May 4, 2026, 3:29 pm
----------- Advertisement -----------
HomeNewsBreaking NewsPM ਦੇ ‘ਜਾਨ ਨੂੰ ਖ਼ਤਰੇ’ ਦੇ ਢਕਵੰਜ ਦਾ ਮਨੋਰਥ ਪੰਜਾਬ 'ਚ ਸਰਕਾਰ...

PM ਦੇ ‘ਜਾਨ ਨੂੰ ਖ਼ਤਰੇ’ ਦੇ ਢਕਵੰਜ ਦਾ ਮਨੋਰਥ ਪੰਜਾਬ ‘ਚ ਸਰਕਾਰ ਦਾ ਤਖ਼ਤਾ ਪਲਟਾਉਣਾ – ਚੰਨੀ

Published on

----------- Advertisement -----------
  • ਪ੍ਰਧਾਨ ਮੰਤਰੀ ਦੇ ਅਹੁਦੇ ਦੇ ਆਗੂ ਨੂੰ ਸਿਆਸੀ ਹਿੱਤਾਂ ਲਈ ਅਜਿਹੀਆਂ ਘਟੀਆ ਨੋਟੰਕੀਆਂ ਦਾ ਹਿੱਸਾ ਨਹੀਂ ਬਣਨਾ ਚਾਹੀਦਾ
  • ਪੰਜਾਬ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਆੜੇ ਹੱਥੀਂ ਲਿਆ
  • ਕੈਪਟਨ ਨੂੰ ਸਿਆਸੀ ਤੌਰ ਉਤੇ ਨਾਕਾਮ ਹੋ ਚੁੱਕਾ ਸਿਆਸਤਦਾਨ ਦੱਸਿਆ

ਟਾਂਡਾ (ਹੁਸ਼ਿਆਰਪੁਰ), 7 ਜਨਵਰੀ 2022 – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਜਾਨ ਨੂੰ ਖ਼ਤਰੇ’ ਦੇ ਢਕਵੰਜ ਦਾ ਮੰਤਵ ਸੂਬੇ ਵਿਚ ਜਮਹੂਰੀ ਢੰਗ ਨਾਲ ਚੁਣੀ ਹੋਈ ਸਰਕਾਰ ਦਾ ਤਖ਼ਤਾ ਪਲਟਾਉਣਾ ਹੈ।

ਟਾਂਡਾ ਨਵੀਂ ਦਾਣਾ ਮੰਡੀ ਵਿਖੇ 18 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਤੋਂ ਬਾਅਦ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਸੀ, ਉਨ੍ਹਾਂ ਨੇ ਬੁੱਧਵਾਰ ਨੂੰ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ ਕਿਉਂਕਿ ਭਾਜਪਾ ਦੀ ਰੈਲੀ ਵਿਚ ਲੋਕਾਂ ਦੀ ਗਿਣਤੀ ਮਾਮੂਲੀ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਖਾਲੀ ਕੁਰਸੀਆਂ ਉਨ੍ਹਾਂ ਨੂੰ ਮੂੰਹ ਚੜਾਉਂਦੀਆਂ ਰਹੀਆਂ ਜਿਸ ਕਰਕੇ ਸੁਰੱਖਿਆ ਦੇ ਖ਼ਤਰੇ ਦਾ ਹੋਛਾ ਕਾਰਨ ਦੇ ਕੇ ਵਾਪਸ ਕੌਮੀ ਰਾਜਧਾਨੀ ਚਲੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਝੂਠ ਦੀ ਆੜ ਵਿਚ ਪ੍ਰਧਾਨ ਮੰਤਰੀ ਦੇ ਦੌਰਾ ਰੱਦ ਕਰਨਾ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ ਤਾਂ ਕਿ ਜੰਮੂ ਕਸ਼ਮੀਰ ਵਾਂਗ ਪੰਜਾਬ ਨੂੰ ਬਦਨਾਮ ਕਰਨ ਦੇ ਨਾਲ-ਨਾਲ ਸੂਬੇ ਵਿਚ ਜਮਹੂਰੀਅਤ ਦਾ ਕਤਲ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਤੋਂ ਕਿਲੋਮੀਟਰ ਦੀ ਦੂਰੀ ਉਤੇ ਹੋਣ ਤਾਂ ਉਸ ਵੇਲੇ ਪ੍ਰਧਾਨ ਮੰਤਰੀ ਦੀ ਜ਼ਿੰਦਗੀ ਨੂੰ ਖ਼ਤਰਾ ਕਿਵੇਂ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਦਾ ਕਾਫ਼ਲਾ ਖੜ੍ਹਾ ਸੀ, ਉਥੇ ਤਾਂ ਇਕ ਵੀ ਨਾਅਰਾ ਨਹੀਂ ਲੱਗਿਆ ਤਾਂ ਫੇਰ ਉਨ੍ਹਾਂ ਦੀ ਜ਼ਿੰਦਗੀ ਖ਼ਤਰੇ ਵਿਚ ਕਿਵੇਂ ਪੈ ਗਈ। ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਚੇਤੇ ਕਰਵਾਉਂਦਿਆਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਕਦੇ ਵੀ ਪ੍ਰਧਾਨ ਮੰਤਰੀ ਦੀ ਜ਼ਿੰਦਗੀ ਅਤੇ ਸੁਰੱਖਿਆ ਲਈ ਖ਼ਤਰਾ ਨਹੀਂ ਬਣ ਸਕਦੇ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਇੱਕ ਸਤਿਕਾਰਤ ਆਗੂ ਹਨ ਪਰ ਅਜਿਹੀਆਂ ਘਟੀਆ ਚਾਲਾਂ ਵਿੱਚ ਸ਼ਾਮਲ ਹੋਣਾ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਲੋਕਾਂ ਦੀ ਘੱਟ ਗਿਣਤੀ ਨੇ ਸੂਬੇ ਵਿੱਚ ਭਾਜਪਾ ਦੀ ਮਾੜੀ ਸਥਿਤੀ ਦਾ ਪਰਦਾਫਾਸ਼ ਕਰ ਦਿੱਤਾ ਹੈ ਜੋ ਇਸ ਦੀ ਸਮੁੱਚੀ ਲੀਡਰਸ਼ਿਪ ਨੂੰ ਹਜ਼ਮ ਨਹੀਂ ਹੋ ਰਿਹਾ। ਇੱਕ ਤੁਲਨਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੌਸਮ ਕੱਲ੍ਹ ਵੀ ਖਰਾਬ ਸੀ ਅਤੇ ਅੱਜ ਵੀ ਖਰਾਬ ਹੈ ਪਰ ਬੁੱਧਵਾਰ ਨੂੰ ਭਾਜਪਾ ਦੀ ਰੈਲੀ ਲਈ ਬਹੁਤ ਘੱਟ ਲੋਕ ਆਏ ਸਨ ਜਦੋਂ ਕਿ ਕਾਂਗਰਸ ਦੀ ਅੱਜ ਦੀ ਰੈਲੀ ਵਿੱਚ ਲੋਕਾਂ ਦੀ ਭਾਰੀ ਇਕੱਠ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਸਮੂਹ ਵੱਲੋਂ ਕੱਲ੍ਹ ਦੀ ਡਰਾਮੇਬਾਜ਼ੀ ਦਾ ਉਦੇਸ਼ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨਾ ਹੈ। ਹਾਲਾਂਕਿ, ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਯਾਦ ਦਿਵਾਇਆ ਕਿ ਪੰਜਾਬ ਨੂੰ ਪਿਆਰ ਨਾਲ ਜਿੱਤਿਆ ਜਾ ਸਕਦਾ ਹੈ, ਦਬਾਅ ਨਾਲ ਨਹੀਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਲੋਕਤੰਤਰ ਨੂੰ ਢਾਹ ਲਾਉਣ ਵਾਲੀ ਅਜਿਹੀ ਕਿਸੇ ਵੀ ਹਰਕਤ ਦਾ ਪੰਜਾਬ ਵਾਸੀ ਡੱਟ ਕੇ ਵਿਰੋਧ ਕਰਨਗੇ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਨਿੱਜੀ ਹਿੱਤਾਂ ਲਈ ਸੂਬੇ ਅਤੇ ਇਸ ਦੇ ਲੋਕਾਂ ਨੂੰ ਬਦਨਾਮ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਯਾਦ ਦਿਵਾਇਆ ਕਿ ਪੰਜਾਬੀਆਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੋਂ ਇਲਾਵਾ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਜਪਾ ਵੱਲੋਂ ਚਲਾਈ ਨਿੰਦਣਯੋਗ ਮੁਹਿੰਮ ਸਮੂਹ ਪੰਜਾਬੀਆਂ ਦਾ ਅਪਮਾਨ ਹੈ ਜੋ ਕਿ ਗੈਰ-ਵਾਜਬ ਅਤੇ ਅਣਇੱਛਤ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤੰਜ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਿਆਸੀ ਤੌਰ ‘ਤੇ ਨਾਕਾਮ ਹੋ ਚੁੱਕੇ ਹਨ ਜੋ ਪਟਿਆਲਾ ਦੇ ਸ਼ਾਹੀ ਵੰਸ਼ਜ ਵੱਲੋਂ ਬੁੱਧਵਾਰ ਨੂੰ ਹੋਈ ਭਾਜਪਾ ਦੀ ਰੈਲੀ ਵਿੱਚ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਨ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੈਪਟਨ ਨੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਜਿਸ ਕਾਰਨ ਕੋਈ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਨਾ ਚਾਹੁੰਦਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਮਹਾਰਾਜਾ ਦੇ ਸਾਰੇ ਉਮੀਦਵਾਰ ਚੋਣਾਂ ਵਿੱਚ ਆਪਣੀ ਜ਼ਮਾਨਤ ਗੁਆ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ₹465 ਕਰੋੜ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

*ਚੰਡੀਗੜ੍ਹ, 2 ਮਈ 2026:*ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਇੱਕ ਮਹੱਤਵਪੂਰਨ ਅੱਪਡੇਟ...

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

* *ਲੁਧਿਆਣਾ, 02 ਮਈ 2026*:ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਲੁਧਿਆਣਾ ਦੇ...

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਚੰਡੀਗੜ੍ਹ, 3 ਮਈ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

*ਦਸੂਹਾ (ਹੁਸ਼ਿਆਰਪੁਰ), 3ਮਈ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ...

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ...

ਗੋਰਖਪੁਰ ਵਿੱਚ ਪਾਣੀ ਦੀ ਟੈਂਕੀ ਦੇ ਉੱਪਰ ਫਸੇ ਦੋ ਬੱਚਿਆਂ ਨੂੰ ਭਾਰਤੀ ਹਵਾਈ ਸੈਨਾ ਨੇ ਬਚਾਇਆ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਪਾਣੀ ਦੀ ਟੈਂਕੀ ਦੇ ਉੱਪਰ ਰਾਤ ਭਰ...

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...