਤੀਸ਼ਾਲੀ ਅਦਾਕਾਰਾਂ ਵਿੱਚੋਂ ਇੱਕ ਹੈ। ਜੇਕਰ ਅਜੇ ਦੇਵਗਨ ਦੀਆਂ ਬਿਹਤਰੀਨ ਫਿਲਮਾਂ ਦੀ ਗੱਲ ਕਰੀਏ ਤਾਂ ਸਿੰਘਮ ਦਾ ਨਾਂ ਯਕੀਨੀ ਤੌਰ ‘ਤੇ ਟਾਪ ਲਿਸਟ ‘ਚ ਸ਼ਾਮਲ ਹੋਵੇਗਾ। ਅਜੇ ਤੱਕ ਸਿੰਘਮ ਅਤੇ ਸਿੰਘਮ ਰਿਟਰਨਜ਼ ਰਾਹੀਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਹੈ। ਪਿਛਲੇ ਦਿਨੀਂ ਨਿਰਦੇਸ਼ਕ ਰੋਹਿਤ ਸ਼ੈੱਟੀ ਨੇ ਅਜੇ ਦੇਵਗਨ ਸਟਾਰਰ ਫਿਲਮ ‘ਸਿੰਘਮ ਅਗੇਨ’ ਦੇ ਤੀਜੇ ਭਾਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਹੁਣ ‘ਸਿੰਘਮ ਅਗੇਨ’ ਦੀ ਰਿਲੀਜ਼ ਡੇਟ ਨੂੰ ਲੈ ਕੇ ਵੱਡਾ ਅਪਡੇਟ ਆਇਆ ਹੈ। ਸੋਮਵਾਰ ਨੂੰ ਮਸ਼ਹੂਰ ਫਿਲਮ ਆਲੋਚਕ ਤਰਨ ਆਦਰਸ਼ ਤੋਂ ਅਜੇ ਦੇਵਗਨ ਦੀ ਫਿਲਮ ‘ਸਿੰਘਮ ਅਗੇਨ’ ਦੀ ਰਿਲੀਜ਼ ਡੇਟ ਨੂੰ ਲੈ ਕੇ ਵੱਡਾ ਅਪਡੇਟ ਮਿਲਿਆ ਹੈ।

ਦਰਅਸਲ, ਤਰਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਇਕ ਤਾਜ਼ਾ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ ਕਿ ‘ਡਾਇਰੈਕਟਰ ਰੋਹਿਤ ਸ਼ੈੱਟੀ ਅਤੇ ਅਭਿਨੇਤਾ ਅਜੇ ਦੇਵਗਨ ਦੀ ਆਉਣ ਵਾਲੀ ਫਿਲਮ ‘ਸਿੰਘਮ ਅਗੇਨ’ 2024 ਦੀਵਾਲੀ ਦੇ ਮੌਕੇ ‘ਤੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਅਜਿਹੇ ‘ਚ ਅਗਲੇ ਸਾਲ ਦੀਵਾਲੀ ‘ਤੇ ‘ਸਿੰਘਮ ਅਗੇਨ’ ਕਿਸ ਤਰ੍ਹਾਂ ਦਾ ਪ੍ਰਦਰਸ਼ਨ ਕਰੇਗੀ, ਇਹ ਤਾਂ ਸਮਾਂ ਹੀ ਦੱਸੇਗਾ। ਤਰਨ ਆਦਰਸ਼ ਨੇ ਆਪਣੀ ਤਾਜ਼ਾ ਪੋਸਟ ‘ਚ ‘ਸਿੰਘਮ ਅਗੇਨ’ ਦੀ ਸ਼ੂਟਿੰਗ ਬਾਰੇ ਵੀ ਜਾਣਕਾਰੀ ਦਿੱਤੀ ਹੈ। ਜਿਸ ‘ਚ ਦੱਸਿਆ ਗਿਆ ਹੈ ਕਿ ਇਸ ਸਾਲ ਜੁਲਾਈ ਮਹੀਨੇ ਤੋਂ ਰੋਹਿਤ ਸ਼ੈੱਟੀ ਅਤੇ ਅਜੇ ਦੇਵਗਨ ਦੀ ਫਿਲਮ ‘ਸਿੰਘਮ ਅਗੇਨ’ ਦੀ ਸ਼ੂਟਿੰਗ ਸ਼ੁਰੂ ਹੋ ਜਾਵੇਗੀ। ਅਜਿਹੇ ‘ਚ ਸਿੰਘਮ 3 ਨੂੰ ਲੈ ਕੇ ਇਸ ਤਾਜ਼ਾ ਅਪਡੇਟ ਨੇ ਅਜੈ ਦੇਵਗਨ ਦੇ ਪ੍ਰਸ਼ੰਸਕਾਂ ਦਾ ਉਤਸ਼ਾਹ ਜ਼ਰੂਰ ਵਧਾ ਦਿੱਤਾ ਹੋਵੇਗਾ। ਕਿਉਂਕਿ ਲੋਕ ਸੁਪਰਸਟਾਰ ਅਜੇ ਦੇਵਗਨ ਨੂੰ ਬਾਜੀਰਾਓ ਸਿੰਘਮ ਦੇ ਕਿਰਦਾਰ ‘ਚ ਦੇਖਣਾ ਪਸੰਦ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...