November 23, 2026, 12:39 pm
----------- Advertisement -----------
HomeNewsBreaking Newsਵਿਜੀਲੈਂਸ ਨੇ ਵਕਫ਼ ਬੋਰਡ ਦੇ ਮੁਲਾਜ਼ਮ ਲਈ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਕੀਤਾ...

ਵਿਜੀਲੈਂਸ ਨੇ ਵਕਫ਼ ਬੋਰਡ ਦੇ ਮੁਲਾਜ਼ਮ ਲਈ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ, 15 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਫਾਜ਼ਿਲਕਾ ਵਿਖੇ ਤਾਇਨਾਤ ਵਕਫ਼ ਬੋਰਡ ਦੇ ਮੁਲਾਜ਼ਮ ਨਾਜ਼ਰ ਅਲੀ ਖਾਤਰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਐਮ.ਆਰ. ਕਾਲਜ ਰੋਡ, ਫਾਜ਼ਿਲਕਾ ਦੇ ਵਾਸੀ ਇੱਕ ਪ੍ਰਾਈਵੇਟ ਵਿਅਕਤੀ ਇੰਦਰਜੀਤ ਸ਼ਰਮਾ ਪਟਵਾਰੀ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਪਿੰਡ ਉਰਸੀ ਜੱਟਾਂ, ਰਾਜਪੁਰਾ, ਪਟਿਆਲਾ ਦੇ ਫਰਾਰ ਵਕਫ਼ ਬੋਰਡ ਦੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰਾਈਵੇਟ ਵਿਅਕਤੀ ਨੂੰ ਸੁਰਜੀਤ ਸਿੰਘ ਵਾਸੀ ਚੱਕ ਬਲੋਚਾਂ ਵਾਲਾ (ਮਹਾਲਮ), ਜਲਾਲਾਬਾਦ, ਫਾਜ਼ਿਲਕਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵਕਫ਼ ਬੋਰਡ ਦੀ ਦੋ ਕਨਾਲ ਦਾ ਪਟਾ ਉਸ ਦੀ ਪਤਨੀ ਦੇ ਨਾਂ ‘ਤੇ ਕਰਨ ਬਦਲੇ ਉਕਤ ਮੁਲਾਜ਼ਮ ਅਤੇ ਉਸ ਦੇ ਸਾਥੀ ਪ੍ਰਾਈਵੇਟ ਵਿਅਕਤੀ ਨੇ ਰਿਸ਼ਵਤ ਵਜੋਂ 60,000 ਰੁਪਏ ਦੀ ਮੰਗ ਕੀਤੀ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਉਸ ਨੇ ਕਿਸ਼ਤਾਂ ਵਿੱਚ ਦੇਣ ਦਾ ਝੂਠਾ ਵਾਅਦਾ ਕੀਤਾ ਹੈ। ਸ਼ਿਕਾਇਤਕਰਤਾ ਨੇ ਕਥਿਤ ਦੋਸ਼ੀ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਮੇਂ ਦੀ ਸਾਰੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਇਸ ਨੂੰ ਸਬੂਤ ਵਜੋਂ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਕਰਨ ਲਈ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕੀਤਾ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਉਪਰੰਤ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪ੍ਰਾਈਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...