November 24, 2026, 12:32 am
----------- Advertisement -----------
HomeNewsLatest Newsਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ‘ਚ 14 ਐਸ.ਡੀ.ਓਜ਼....

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ‘ਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ

Published on

----------- Advertisement -----------

ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਮੋਹਾਲੀ ਕਲੱਬ, ਐਸ.ਏ.ਐਸ. ਨਗਰ ਵਿਖੇ 14 ਐਸ.ਡੀ.ਓਜ਼. ਅਤੇ 3 ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਆਏ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਨੂੰ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਸਾਰੇ ਨਵ-ਨਿਯੁਕਤ ਅਧਿਕਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ 26,797 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ, ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਅਮਨਦੀਪ ਬਾਂਸਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...