June 29, 2026, 11:15 pm
----------- Advertisement -----------
HomeNewsLatest Newsਪੁਲਿਸ ਟੀਮਾਂ ਨੇ 5669 ਵਾਹਨਾਂ ਦੀ ਕੀਤੀ ਚੈਕਿੰਗ, 300 ਦੇ ਚਲਾਨ ਅਤੇ...

ਪੁਲਿਸ ਟੀਮਾਂ ਨੇ 5669 ਵਾਹਨਾਂ ਦੀ ਕੀਤੀ ਚੈਕਿੰਗ, 300 ਦੇ ਚਲਾਨ ਅਤੇ 39 ਕੀਤੇ ਜ਼ਬਤ

Published on

----------- Advertisement -----------

ਚੰਡੀਗੜ੍ਹ : ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਇਸ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਸਫ਼ਲ ਬਣਾਉਣ ਲਈ ਸੁਰੱਖਿਆ ਦੇ ਨਜ਼ਰੀਏ ਤੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ, ਜਿਸ ਦੇ ਹਿੱਸੇ ਵਜੋਂ ਵਿਸ਼ੇਸ਼ ਮੁਹਿੰਮ ‘ਓ.ਪੀ.ਐਸ ਸੀਲ-2’ ਚਲਾਈ ਗਈ ਜਿਸ ਤਹਿਤ ਸਰਹੱਦੀ ਸੂਬੇ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਸੀਮਾਵਾਂ ‘ਤੇ ਇਹ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਦੀ ਸਰਹੱਦ ਨਾਲ ਲਗਦੇ 10 ਜ਼ਿਲ੍ਹਿਆਂ ਦੇ ਸਾਰੇ ਆਉਣ-ਜਾਣ ਵਾਲੇ ਪੁਆਇੰਟਾਂ ‘ਤੇ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ ਸੰਪੂਰਨ ਤਾਲਮੇਲ ਵਾਲੇ ਮਜ਼ਬੂਤ 112 ਨਾਕੇ ਲਗਾਏ ਗਏ, ਜਿਹਨਾਂ ਵਿੱਚ 1500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਹਨਾਂ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸ.ਏ.ਐਸ. ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।
ਇਹ ਮੁਹਿੰਮ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਵੱਖ-ਵੱਖ ਥਾਵਾਂ ‘ਤੇ ਇਕੋ ਸਮੇਂ ਚਲਾਈ ਗਈ ਅਤੇ ਸਾਰੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਨੂੰ ਗਜ਼ਟਿਡ ਅਧਿਕਾਰੀਆਂ/ਐਸ.ਐਚ.ਓਜ਼ ਦੀ ਨਿਗਰਾਨੀ ਹੇਠ ਸਾਰੇ ਮੁਹੱਤਵਪੂਰਨ ਸਥਾਨਾਂ ‘ਤੇ ਮਜ਼ਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਸਟਾਫ਼ ਨੂੰ ਤਾਇਨਾਤ ਕਰਨ ਲਈ ਕਿਹਾ ਗਿਆ ਸੀ।

ਵੇਰਵੇ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਵਿੱਚ ਦਾਖ਼ਲ ਹੋਣ ਵਾਲੇ 5669 ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿੱਚੋਂ 300 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 39 ਨੂੰ ਜ਼ਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ 21 ਐਫ.ਆਈ.ਆਰਜ਼ ਵੀ ਦਰਜ ਕੀਤੀਆਂ ਗਈਆਂ ਹਨ ਅਤੇ ਇੱਕ ਭਗੌੜਾ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ 3 ਕਿਲੋ ਭੁੱਕੀ, 3.8 ਕਿਲੋ ਅਫੀਮ, 140 ਗ੍ਰਾਮ ਹੈਰੋਇਨ ਅਤੇ ਦੋ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਇਸ ਮੁਹਿੰਮ ਦਾ ਉਦੇਸ਼ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਤੇ ਗੋਲਾ-ਬਾਰੂਦ, ਨਸ਼ੀਲੇ ਪਦਾਰਥਾਂ ਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...