ਕੋਟਕਪੂਰਾ ਗੋਲੀ ਕਾਂਡ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਫੈਸਲਾ ਆਵੇਗਾ। ਤੁਹਾਨੂੰ ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਬੀਤੇ ਕੱਲ੍ਹ ਫਰੀਦਕੋਟ ਦੀ ਜ਼ਿਲਾ ਅਦਾਲਤ ‘ਚ ਸੁਣਵਾਈ ਹੋਈ। ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਕਰੀਬ ਢਾਈ ਘੰਟੇ ਜ਼ਮਾਨਤ ’ਤੇ ਬਹਿਸ ਚੱਲੀ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨ ‘ਤੇ ਸੁਣਵਾਈ ਲਈ 15 ਮਾਰਚ ਦੀ ਤਰੀਕ ਤੈਅ ਕੀਤੀ ਹੈ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਬਾਰੀ ਮਾਮਲੇ ‘ਚ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤੇ ਗਏ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 5 ਪੁਲਿਸ ਅਧਿਕਾਰੀਆਂ ਨੂੰ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।












