November 23, 2026, 4:37 pm
----------- Advertisement -----------
HomeNewsBreaking Newsਗੈਂਗਸਟਰ ਲਾਰੈਂਸ ਦੀ ਇੰਟਰਵਿਊ 'ਤੇ ਮਚਿਆ ਹੰਗਾਮਾ: ਪੜ੍ਹੋ ਹੁਣ ਭਾਈ ਅੰਮ੍ਰਿਤਪਾਲ ਸਿੰਘ...

ਗੈਂਗਸਟਰ ਲਾਰੈਂਸ ਦੀ ਇੰਟਰਵਿਊ ‘ਤੇ ਮਚਿਆ ਹੰਗਾਮਾ: ਪੜ੍ਹੋ ਹੁਣ ਭਾਈ ਅੰਮ੍ਰਿਤਪਾਲ ਸਿੰਘ ਨੇ ਕੀ ਕਿਹਾ ?

Published on

----------- Advertisement -----------

ਅੰਮ੍ਰਿਤਸਰ, 17 ਮਾਰਚ 2023 – ਹੁਣ ਗੈਂਗਸਟਰ ਲਾਰੈਂਸ ਦੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਦੇ ਮਾਮਲੇ ਵਿੱਚ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਨੇ ਸਰਕਾਰਾਂ ਨੂੰ ਸਿੱਖਾਂ ਦੇ ਖੂਨ ਦੀਆਂ ਦੁਸ਼ਮਣ ਕਰਾਰ ਦਿੱਤਾ ਹੈ। ਦੂਜੇ ਪਾਸੇ ਬਾਡੀਗਾਰਡਾਂ ਦੇ ਅਸਲਾ ਲਾਇਸੈਂਸ ਰੱਦ ਕਰਨ ਦੇ ਮਾਮਲੇ ਵਿੱਚ ਵੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਖਾਲਸਾ ਕੋਲ ਹਥਿਆਰਾਂ ਦੀ ਕੋਈ ਕਮੀ ਨਹੀਂ ਹੈ।

ਅੰਮ੍ਰਿਤਪਾਲ ਸਿੰਘ ਇਕ ਵਿਸ਼ੇਸ਼ ਪ੍ਰੋਗਰਾਮ ਤਹਿਤ ਰੈਲੀ ਕੱਢ ਰਹੇ ਸਨ। ਉਦੋਂ ਹੀ ਜਦੋਂ ਪੱਤਰਕਾਰਾਂ ਨੇ ਲਾਰੈਂਸ ਦੀ ਇੰਟਰਵਿਊ ਬਾਰੇ ਪੁੱਛਿਆ ਤਾਂ ਅੰਮ੍ਰਿਤਪਾਲ ਨੇ ਕਿਹਾ ਕਿ ਸਰਕਾਰਾਂ ਸਿੱਖ ਖੂਨ ਦੀਆਂ ਦੁਸ਼ਮਣ ਹਨ। ਹੋਰ ਭਾਵੇ ਜੋ ਕੁਝ ਚਾਹੁੰਦੇ ਹਨ ਉਹ ਕਰ ਸਕਦੇ ਹਨ, ਹੋ ਸਕਦਾ ਹੈ ਕਿ ਉਹਨਾਂ ਨੂੰ ਮੰਤਰੀ ਬਣਾ ਦਿੱਤਾ ਜਾਵੇ। ਭਿੰਡਰਾਂਵਾਲਾ ਦੇ ਸਮੇਂ ਵੀ ਅਜਿਹਾ ਹੀ ਹੋਇਆ ਸੀ। ਜਦੋਂ ਸਿੱਖਾਂ ਨੇ ਜਹਾਜ ਹਾਈਜੈਕ ਕੀਤਾ ਤਾਂ ਉਨ੍ਹਾਂ ਨੂੰ ਸਜ਼ਾ ਦਿੱਤੀ ਗਈ, ਜਦੋਂ ਬਾਕੀਆਂ ਨੇ ਕੁਝ ਕੀਤਾ ਤਾਂ ਉਨ੍ਹਾਂ ਨੂੰ ਮੰਤਰੀ ਬਣਾ ਦਿੱਤਾ ਗਿਆ।

ਅੰਮ੍ਰਿਤਪਾਲ ਨੇ ਕਿਹਾ ਕਿ ਸਿੱਖਾਂ ਨਾਲ ਵਿਤਕਰਾ ਹੁੰਦਾ ਰਿਹਾ ਹੈ ਅਤੇ ਹੁੰਦਾ ਰਹੇਗਾ। ਨੌਜਵਾਨਾਂ ਨੂੰ ਬੇਨਤੀ ਹੈ ਕਿ ਪੰਥ ਲਈ ਕੰਮ ਕਰੋ ਅਤੇ ਕਰਦੇ ਰਹੋ। ਅਸੀਂ ਪੰਥ ਅਤੇ ਪੰਜਾਬ ਦੀ ਰਾਖੀ ਕਰਨੀ ਹੈ। ਕਿਸੇ ਦੇ ਮਗਰ ਲੱਗ ਕੇ ਆਪਣੇ ਹੀ ਖੂਨ ਦੇ ਦੁਸ਼ਮਣ ਨਾ ਬਣੋ, ਜਿਵੇਂ ਸਿੱਧੂ ਮੂਸੇਵਾਲਾ ਕੇਸ ਵਿੱਚ ਹੋਇਆ ਸੀ। ਹੁਣ ਸੰਭਲਣ ਦੀ ਲੋੜ ਹੈ।

ਬਾਡੀਗਾਰਡਾਂ ਦੇ ਅਸਲਾ ਲਾਇਸੈਂਸ ਰੱਦ ਕੀਤੇ ਜਾਣ ਬਾਰੇ ਪੁੱਛੇ ਜਾਣ ’ਤੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਖਾਲਸਾ ਕੋਲ ਬਹੁਤ ਹਥਿਆਰ ਹਨ। ਅਸਲਾ ਕਿਤੇ ਨਹੀਂ ਜਾਣਾ। ਮਹਾਰਾਜ ਦੀ ਕਿਰਪਾ ਬਣੀ ਰਹੇ।

ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਜਲਦੀ ਹੀ ਬੰਦੀ ਸਿੱਖਾਂ ਦੀ ਰਿਹਾਈ ਲਈ ਕੀਤੇ ਜਾਣ ਵਾਲੇ ਮਾਰਚ ਵਿੱਚ ਵੀ ਸ਼ਮੂਲੀਅਤ ਕਰਨਗੇ। ਅਜਨਾਲਾ ਹਿੰਸਾ ਤੋਂ ਬਾਅਦ ਪ੍ਰੋਗਰਾਮ ਸੀ, ਪਰ ਉਸ ਦੀ ਜਥੇਬੰਦੀ ਦੇ 100 ਮੈਂਬਰ ਹਮੇਸ਼ਾ ਮੋਰਚੇ ਦੇ ਨਾਲ ਰਹੇ ਹਨ। ਉਹ ਵੀ ਜਲਦੀ ਹੀ ਮੋਰਚੇ ‘ਤੇ ਪਹੁੰਚ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...