November 25, 2026, 3:44 pm
----------- Advertisement -----------
HomeNewsBreaking Newsਬਿਹਾਰ ਦੇ ਛਪਰਾ 'ਚ RJD ਨੇਤਾ ਅਗਵਾ, ਸੀਸੀਟੀਵੀ 'ਚ ਕੈਦ ਪੂਰੀ ਘਟਨਾ

ਬਿਹਾਰ ਦੇ ਛਪਰਾ ‘ਚ RJD ਨੇਤਾ ਅਗਵਾ, ਸੀਸੀਟੀਵੀ ‘ਚ ਕੈਦ ਪੂਰੀ ਘਟਨਾ

Published on

----------- Advertisement -----------

ਬਿਹਾਰ, 14 ਮਾਰਚ 2023 – ਬਿਹਾਰ ਛਪਰਾ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਾਸ਼ਟਰੀ ਜਨਤਾ ਦਲ ਦੇ ਨੇਤਾ ਸੁਨੀਲ ਰਾਏ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਹਥਿਆਰਬੰਦ ਅਪਰਾਧੀਆਂ ਨੇ ਸੁਨੀਲ ਰਾਏ ਨੂੰ ਅਗਵਾ ਕੀਤਾ ਹੈ। ਇਸ ਸਬੰਧੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕੁਝ ਅਪਰਾਧੀ ਸੁਨੀਲ ਰਾਏ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਕੇ ਲਿਜਾਂਦੇ ਦੇਖੇ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਘਟਨਾ ਨਾਲ ਸਬੰਧਤ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਵਾਇਰਲ ਹੋਈ ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਰਿਹਾ ਹੈ ਕਿ ਕਰੀਬ 5 ਤੋਂ 6 ਅਪਰਾਧੀ ਆਏ ਅਤੇ ਉਹ ਸੁਨੀਲ ਰਾਏ ਨੂੰ ਜ਼ਬਰਦਸਤੀ ਖਿੱਚ ਕੇ ਸਕਾਰਪੀਓ ਵਿੱਚ ਬਿਠਾ ਰਹੇ ਹਨ। ਹਥਿਆਰਬੰਦ ਬਦਮਾਸ਼ਾਂ ਨੇ ਸੁਨੀਲ ਰਾਏ ਨੂੰ ਕਾਰ ਵਿੱਚ ਬਿਠਾ ਲਿਆ ਅਤੇ ਫ਼ਰਾਰ ਹੋ ਗਏ।

ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ। ਇਹ ਟੀਮ ਸੁਨੀਲ ਰਾਏ ਦੀ ਭਾਲ ਲਈ ਸਰਗਰਮ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੂੰ ਘਟਨਾ ਸਥਾਨ ਤੋਂ ਥੋੜ੍ਹੀ ਦੂਰੀ ‘ਤੇ ਆਰਜੇਡੀ ਨੇਤਾ ਦਾ ਮੋਬਾਈਲ ਫ਼ੋਨ ਮਿਲਿਆ ਹੈ। ਫ਼ੋਨ ਕਾਫੀ ਖਰਾਬ ਹਾਲਤ ਵਿੱਚ ਮਿਲਿਆ ਸੀ। ਪੁਲੀਸ ਇਸ ਮੋਬਾਈਲ ਤੋਂ ਕਾਲ ਡਿਟੇਲ ਆਦਿ ਕੱਢਣ ਵਿੱਚ ਵੀ ਲੱਗੀ ਹੋਈ ਹੈ।

RJD ਨੇਤਾ ਸਵੇਰੇ 4 ਵਜੇ ਆਪਣੇ ਦਫਤਰ ਕਿਉਂ ਗਏ ਅਤੇ ਕਿਵੇਂ ਲੁਕ ਕੇ ਬੈਠੇ ਹਥਿਆਰਬੰਦ ਅਪਰਾਧੀਆਂ ਨੇ ਉਸ ਨੂੰ ਅਗਵਾ ਕੀਤਾ, ਪੁਲਿਸ ਇਸ ਦੀ ਵੀ ਜਾਂਚ ਕਰੇਗੀ। ਕਿਆਸ ਲਗਾਇਆ ਜਾ ਰਿਹਾ ਹੈ ਕਿ ਰਾਸ਼ਟਰੀ ਜਨਤਾ ਦਲ ਦੇ ਨੇਤਾ ਨੂੰ ਭਰੋਸੇ ‘ਚ ਲੈ ਕੇ ਬੁਲਾਇਆ ਗਿਆ ਹੋਵੇਗਾ ਅਤੇ ਉਸ ਤੋਂ ਬਾਅਦ ਅਗਵਾ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੋਵੇਗਾ। ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਕੁਝ ਨਹੀਂ ਕਿਹਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...