ਜਦੋਂ ਤਾਪਮਾਨ ਤੇਜ਼ੀ ਨਾਲ ਹੇਠਾਂ ਜਾਣਾ ਸ਼ੁਰੂ ਹੁੰਦਾ ਹੈ, ਤਾਂ ਹਰ ਕੋਈ ਆਪਣੇ ਆਪ ਨੂੰ ਨਿੱਘਾ ਰੱਖਣਾ ਚਾਹੁੰਦਾ ਹੈ। ਸਾਡੇ ਆਲੇ ਦੁਆਲੇ ਬਹੁਤ ਸਾਰੇ ਸਰਦੀਆਂ ਵਿੱਚ ਖਾਣ ਵਾਲੇ ਭੋਜਨ ਹਨ ਜੋ ਸਰੀਰ ਨੂੰ ਗਰਮ ਰੱਖਣ ਵਿੱਚ ਮਦਦ ਕਰਦੇ ਹਨ ਇਹ ਐਂਟੀ-ਆਕਸੀਡੈਂਟਸ ਨਾਲ ਭਰਪੂਰ ਚੀਜ਼ਾਂ ਤੁਹਾਡੀ ਇਮਿਊਨਿਟੀ ਨੂੰ ਵਧਾਉਣ ਅਤੇ ਤੁਹਾਨੂੰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ‘ਚ ਮਦਦ ਕਰਨਗੀਆਂ।

ਸ਼ਹਿਦ
ਸ਼ਹਿਦ ਜ਼ੁਕਾਮ ਅਤੇ ਫਲੂ ਨਾਲ ਲੜਨ ਵਿਚ ਬਹੁਤ ਲਾਭਦਾਇਕ ਹੈ; ਇੱਥੋਂ ਤੱਕ ਕਿ ਡਾਕਟਰ ਵੀ ਇਸਦੀ ਵਰਤੋਂ ਦਾ ਸੁਝਾਅ ਦਿੰਦੇ ਹਨ।
ਬਾਜਰਾ: ਸਰਦੀਆਂ ‘ਚ ਬਾਜਰੇ ਦੀ ਰੋਟੀ ਖਾਣਾ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ‘ਚ ਕੈਲਸ਼ੀਅਮ, ਕਾਪਰ, ਆਇਰਨ, ਮੈਗਨੀਸ਼ੀਅਮ, ਮੈਂਗਨੀਜ਼, ਸੇਲੇਨੀਅਮ, ਪੋਟਾਸ਼ੀਅਮ, ਫਾਸਫੋਰਸ ਆਦਿ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਇਸ ਦੇ ਨਾਲ ਹੀ ਇਸ ਦੀ ਤਾਸੀਰ ਗਰਮ ਹੋਣ ਨਾਲ ਤੁਸੀਂ ਸਰਦੀਆਂ ‘ਚ ਇਸ ਦੀ ਰੋਟੀ ਜਾਂ ਖਿਚੜੀ ਬਣਾਕੇ ਖਾ ਸਕਦੇ ਹੋ।
ਅਦਰਕ: ਸਰਦੀਆਂ ‘ਚ ਸਿਹਤ ਨੂੰ ਗਰਮ ਰੱਖਣ ਲਈ ਤੁਸੀਂ ਅਦਰਕ ਦਾ ਸੇਵਨ ਕਰ ਸਕਦੇ ਹੋ। ਇਸ ਦੇ ਨਾਲ ਹੀ ਲੋਕ ਇਸ ਨੂੰ ਸਰਦੀਆਂ ‘ਚ ਖਾਣੇ ‘ਚ ਮਿਲਾਉਣ ਦੇ ਇਲਾਵਾ ਚਾਹ ਅਤੇ ਕਾੜ੍ਹਾ ਬਣਾ ਕੇ ਪੀਣਾ ਪਸੰਦ ਕਰਦੇ ਹਨ। ਇਸ ਦੇ ਸੇਵਨ ਨਾਲ ਇਮਿਊਨਿਟੀ ਤੇਜ਼ੀ ਨਾਲ ਵਧਦੀ ਹੈ। ਅਜਿਹੇ ‘ਚ ਸਰਦੀ, ਖੰਘ, ਜ਼ੁਕਾਮ, ਬੁਖਾਰ ਅਤੇ ਮੌਸਮੀ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ ਅਜਿਹੇ ‘ਚ ਸਰਦੀਆਂ ‘ਚ ਸਰੀਰ ਨੂੰ ਫਿੱਟ ਅਤੇ ਗਰਮ ਰੱਖਣ ਲਈ ਤੁਹਾਨੂੰ ਅਦਰਕ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।

ਖਜੂਰ: ਖਜੂਰ ਫਲ ਅਤੇ ਸੁੱਕੇ ਫਲ ਦੋਨਾਂ ਕੈਟੇਗਰੀ ‘ਚ ਆਉਂਦਾ ਹੈ। ਇਸ ਦੀ ਤਾਸੀਰ ਗਰਮ ਹੋਣ ਨਾਲ ਸਰਦੀਆਂ ‘ਚ ਇਸਨੂੰ ਖਾਣਾ ਬੈਸਟ ਆਪਸ਼ਨ ਹੈ। ਖਜੂਰ ‘ਚ ਪੋਟਾਸ਼ੀਅਮ, ਕੈਲਸ਼ੀਅਮ, ਵਿਟਾਮਿਨ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ। ਇਸ ਦੇ ਸੇਵਨ ਨਾਲ ਸਰੀਰ ਗਰਮ ਰਹਿੰਦਾ ਹੈ। ਹੱਡੀਆਂ ਦੀ ਮਜ਼ਬੂਤੀ ਦੇ ਨਾਲ ਇਹ ਖੂਨ ਵਧਾਉਣ ‘ਚ ਮਦਦ ਕਰਦਾ ਹੈ। ਤੁਸੀਂ ਸੌਣ ਤੋਂ ਪਹਿਲਾਂ ਕੋਸੇ ਦੁੱਧ ਦੇ ਨਾਲ 2-3 ਖਜੂਰਾਂ ਦਾ ਸੇਵਨ ਕਰ ਸਕਦੇ ਹੋ।

ਸੁੱਕੇ ਮੇਵੇ: ਸੁੱਕੇ ਮੇਵੇਆਂ ਦੀ ਤਾਸੀਰ ਗਰਮ ਹੁੰਦੀ ਹਨ। ਅਜਿਹੇ ‘ਚ ਸਰਦੀਆਂ ‘ਚ ਸਰੀਰ ਨੂੰ ਗਰਮ ਅਤੇ ਸਿਹਤਮੰਦ ਰੱਖਣ ਲਈ ਸੁੱਕੇ ਮੇਵੇਆਂ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਨ੍ਹਾਂ ‘ਚ ਸਾਰੇ ਜ਼ਰੂਰੀ ਪੌਸ਼ਟਿਕ ਤੱਤ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਆਦਿ ਹੁੰਦੇ ਹਨ। ਰੋਜ਼ਾਨਾ ਕਾਜੂ, ਬਦਾਮ, ਅਖਰੋਟ, ਕਿਸ਼ਮਿਸ਼ ਆਦਿ ਦਾ ਸੇਵਨ ਕਰਨ ਨਾਲ ਸਰੀਰ ਦੀ ਇਮਿਊਨਿਟੀ ਵਧਦੀ ਹੈ। ਇਸ ਨਾਲ ਦਿਲ ਅਤੇ ਦਿਮਾਗ ਨੂੰ ਪੂਰਾ ਪੋਸ਼ਣ ਮਿਲਦਾ ਹੈ। ਅਜਿਹੇ ‘ਚ ਇਹ ਬੀਮਾਰੀਆਂ ਦੂਰ ਰਹਿਣ ਦੇ ਨਾਲ-ਨਾਲ ਸਰੀਰਕ ਅਤੇ ਮਾਨਸਿਕ ਵਿਕਾਸ ‘ਚ ਮਦਦ ਕਰਦਾ ਹੈ।

ਗੁੜ
ਗੁੜ ਨਾ ਸਿਰਫ਼ ਤੁਹਾਡੀ ਪਾਚਨ ਪ੍ਰਣਾਲੀ ਨੂੰ ਸੁਧਾਰਦਾ ਹੈ ਬਲਕਿ ਤੁਹਾਨੂੰ ਗਰਮ ਵੀ ਰੱਖਦਾ ਹੈ।












