November 22, 2026, 6:00 pm
----------- Advertisement -----------
HomeNewsLatest NewsMP ਕਿਰਨ ਖੇਰ ਦੇ ਵਿਵਾਦਿਤ ਬਿਆਨ 'ਤੇ ਭਖੀ ਸਿਆਸਤ, 'ਆਪ' ਨੇ ਕੀਤੀ...

MP ਕਿਰਨ ਖੇਰ ਦੇ ਵਿਵਾਦਿਤ ਬਿਆਨ ‘ਤੇ ਭਖੀ ਸਿਆਸਤ, ‘ਆਪ’ ਨੇ ਕੀਤੀ ਨਿੰਦਾ

Published on

----------- Advertisement -----------

ਚੰਡੀਗੜ੍ਹ ਤੋਂ ਸਾਂਸਦ ਅਤੇ ਭਾਜਪਾ ਨੇਤਾ ਕਿਰਨ ਖੇਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ‘ਚ ਉਹ ਇਹ ਕਹਿੰਦੀ ਨਜ਼ਰ ਆ ਰਹੀ ਹੈ, ‘ਜੇਕਰ ਦੀਪ ਕੰਪਲੈਕਸ (ਚੰਡੀਗੜ੍ਹ) ‘ਚ ਇਕ ਵੀ ਵਿਅਕਤੀ ਮੈਨੂੰ ਵੋਟ ਨਹੀਂ ਪਾਉਂਦਾ ਤਾਂ ਇਹ ਸ਼ਰਮ ਵਾਲੀ ਗੱਲ ਹੈ। ਉਨ੍ਹਾਂ ਨੂੰ ਛਿੱਤਰ ਮਾਰਨੇ ਚਾਹੀਦੇ ਹਨ।’ ਦਰਅਸਲ ਬੀਤੇ ਬੁੱਧਵਾਰ ਖੇਰ ਰਾਮ ਦਰਬਾਰ ਕਾਲੋਨੀ ‘ਚ ਇਕ ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਨ ਗਏ ਸਨ। ਖੇਰ ਨੇ ਹੱਲੋਮਾਜਰਾ ‘ਚ ਸੜਕ ਬਣਾਉਣ ਲਈ ਵੋਟਾਂ ‘ਤੇ ਟਿੱਪਣੀ ਕੀਤੀ ਸੀ।

ਖੇਰ ਨੇ ਕਿਹਾ ਕਿ ਜਦੋਂ ਐਨ.ਪੀ.ਸ਼ਰਮਾ ਚੰਦਗੜ੍ਹ ਨਗਰ ਨਿਗਮ ਦੇ ਚੀਫ਼ ਇੰਜਨੀਅਰ ਨਹੀਂ ਸਨ ਤਾਂ ਉਨ੍ਹਾਂ ਨੇ ਐਮਪੀ ਫੰਡਾਂ ਵਿੱਚੋਂ ਦੀਪ ਕੰਪਲੈਕਸ, ਹੱਲੋਮਾਜਰਾ ਲਈ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਸੜਕ ਬਣਾਈ ਸੀ। ਪਾਣੀ ਹੁੰਦਾ ਸੀ। ਜਿਸ ਤੋਂ ਬਾਅਦ ਖੇਰ ਨੇ ਇਹ ਵਿਵਾਦਿਤ ਟਿੱਪਣੀ ਕੀਤੀ ਹੈ। ਉੱਥੇ ਹੀ ਆਮ ਆਦਮੀ ਪਾਰਟੀ ਦੇ ਆਗੂ ਪ੍ਰੇਮ ਗਰਗ ਨੇ ਚੰਡੀਗੜ੍ਹ ਦੀ ਸੰਸਦ ਮੈਂਬਰ ਸ੍ਰੀਮਤੀ ਕਿਰਨ ਖੇਰ ਦੀ ਭੱਦੀ ਭਾਸ਼ਾ ਦੀ ਨਿੰਦਾ ਕੀਤੀ ਹੈ। ਇਸ ਤੋਂ ਵੀ ਸ਼ਰਮਨਾਕ ਗੱਲ ਇਹ ਰਹੀ ਕਿ ਉੱਥੇ ਮੌਜੂਦ ਸ਼ਹਿਰ ਦੇ ਮੇਅਰ ਅਤੇ ਅਧਿਕਾਰੀ ਆਪਣਾ ਗੁੱਸਾ ਜ਼ਾਹਰ ਕਰਨ ਦੀ ਬਜਾਏ ਉੱਚੀ-ਉੱਚੀ ਹੱਸਦੇ ਨਜ਼ਰ ਆਏ।

ਉਨ੍ਹਾਂ ਨੇ ਕਿਹਾ ਕਿ ਖੇਰ ਦਾ ਹੰਕਾਰ ਇੰਨਾ ਜ਼ਿਆਦਾ ਸੀ ਕਿ ਉਹ ਸਰਕਾਰੀ ਪੈਸੇ ਦੀ ਕੀਮਤ ‘ਤੇ ਅਜਿਹਾ ਵਿਵਹਾਰ ਕਰ ਰਹੇ ਸਨ ਜਿਵੇਂ ਉਹ ਆਪਣੀ ਨਿੱਜੀ ਕਮਾਈ ਤੋਂ ਜਨਤਾ ਨੂੰ ਕੋਈ ਵੱਡਾ ਤੋਹਫ਼ਾ ਦੇ ਰਹੇ ਹੋਣ। ਹਕੀਕਤ ਇਹ ਹੈ ਕਿ ਭਾਜਪਾ ਦੇ ਸੰਸਦ ਮੈਂਬਰ ਦਾ ਵਤੀਰਾ ਹਮੇਸ਼ਾ ਹੀ ਨੀਵੇਂ ਪੱਧਰ ਦਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਨੀਵੇਂ ਪੱਧਰ ਦੀ ਭਾਸ਼ਾ ਦੀ ਵਰਤੋਂ ਕਰ ਚੁੱਕੀ ਹੈ। ਚੰਡੀਗੜ੍ਹ ਦੇ ਲੋਕਾਂ ਦਾ ਅਪਮਾਨ ਕਰਨ ਲਈ ਆਮ ਆਦਮੀ ਪਾਰਟੀ ਨੇ ਭਾਜਪਾ ਦੇ ਸੰਸਦ ਮੈਂਬਰ ਤੋਂ ਬਿਨਾਂ ਸ਼ਰਤ ਮੁਆਫੀ ਮੰਗਣ ਦੀ ਮੰਗ ਕੀਤੀ ਹੈ ਅਤੇ ਇਸ ਦੇ ਨਤੀਜੇ ਵਜੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸੰਸਦ ਮੈਂਬਰ ਦਾ ਪੁਤਲਾ ਫੂਕਣ ਦਾ ਫੈਸਲਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...