September 11, 2026, 10:57 pm
----------- Advertisement -----------
HomeNewsLatest Newsਚੇਤਨ ਸਿੰਘ ਜੌੜਾਮਾਜਰਾ ਨੇ ਮਾਲੇਰਕੋਟਲਾ ਦੇ ਪਿੰਡ ਨਿਆਮਤਪੁਰਾ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ...

ਚੇਤਨ ਸਿੰਘ ਜੌੜਾਮਾਜਰਾ ਨੇ ਮਾਲੇਰਕੋਟਲਾ ਦੇ ਪਿੰਡ ਨਿਆਮਤਪੁਰਾ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਦਾ ਕੀਤਾ ਦੌਰਾ

Published on

----------- Advertisement -----------

ਚੰਡੀਗੜ੍ਹ, 14 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਬਾਗਬਾਨੀ ਨੂੰ ਲਾਹੇਵੰਦ ਉੱਦਮ ਬਣਾਉਣ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸ ਦੇ ਨਤੀਜੇ ਵਜੋਂ ਨੌਜਵਾਨਾਂ ਲਈ ਘਰ-ਘਰ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਹ ਪ੍ਰਗਟਾਵਾ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਨਿਆਮਤਪੁਰਾ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਦਾ ਦੌਰਾ ਕਰਨ ਮੌਕੇ ਕੀਤਾ।

ਮੰਤਰੀ ਨੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਵਿੱਤੀ ਵਰ੍ਹੇ 2023-24 ਦੇ ਬਜਟ ਵਿੱਚ 253 ਕਰੋੜ ਰੁਪਏ ਰੱਖੇ ਗਏ ਹੈ। ਇਸ ਦੇ ਨਾਲ ਹੀ 40 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਬਠਿੰਡਾ ਅਤੇ ਫਰੀਦਕੋਟ ਵਿਖੇ 5 ਬਾਗਬਾਨੀ ਅਸਟੇਟ ਵਿਕਸਤ ਕੀਤੇ ਜਾ ਰਹੇ ਹਨ। ਬਾਗਬਾਨੀ ਨਾਲ ਸਬੰਧਤ ਕਾਰੋਬਾਰੀ ਪ੍ਰਾਜੈਕਟਾਂ ਲਈ ਤਿਆਰ ਕੀਤੀ ਗਈ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਯੋਜਨਾ ਤਹਿਤ 2500 ਕਰੋੜ ਰੁਪਏ ਦੇ ਪ੍ਰਾਜੈਕਟ ਪ੍ਰਾਪਤ ਹੋਏ ਹਨ। ਫੁੱਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬੀਜ ਉਤਪਾਦਨ ਨੂੰ ਵਧਾਉਣ, ਸਟੋਰੇਜ਼ ਕਰਨ ਵਾਲੇ ਮਜ਼ਦੂਰਾਂ ਦੀ ਘਾਟ ਨੂੰ ਪੂਰਾ ਕਰਨ, ਬੀਜ ਦੀ ਬਿਜਾਈ ਅਤੇ ਫ਼ਸਲ ਦੀ ਕਟਾਈ ਲਈ 2.5 ਏਕੜ ਜ਼ਮੀਨ ਲਈ 35000 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਸਹਾਇਤਾ ਦਿੱਤੀ ਜਾ ਰਹੀ ਹੈ। ਜੌੜਾਮਾਜਰਾ ਨੇ ਅੱਗੇ ਦੱਸਿਆ ਕਿ ਭਵ ਅੰਤਰ ਭੂਗਤਾਨ ਯੋਜਨਾ ਤਹਿਤ 5 ਸਬਜ਼ੀਆਂ ਆਲੂ, ਮਟਰ, ਮਿਰਚਾਂ, ਟਮਾਟਰ ਅਤੇ ਗੋਭੀ ਨੂੰ ਕਵਰ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਉਚਿਤ ਮੁੱਲ ਮਿਲ ਸਕੇ।
ਇਸ ਮੌਕੇ ਵਿਧਾਇਕ ਅਮਰਗੜ੍ਹ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ, ਵਿਧਾਇਕ ਮਲੇਰਕੋਟਲਾ ਡਾ: ਜਮੀਲ ਉਰ ਰਹਿਮਾਨ, ਵਿਧਾਇਕ ਨਾਭਾ ਗੁਰਦੇਵ ਸਿੰਘ ਮਾਨ ਅਤੇ ਡਾਇਰੈਕਟਰ ਬਾਗਬਾਨੀ ਸ਼ੈਲਿੰਦਰ ਕੌਰ ਵੀ ਹਾਜ਼ਰ ਸਨ ਅਤੇ ਉਨ੍ਹਾਂ ਸਾਰਿਆਂ ਨੇ ਮੰਤਰੀ ਦਾ ਧੰਨਵਾਦ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...