June 29, 2026, 11:17 pm
----------- Advertisement -----------
HomeNewsLatest NewsCM ਮਾਨ ਦਾ ਵੱਡਾ ਐਕਸ਼ਨ : 24 ਘੰਟਿਆਂ 'ਚ ਟੈਟ ਪੇਪਰ ਗੜਬੜੀ...

CM ਮਾਨ ਦਾ ਵੱਡਾ ਐਕਸ਼ਨ : 24 ਘੰਟਿਆਂ ‘ਚ ਟੈਟ ਪੇਪਰ ਗੜਬੜੀ ਮਾਮਲੇ ‘ਚ ਦੋ ਅਫ਼ਸਰਾਂ ਨੂੰ ਕੀਤਾ ਸਸਪੈਂਡ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਟੈੱਟ ਦੇ ਪੇਪਰ ‘ਚ ਗੜਬੜੀਆਂ ਕਰਨ ਦੇ ਮਾਮਲੇ ਚ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ ‘ਚ ਦੋ ਅਫ਼ਸਰਾਂ ਨੂੰ ਸਸਪੈੰਡ ਕਰ ਦਿੱਤਾ ਹੈ ਅਤੇ ਨਾਲ ਹੀ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪੁਲਿਸ ਵਿਭਾਗ ਨੂੰ ਟੈੱਟ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪੁਲਿਸ ਨੂੰ ਕਿਹਾ ਕਿ ਇਸ ਜੁਰਮ ਦੇ ਮੁਲਜ਼ਮਾਂ ਖਿ਼ਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਹੋਰ ਕੋਈ ਅਜਿਹਾ ਕਰਨ ਦੀ ਸੋਚੇ ਵੀ ਨਾ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਨ ਪੱਤਰ ਨਾਲ ਛੇੜਛਾੜ ਕਰਨਾ ਨੌਜਵਾਨਾਂ ਦੇ ਕਰੀਅਰ ਨਾਲ ਖਿਲਵਾੜ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੁਲਿਸ ਨੂੰ ਕਿਹਾ ਕਿ ਮੁਲਜ਼ਮਾਂ ਖਿ਼ਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਰਕਾਰ ਤੇ ਨਵੇਂ ਪੰਜਾਬ ਤੋਂ ਲੋਕਾਂ ਨੂੰ ਕਾਫ਼ੀ ਉਮੀਦਾਂ ਹਨ ਅਤੇ ਇਸ ਭਰੋਸੇ ਨੂੰ ਕਿਸੇ ਵੀ ਤਰ੍ਹਾਂ ਦੀ ਠੇਸ ਪਹੁੰਚਾਉਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਇਸ ਕੇਸ ਦੇ ਸਾਰੇ ਮੁਲਜ਼ਮ ਜਲਦੀ ਸਲਾਖਾਂ ਪਿੱਛੇ ਪੁੱਜਣ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਮਿਆਰੀ ਇਮਤਿਹਾਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...