October 17, 2026, 3:45 pm
----------- Advertisement -----------
HomeNewsEntertainmentਮੁੜ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਸਰਗੁਣ ਮਹਿਤਾ ਅਤੇ ਗੀਤਾਜ਼ ਬਿੰਦਰਖੀਆ ਦੀ ਫਿਲਮ...

ਮੁੜ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਸਰਗੁਣ ਮਹਿਤਾ ਅਤੇ ਗੀਤਾਜ਼ ਬਿੰਦਰਖੀਆ ਦੀ ਫਿਲਮ ‘ਮੋਹ’

Published on

----------- Advertisement -----------

ਪੰਜਾਬੀ ਸਿਨੇਮਾ ਜਗਤ ਦੀ ਮਸ਼ਹੂਰ ਸੁਪਰਸਟਾਰ ਸਰਗੁਣ ਮਹਿਤਾ ਤੇ ਸੁਰਜੀਤ ਬਿੰਦਰਖੀਆ ਦੇ ਬੇਟੇ ਗੀਤਾਜ਼ ਬਿੰਦਰਖੀਆ ਦੀ ਫਿਲਮ ਮੋਹ ਮੁੜ ਸਿਨੇਮਾਘਰਾਂ ‘ਚ ਰਿਲੀਜ਼ ਹੋ ਰਹੀ ਹੈ। ਜੀ ਹਾਂ, ਜਗਦੀਪ ਸਿੱਧੂ ਨੇ ਆਖਰਕਾਰ ਇਸ ਦਾ ਓਫੀਸ਼ੀਅਲ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਜਗਦੀਪ ਨੇ ਜ਼ੋਰਦਾਰ ਸੰਕੇਤ ਦਿੱਤੇ ਸੀ ਕਿ ਉਹ ਜਨਤਕ ਮੰਗ ‘ਤੇ ਸਿਨੇਮਾਘਰਾਂ ‘ਚ ਆਪਣੀ ਫਿਲਮ ਮੋਹ ਨੂੰ ਦੁਬਾਰਾ ਰਿਲੀਜ਼ ਕਰ ਸਕਦੇ ਹਨ। ਪਰ ਹੁਣ ਉਨ੍ਹਾਂ ਨੇ ਇਸ ਬਿਆਨ ‘ਤੇ ਪੱਕੀ ਮੋਹਰ ਲਗਾ ਦਿੱਤੀ ਹੈ। ਜਗਦੀਪ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ QNA ਸੈਸ਼ਨ ਕੀਤਾ ਤੇ ਆਪਣੇ ਫੈਨਸ ਨਾਲ ਗੱਲਬਾਤ ਕੀਤੀ। ਉਸ ਦੇ ਇੱਕ ਫੈਨ ਨੇ ਜਗਦੀਪ ਨੂੰ ਮੋਹ ਦੀ ਓਟੀਟੀ ਰਿਲੀਜ਼ ਬਾਰੇ ਪੁੱਛਿਆ, ਅਤੇ ਇਸ ਬਾਰੇ ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਮੋਹ ਨੂੰ ਥੀਏਟਰਿਕ ਤੌਰ ‘ਤੇ ਮੁੜ ਰਿਲੀਜ਼ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਜਗਦੀਪ ਨੇ ਇਹ ਵੀ ਕਿਹਾ ਕਿ ਉਹ ਜਲਦੀ ਹੀ ਤਰੀਕ ਦਾ ਵੀ ਐਲਾਨ ਕਰਨਗੇ। ਮੋਹ ਦੀ ਮੁੜ-ਰਿਲੀਜ਼ ਯਕੀਨੀ ਤੌਰ ‘ਤੇ ਉਨ੍ਹਾਂ ਪ੍ਰਸ਼ੰਸਕਾਂ ਲਈ ਇੱਕ ਵਧੀਆ ਮੌਕਾ ਹੋਣ ਜਾ ਰਿਹਾ ਹੈ ਜੋ ਅਸਲ ਵਿੱਚ ਰਿਲੀਜ਼ ਹੋਣ ਤੋਂ ਬਾਅਦ ਫਿਲਮ ਦੇਖਣ ਤੋਂ ਖੁੰਝ ਗਏ ਸੀ। ਨਾਲ ਹੀ, ਜਗਦੀਪ ਸਿੱਧੂ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਫਿਲਹਾਲ ਕਿਸੇ ਵੀ ਓਟੀਟੀ ਪਲੇਟਫਾਰਮ ‘ਤੇ ਮੋਹ ਨੂੰ ਰਿਲੀਜ਼ ਕਰਨ ਦੀ ਕੋਈ ਯੋਜਨਾ ਨਹੀਂ ਹੈ। ਫਿਲਮ ਦੀ ਗੱਲ ਕਰਿਏ ਤਾਂ ਮੋਹ ‘ਚ ਸਰਗੁਣ ਮਹਿਤਾ ਅਤੇ ਗੀਤਾਜ਼ ਬਿੰਦਰਖੀਆ ਮੁੱਖ ਭੂਮਿਕਾਵਾਂ ਵਿੱਚ ਹਨ। ਫਿਲਮ ਨੂੰ ਤਰਸੇਮ ਅਤੇ ਗੋਵਿੰਦ ਨੇ ਲਿਖਿਆ ਹੈ, ਜਦੋਂ ਕਿ ਇਸ ਪ੍ਰੋਜੈਕਟ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...