August 7, 2026, 7:16 am
----------- Advertisement -----------
HomeNewsLatest Newsਪੰਜਾਬ ਪੁਲਿਸ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਨਹੀਂ ਦੇਵੇਗੀ,...

ਪੰਜਾਬ ਪੁਲਿਸ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਨਹੀਂ ਦੇਵੇਗੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ADGP ਅਰਪਿਤ ਸ਼ੁਕਲਾ

Published on

----------- Advertisement -----------

ਚੰਡੀਗੜ੍ਹ : ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੇ ਮੱਦੇਨਜ਼ਰ, ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਤਹਿਤ ਵਿਦੇਸ਼ ਅਧਾਰਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ ਟਿਕਾਣਿਆਂ ਅਤੇ ਛੁਪਣਗਾਹਾਂ ‘ਤੇ ਛਾਪੇਮਾਰੀ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ‘ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਈ ਗਈ। ਇਸ ਆਪ੍ਰੇਸ਼ਨ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਅਤੇ ਅਪਰਾਧੀਆਂ ਤੋਂ ਪੁੱਛਗਿੱਛ ਉਪਰੰਤ ਕੀਤੇ ਖੁਲਾਸਿਆਂ ਬਾਅਦ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ।

ਉਨ੍ਹਾਂ ਕਿਹਾ ਕਿ ਸ਼ੱਕੀ ਥਾਵਾਂ ਅਤੇ ਵਿਦੇਸ਼ ਅਧਾਰਤ ਗੈਂਗਸਟਰਾਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕਰਨ ਲਈ ਪੰਜਾਬ ਪੁਲਿਸ ਦੀਆਂ ਲਗਭਗ 100 ਪਾਰਟੀਆਂ, ਜਿਨ੍ਹਾਂ ਵਿੱਚ 1000 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੂੰ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ 300 ਤੋਂ ਵੱਧ ਘਰਾਂ ਅਤੇ ਹੋਰ ਪਨਾਹਗਾਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਘਰਾਂ ਤੇ ਹੋਰ ਥਾਂਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਮੋਬਾਈਲ ਫੋਨਾਂ ਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਰੇਲੀ ਜਾਂਚ ਲਈ ਕੁਝ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ ਅਤੇ ਉਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਹੈ ਅਤੇ ਅਸਲੇ ਦੀ ਸੋਰਸਿੰਗ ਬਾਰੇ ਵੀ ਪੁੱਛਗਿੱਛ ਕੀਤੀ ਹੈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ ਅਧਾਰਤ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਹਨ। ਏ.ਡੀ.ਜੀ.ਪੀ. ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਮਾਜ ਵਿਰੋਧੀ ਅਨਸਰਾਂ ‘ਤੇ ਲਗਾਤਾਰ ਨਿਗਰਾਨੀ ਰੱਖਣਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਜੇਕਰ ਕੋਈ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਰਦਿਆਂ ਤੁਰੰਤ ਅਪਰਾਧਿਕ ਮਾਮਲੇ ਦਰਜ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਸਹਾਈ ਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...