June 8, 2026, 1:26 pm
----------- Advertisement -----------
HomePunjabbusinessਐਮ.ਜਗਨਨਾਥ ਅਤੇ ਤਬਲੇਸ਼ ਪਾਂਡੇ LIC ਦੇ ਨਵੇਂ ਐਮਡੀ

ਐਮ.ਜਗਨਨਾਥ ਅਤੇ ਤਬਲੇਸ਼ ਪਾਂਡੇ LIC ਦੇ ਨਵੇਂ ਐਮਡੀ

Published on

----------- Advertisement -----------

ਭਾਰਤੀ ਜੀਵਨ ਬੀਮਾ ਨਿਗਮ (LIC) ਨੇ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰਾਂ ਵਜੋਂ ਤਬਲੇਸ਼ ਪਾਂਡੇ ਅਤੇ ਐਮ ਜਗਨਨਾਥ ਦੀ ਨਿਯੁਕਤੀ ਦਾ ਐਲਾਨ ਕੀਤਾ। ਦਰਅਸਲ ਇਸ ਹਫਤੇ ਨਿਗਮ ਤੋਂ ਦੋ ਮੈਨੇਜਿੰਗ ਡਾਇਰੈਕਟਰ ਰਾਜ ਕੁਮਾਰ ਅਤੇ ਬੀਸੀ ਪਟਨਾਇਕ ਸੇਵਾਮੁਕਤ ਹੋਣ ਵਾਲੇ ਹਨ। ਐਲਆਈਸੀ ਨੇ ਸਟਾਕ ਐਕਸਚੇਂਜ ਨੂੰ ਭੇਜੇ ਇੱਕ ਨੋਟਿਸ ਵਿੱਚ ਕਿਹਾ, “ਐਮ ਜਗਨਨਾਥ ਨੇ 13 ਮਾਰਚ, 2023 ਨੂੰ ਨਿਗਮ ਦੇ ਪ੍ਰਬੰਧ ਨਿਰਦੇਸ਼ਕ ਦਾ ਅਹੁਦਾ ਸੰਭਾਲ ਲਿਆ ਹੈ।” ਅਤੇ ਤਬਲੇਸ਼ ਪਾਂਡੇ ਦੀ ਨਿਯੁਕਤੀ 1 ਅਪ੍ਰੈਲ, 2023 ਤੋਂ ਲਾਗੂ ਹੋਵੇਗੀ।”
ਬੀਮਾ ਕੰਪਨੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ, “ਐਮ ਜਗਨਨਾਥ ਸੇਵਾਮੁਕਤ ਹੋ ਰਹੇ ਮੈਨੇਜਿੰਗ ਡਾਇਰੈਕਟਰ ਰਾਜ ਕੁਮਾਰ ਦੀ ਥਾਂ ਲੈਣਗੇ। ਉਹ ਅਗਲੇ ਹੁਕਮਾਂ ਤੱਕ ਜਾਂ ਆਪਣੀ ਸੇਵਾਮੁਕਤੀ ਤੱਕ, ਜੋ ਵੀ ਪਹਿਲਾਂ ਹੋਵੇ, ਅਹੁਦੇ ‘ਤੇ ਬਣੇ ਰਹਿਣਗੇ। ਉਨ੍ਹਾਂ ਨੇ 13 ਮਾਰਚ ਨੂੰ ਅਹੁਦਾ ਸੰਭਾਲ ਲਿਆ ਹੈ।” ਕੰਪਨੀ ਦੇ ਕਾਰਜਕਾਰੀ ਨਿਰਦੇਸ਼ਕ ਤਬਲੇਸ਼ ਪਾਂਡੇ ਨੂੰ ਵੀ ਤਰੱਕੀ ਦੇ ਕੇ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਸਟਾਕ ਐਕਸਚੇਂਜ ਨੂੰ ਭੇਜੀ ਗਈ ਸੂਚਨਾ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਨਿਯੁਕਤੀ 1 ਅਪ੍ਰੈਲ ਤੋਂ ਲਾਗੂ ਹੋਵੇਗੀ। ਪਾਂਡੇ ਮੌਜੂਦਾ ਪ੍ਰਬੰਧ ਨਿਰਦੇਸ਼ਕ ਬੀਸੀ ਪਟਨਾਇਕ ਦੀ ਥਾਂ ਲੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...