June 30, 2026, 2:34 pm
----------- Advertisement -----------
HomeNewsLatest Newsਸਕੂਲ ਸਿੱਖਿਆ ਮੰਤਰੀ ਵੱਲੋਂ ਪੀਐਸਟੀਈਟੀ ਮਾਮਲੇ ਵਿੱਚ ਜਾਂਚ ਦੇ ਹੁਕਮ

ਸਕੂਲ ਸਿੱਖਿਆ ਮੰਤਰੀ ਵੱਲੋਂ ਪੀਐਸਟੀਈਟੀ ਮਾਮਲੇ ਵਿੱਚ ਜਾਂਚ ਦੇ ਹੁਕਮ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ (ਪੀਐਸਟੀਈਟੀ) ਵਿੱਚ ਹੋਈ ਲਾਹਪਰਵਾਹੀ ਦੇ ਮਾਮਲੇ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ। ਉਹਨਾਂ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੱਲ੍ਹ ਹੋਏ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ ਦੇ ਪੇਪਰ ਦੌਰਾਨ ਵੱਡੇ ਪੱਧਰ ‘ਤੇ ਪ੍ਰਸ਼ਨ ਪੱਤਰ ਵਿੱਚ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ।
ਉਹਨਾਂ ਇਸ ਮਾਮਲੇ ਦੀ ਜਾਂਚ ਪ੍ਰਮੁੱਖ ਸਕੱਤਰ ਪੱਧਰ ਦੇ ਅਧਿਕਾਰੀ ਤੋਂ ਕਰਵਾਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਹੋਈ ਅਣਗਹਿਲੀ ਦੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਅਪਰਾਧਕ ਮਾਮਲਾ ਦਰਜ ਕੀਤਾ ਜਾਵੇ।

ਇਸ ਦੇ ਨਾਲ ਹੀ ਬੈਂਸ ਨੇ ਪੇਪਰ ਲੈਣ ਵਾਲੀ ਥਰਡ ਪਾਰਟੀ ਏਜੰਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਤੋਂ ਕੋਈ ਫੀਸ ਲਏ ਬਗੈਰ ਇਹ ਪੇਪਰ ਜਲਦ ਲਵੇ। ਉਹਨਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਥਰਡ ਪਾਰਟੀ ਨਾਲ ਪੇਪਰ ਲੈਣ ਸਬੰਧੀ ਕੀਤੇ ਜਾਣ ਵਾਲੇ ਇਕਰਾਰਨਾਮੇ ਵਿੱਚ ਇਹ ਮੱਦ ਵੀ ਸ਼ਾਮਲ ਕਰਨ ਕਿ ਜੇਕਰ ਪੇਪਰ ਆਯੋਜਨ ਕਰਨ ਵਾਲੀ ਸੰਸਥਾ ਵੱਲੋਂ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ ਵਿਦਿਆਰਥੀਆਂ ਨੂੰ ਇਸ ਦਾ ਮੁਆਵਜਾ ਵੀ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...