September 13, 2026, 9:28 pm
----------- Advertisement -----------
HomeNewsLatest NewsG-20 ਸੰਮੇਲਨ 'ਚ ਪਹੁੰਚੇ ਵਿਦੇਸ਼ੀ ਮਹਿਮਾਨ ਢੋਲ ਦੀ ਥਾਪ 'ਤੇ ਭੰਗੜਾ ਪਾਉਣ...

G-20 ਸੰਮੇਲਨ ‘ਚ ਪਹੁੰਚੇ ਵਿਦੇਸ਼ੀ ਮਹਿਮਾਨ ਢੋਲ ਦੀ ਥਾਪ ‘ਤੇ ਭੰਗੜਾ ਪਾਉਣ ਨੂੰ ਹੋਏ ਮਜ਼ਬੂਰ

Published on

----------- Advertisement -----------

ਅੰਮ੍ਰਿਤਸਰ, 16 ਮਾਰਚ – ਗੁਰੂ ਨਗਰੀ ਅੰਮ੍ਰਿਤਸਰ ਵਿਖੇ ਚੱਲ ਰਹੇ ਜੀ-20 ਸੰਮੇਲਨ ਦੌਰਾਨ ਵੱਖ-ਵੱਖ ਦੇਸ਼ਾਂ ਤੋਂ ਆਏ ਡੈਲੀਗੇਟਸ ਜਿਥੇ ਆਪਸ ਸਿੱਖਿਆ ਖੇਤਰ ਦੀ ਹੋਰ ਬਿਹਤਰੀ ਲਈ ਵਿਚਾਰਾਂ ਕਰ ਰਹੇ ਹਨ ਓਥੇ ਉਹ ਪੰਜਾਬ ਦੀ ਮਹਿਮਾਨ ਨਿਵਾਜ਼ੀ, ਇਥੋਂ ਦੇ ਸੱਭਿਆਚਾਰ ਅਤੇ ਸਵਾਦਿਸ਼ਟ ਪਕਵਾਨਾਂ ਦਾ ਵੀ ਭਰਪੂਰ ਲੁਤਫ ਉਠਾ ਰਹੇ ਹਨ। ਬੀਤੀ ਸ਼ਾਮ ਸਥਾਨਕ ਹੋਟਲ ਰੈਡੀਸਨ ਬਲੂ ਵਿਖੇ ਦੂਜੇ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਸੈਮੀਨਾਰ ਤੋਂ ਬਾਅਦ ਹੋਟਲ ਦੇ ਵਿਹੜੇ ਵਿੱਚ ਵਿਦੇਸ਼ੀ ਮਹਿਮਾਨਾਂ ਦੀ ਆਓ-ਭਗਤ ਲਈ ਪੰਡਾਲ ਸਜ਼ਾਇਆ ਗਿਆ ਜਿਸ ਵਿੱਚ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਦਰਸਾਉਣ ਲਈ ਕਲਾਕਾਰਾਂ ਵੱਲੋਂ ਲੋਕ ਸਾਜ਼ਾਂ ਅਤੇ ਲੋਕ ਗੀਤਾਂ ਦੀ ਖੂਬਸੂਰਤ ਪੇਸ਼ਕਾਰੀ ਦਿੱਤੀ ਗਈ।

ਰਿਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਜ਼ੇ ਕਲਾਕਾਰਾਂ ਵੱਲੋਂ ਪੰਜਾਬੀ ਲੋਕ ਸਾਜ਼ ਤੂੰਬੀ, ਅਲਗੋਜ਼ੇ, ਸਾਰੰਗੀ, ਢੋਲ, ਨਗਾਰਾ, ਬੀਨ, ਬਾਊਂਸਰੀ, ਚਿਮਟਾ, ਬੁਗਚੂ, ਛੈਣੇ ਆਦਿ ਰਿਵਾਇਤੀ ਸਾਜ਼ਾਂ ਨਾਲ ਪੰਜਾਬੀ ਲੋਕ ਗਾਇਕੀ ਦੇ ਖੂਬਸੂਰਤ ਰੰਗ ਪੇਸ਼ ਕੀਤੇ ਗਏ। ਢੋਲ ਦੀ ਥਾਪ ਅਤੇ ਵੱਖ-ਵੱਖ ਸਾਜ਼ਾਂ ਦੀ ਮਨਮੋਹਕ ਧੁੰਨ ਨੇ ਵਿਦੇਸ਼ੀ ਮਹਿਮਾਨਾਂ ਨੂੰ ਭੰਗੜਾ ਪਾਉਣ ਅਤੇ ਨੱਚਣ ਲਈ ਮਜ਼ਬੂਰ ਕਰ ਦਿੱਤਾ। ਵਿਦੇਸ਼ੀ ਮਹਿਮਾਨਾਂ ਨੇ ਪੰਜਾਬੀ ਕਲਾਕਾਰਾਂ ਦੇ ਨਾਲ ਭੰਗੜਾ ਅਤੇ ਗਿੱਧਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਇਸੇ ਮੌਕੇ ਵਿਦੇਸ਼ੀ ਮਹਿਮਾਨਾਂ ਨੇ ਪੰਜਾਬੀ ਪਕਵਾਨਾਂ ਦੇ ਜਾਇਕੇ ਦਾ ਅਨੰਦ ਲਿਆ।

ਇਸ ਮੌਕੇ ਦੱਖਣੀ ਅਫ਼ਰੀਕਾ ਦੀ ਪ੍ਰਤੀਨਿਧਤਾ ਕਰ ਰਹੇ ਐਲਫਰਡ ਮੈਕਾਗਤੋ, ਡਾਇਰੈਕਟਰ ਇੰਸਟੀਚਿਊਸ਼ਨਲ ਫੰਡਿੰਗ ਨੇ ਪੰਜਾਬ ਦੀ ਮਹਿਮਾਨ ਨਿਵਾਜ਼ੀ ਦੀ ਤਰੀਫ਼ ਕਰਦਿਆਂ ਕਿਹਾ ਕਿ ਉਸਨੇ ਪੰਜਾਬ ਅਤੇ ਪੰਜਾਬੀਆਂ ਦੀ ਖੁੱਲਦਿਲੀ ਬਾਰੇ ਬਹੁਤ ਸੁਣਿਆ ਹੋਇਆ ਸੀ ਅਤੇ ਅੱਜ ਉਸ ਨੇ ਪੰਜਾਬੀਆਂ ਦੀ ਮਹਿਮਾਨ ਨਿਵਾਜ਼ੀ ਨੂੰ ਮਾਣਿਆ ਹੈ ਅਤੇ ਇਥੋਂ ਦੇ ਅਮੀਰ ਸੱਭਿਆਚਾਰ ਨੂੰ ਅੱਖੀਂ ਦੇਖਿਆ ਹੈ। ਉਸਨੇ ਕਿਹਾ ਕਿ ਢੋਲ ਦੀ ਥਾਪ ਉਸਨੂੰ ਭੰਗੜਾ ਪਾਉਣ ਤੋਂ ਰੋਕ ਨਾ ਸਕੀ ਅਤੇ ਭੰਗੜਾ ਪਾ ਕੇ ਉਸਨੂੰ ਬਹੁਤ ਵਧੀਆ ਲੱਗਾ ਹੈ।

ਚੀਨ ਦੀ ਰਾਜਧਾਨੀ ਬੀਜਿੰਗ ਤੋਂ ਪਹੁੰਚੇ ਡੈਲੀਗੇਟ ਡਿਊਂਗ ਯੁਆਨ, ਡਿਪਟੀ ਡੀਨ, ਗਰੈਜੈਏਟ ਸਕੂਲ ਆਫ ਐਜੂਕੇਸ਼ਨ ਨੇ ਵੀ ਪੰਜਾਬੀ ਲੋਕ ਨਾਚ ਭੰਗੜੇ ਅਤੇ ਪੰਜਾਬੀ ਖਾਣੇ ਦੀ ਸਰਹਾਨਾ ਕਰਦਿਆਂ ਕਿਹਾ ਕਿ ਪੰਜਾਬੀਆਂ ਦੀ ਮਹਿਮਾਨ ਨਿਵਾਜੀ ਦੀ ਕੋਈ ਰੀਸ ਨਹੀਂ ਹੈ। ਉਸਨੇ ਕਿਹਾ ਕਿ ਉਹ ਭਾਰਤ ਅਤੇ ਪੰਜਾਬ ਪਹਿਲੀ ਵਾਰ ਆਏ ਹਨ ਅਤੇ ਇਥੋਂ ਦੇ ਵਸਨੀਕਾਂ ਦੇ ਮਿਲਾਪੜਾ ਸੁਭਾਅ ਅਤੇ ਮਹਿਮਾਨ ਨਿਵਾਜੀ ਨੇ ਉਸ ਦਿਲ ਜਿੱਤ ਲਿਆ ਹੈ।

ਆਬੂਧਾਬੀ ਤੋਂ ਪਹੁੰਚੀ ਡੈਲੀਗੇਟ ਹੇਂਡ-ਅਲ-ਤਇਰ, ਸਾਇੰਸ ਤੇ ਤਕਨਾਲੌਜੀ ਵਿਭਾਗ ਦੀ ਡਾਇਰੈਕਟਰ ਅਤੇ ਨਿਕਲਸ ਰਿਊਜ਼, ਸੀਨੀਅਰ ਐਜੂਕੇਸ਼ਨ ਐਡਵਾਈਜ਼ਰ, ਯੂਨੀਸੈਫ, ਨਿਊਯਾਰਕ ਨੇ ਵੀ ਢੋਲ ਦੀ ਥਾਪ `ਤੇ ਭੰਗੜਾ ਪਾਇਆ ਅਤੇ ਪੰਜਾਬ ਦੇ ਸਵਾਦਿਸ਼ਟ ਪਕਵਾਨਾਂ ਦਾ ਅਨੰਦ ਲਿਆ।

ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸ, ਮੁੰਬਈ ਦੀ ਡਾਇਰੈਕਟਰ ਤੇ ਵਾਈਸ ਚਾਂਸਲਰ ਸ਼ਾਲਿਨੀ ਭਾਰਤ ਨੇ ਕਿਹਾ ਕਿ ਪੰਜਾਬ ਭਾਰਤ ਦਾ ਤਾਜ ਹੈ ਅਤੇ ਇਥੋਂ ਦੇ ਲੋਕ ਅਤੇ ਸੱਭਿਆਚਾਰ ਆਪਣੀ ਵੱਖਰੀ ਪਛਾਣ ਰੱਖਦੇ ਹਨ। ਉਨ੍ਹਾਂ ਕਿਹਾ ਕਿ ਜੀ-20 ਸੰਮੇਲਨ ਦੌਰਾਨ ਅੰਮ੍ਰਿਤਸਰ ਪਹੁੰਚੇ ਦੇਸ਼-ਵਿਦੇਸ਼ ਦੇ ਡੈਲੀਗੇਟਸ ਦੀ ਮਹਿਮਾਨ ਨਿਵਾਜੀ ਲਈ ਜੋ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਨ ਉਹ ਕਾਬਲ-ਏ-ਤਰੀਫ ਹਨ। ਉਨ੍ਹਾਂ ਕਿਹਾ ਕਿ ਸਾਰੇ ਡੈਲੀਗੇਟਸ ਨੇ ਪੰਜਾਬੀਆਂ ਦੀ ਮਹਿਮਾਨ ਨਿਜਾਵੀ ਦਾ ਲੁਤਫ ਉਠਾਇਆ ਹੈ ਅਤੇ ਉਹ ਹਮੇਸ਼ਾਂ ਲਈ ਪੰਜਾਬ ਦੀਆਂ ਮਿੱਠੀਆਂ ਯਾਦਾਂ ਨਾਲ ਲੈ ਕੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...