June 16, 2026, 1:27 pm
----------- Advertisement -----------
HomeNewsLatest Newsਰਾਹੁਲ ਦੇ ਮੁਆਫ਼ੀ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਕਾਂਗਰਸ ਪ੍ਰਧਾਨ...

ਰਾਹੁਲ ਦੇ ਮੁਆਫ਼ੀ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਕਾਂਗਰਸ ਪ੍ਰਧਾਨ ਖੜਗੇ

Published on

----------- Advertisement -----------

ਲੰਡਨ ‘ਚ ਰਾਹੁਲ ਗਾਂਧੀ ਦੁਆਰਾ ਦਿਤੇ ਬਿਆਨਾਂ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਵਿਚਾਲੇ ਵਾਰ-ਪਲਟਵਾਰ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਰਾਹੁਲ ਦਾ ਬਚਾਅ ਕਰਦੇ ਹੋਏ ਕਿਹਾ, “ਮਾਫੀ ਮੰਗਣ ਵਾਲਿਆਂ ਲਈ ਮੇਰਾ ਇੱਕ ਸਵਾਲ ਹੈ। ਮੋਦੀ ਜੀ ਨੇ 5-6 ਦੇਸ਼ਾਂ ਦਾ ਦੌਰਾ ਕਰਕੇ ਸਾਡੇ ਦੇਸ਼ ਦੇ ਲੋਕਾਂ ਨੂੰ ਅਪਮਾਨਿਤ ਕੀਤਾ ਅਤੇ ਕਿਹਾ ਕਿ ਭਾਰਤ ਵਿੱਚ ਪੈਦਾ ਹੋਣਾ ਇੱਕ ਵੱਡਾ ਪਾਪ ਹੈ। ਸੱਚ ਬੋਲਣ ਵਾਲਿਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ, ਜੇਕਰ ਇਹ ਲੋਕਤੰਤਰ ਨੂੰ ਖਤਮ ਕਰਨ ਦੀ ਪ੍ਰਕਿਰਿਆ ਨਹੀਂ ਤਾਂ ਕੀ ਹੈ? ਇਸ ਲਈ ਰਾਹੁਲ ਗਾਂਧੀ ਦੇ ਮੁਆਫੀ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।”
ਦੱਸ ਦਈਏ ਕਿ ਹੰਗਾਮੇ ਕਾਰਨ ਲੋਕ ਸਭਾ-ਰਾਜ ਸਭਾ ਦੀ ਕਾਰਵਾਈ ਅੱਜ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਜਿੱਥੇ ਭਾਜਪਾ ਆਗੂ ਸਦਨ ਵਿੱਚ ਰਾਹੁਲ ਗਾਂਧੀ ਵੱਲੋਂ ਮੁਆਫ਼ੀ ਮੰਗਣ ਦੇ ਨਾਅਰੇ ਲਗਾਉਂਦੇ ਰਹੇ, ਉੱਥੇ ਵਿਰੋਧੀ ਧਿਰ ਵੀ ਅਡਾਨੀ ਦਾ ਮੁੱਦਾ ਉਠਾਉਂਦੀ ਰਹੀ। ਇਸ ਜ਼ਬਰਦਸਤ ਹੰਗਾਮੇ ਦੌਰਾਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...