September 14, 2026, 11:45 pm
----------- Advertisement -----------
HomeNewsEntertainmentਆਮ ਆਦਮੀ ਪਾਰਟੀ ਦੇ ਨੇਤਾ ਅਤੇ ਮਸ਼ਹੂਰ ਕਾਮੇਡੀਅਨ ਖਿਆਲੀ ਸਹਾਰਨ ਖ਼ਿਲਾਫ਼ ਜਬਰ-ਜ਼ਨਾਹ...

ਆਮ ਆਦਮੀ ਪਾਰਟੀ ਦੇ ਨੇਤਾ ਅਤੇ ਮਸ਼ਹੂਰ ਕਾਮੇਡੀਅਨ ਖਿਆਲੀ ਸਹਾਰਨ ਖ਼ਿਲਾਫ਼ ਜਬਰ-ਜ਼ਨਾਹ ਦਾ ਮਾਮਲਾ ਦਰਜ

Published on

----------- Advertisement -----------

‘ਦਿ ਲਾਫਟਰ ਚੈਲੇਂਜ’ ਨਾਲ ਮਸ਼ਹੂਰ ਹੋਏ ਕਾਮੇਡੀਅਨ ਖਿਆਲੀ ਸਹਾਰਨ ਖਿਲਾਫ ਜਬਰ-ਜ਼ਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਖਬਰਾਂ ਮੁਤਾਬਕ ਕਾਮੇਡੀਅਨ ਖਿਲਾਫ 25 ਸਾਲਾ ਔਰਤ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਤਿੰਨ ਦਿਨ ਪਹਿਲਾਂ ਇੱਕ ਹੋਟਲ ਵਿੱਚ ਵਾਪਰੀ ਸੀ। ਜਿੱਥੇ ਕਾਮੇਡੀਅਨ ਖਿਆਲੀ ਨੇ ਲੜਕੀ ਅਤੇ ਉਸਦੇ ਇੱਕ ਦੋਸਤ ਨੂੰ ਨੌਕਰੀ ਦੇਣ ਦੇ ਬਹਾਨੇ ਜੈਪੁਰ ਦੇ ਇੱਕ ਹੋਟਲ ਵਿੱਚ ਬੁਲਾਇਆ। ਮਹਿਲਾ ਦੀ ਸ਼ਿਕਾਇਤ ’ਤੇ ਕਾਮੇਡੀਅਨ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 376 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੇ ਇਕ ਦਿਨ ਬਾਅਦ ਇਸ ਸੰਬੰਧ ਵਿਚ ਸ਼ਿਕਾਇਤ ਦਰਜ ਕੀਤੀ ਗਈ।

ਪੁਲਸ ਨੇ ਕਿਹਾ ਕਿ ਪੀੜਤਾ ਸ਼੍ਰੀਗੰਗਾਨਗਰ ਦੀ ਰਹਿਣ ਵਾਲੀ ਹੈ ਅਤੇ ਉਹ ਇਕ ਗੁਟਖਾ ਫਰਮ ਵਿਚ ਮਾਰਕੀਟਿੰਗ ਐਗਜ਼ੀਕਿਊਟਿਵ ਵਜੋਂ ਕੰਮ ਕਰਨ ਵਾਲੀ ਇਕ ਹੋਰ ਮਹਿਲਾ ਨਾਲ ਲਗਭਗ ਇਕ ਮਹੀਨਾ ਪਹਿਲਾਂ ਕੰਮ ਦਿਵਾਉਣ ਲਈ ਕਾਮੇਡੀਅਨ ਦੇ ਸੰਪਰਕ ਵਿਚ ਆਈ ਸੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਨੇਤਾ ਕਾਮੇਡੀਅਨ ਖਿਆਲੀ ਨੇ ਮਾਨਸਰੋਵਰ ਵਿਚ ਇਕ ਹੋਟਲ ਵਿਚ 2 ਕਮਰੇ ਬੁੱਕ ਕੀਤੇ ਸਨ-ਇਕ ਖੁਦ ਲਈ ਅਤੇ ਦੂਜਾ 2 ਔਰਤਾਂ ਲਈ। ਉਨ੍ਹਾਂ ਦੱਸਿਆਕਿ ਕਾਮੇਡੀਅਨ ਨੇ ਕਥਿਤ ਤੌਰ ’ਤੇ ਬੀਅਰ ਪੀਤੀ ਅਤੇ ਔਰਤਾਂ ਨੂੰ ਜਬਰੀ ਬੀਅਰ ਪੀਣ ਨੂੰ ਕਿਹਾ। ਬਾਅਦ ਵਿਚ ਔਰਤਾਂ ਵਿਚੋਂ ਇਕ ਕਮਰੇ ਵਿਚੋਂ ਚਲੀ ਗਈ ਅਤੇ ਕਾਮੇਡੀਅਨ ਨੇ ਪੀੜਤ ਔਰਤ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...