November 23, 2026, 4:37 pm
----------- Advertisement -----------
HomeNewsBreaking Newsਅਬੋਹਰ 'ਚ ਦੋ ਥਾਵਾਂ 'ਤੇ ਮਾਈਨਰ ਟੁੱਟਣ ਕਾਰਨ ਖੇਤਾਂ 'ਚ ਭਰਿਆ ਪਾਣੀ:...

ਅਬੋਹਰ ‘ਚ ਦੋ ਥਾਵਾਂ ‘ਤੇ ਮਾਈਨਰ ਟੁੱਟਣ ਕਾਰਨ ਖੇਤਾਂ ‘ਚ ਭਰਿਆ ਪਾਣੀ: ਕਣਕ ਦੀ ਤਿਆਰ ਫ਼ਸਲ ਦਾ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ

Published on

----------- Advertisement -----------

ਅਬੋਹਰ, 17 ਮਾਰਚ 2023 – ਬੀਤੀ ਰਾਤ ਅਬੋਹਰ ‘ਚ ਤੇਜ਼ ਹਨੇਰੀ ਤੇ ਝੱਖੜ ਕਾਰਨ ਸਬ-ਡਵੀਜ਼ਨ ਦੇ ਦੋ ਮਾਈਨਰਾਂ ਪਾੜ ਪੈ ਗਿਆ। ਇਸ ਕਾਰਨ ਮਾਈਨਰਾਂ ਵਿੱਚੋਂ ਖੇਤਾਂ ਵਿੱਚ ਭਰੇ ਪਾਣੀ ਨੇ ਸੈਂਕੜੇ ਏਕੜ ਖੇਤਾਂ ਵਿੱਚ ਕਣਕ ਦੀ ਫ਼ਸਲ ਨੂੰ ਡੋਬ ਦਿੱਤਾ। ਕਿਸਾਨਾਂ ਦਾ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਟੇਲਾਂ ’ਤੇ ਸਥਿਤ ਪਿੰਡ ਹਰੀਪੁਰਾ ਨੇੜੇ ਬੀਤੀ ਰਾਤ ਪੰਜਾਬ ਮਾਈਨਰ ਟੁੱਟ ਗਿਆ। ਇਸ ਕਾਰਨ ਆਲੇ-ਦੁਆਲੇ ਦੇ ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ ਪਾਣੀ ਵਿੱਚ ਡੁੱਬ ਗਈ ਅਤੇ ਖੇਤ ਮਾਲਕਾਂ ਦਾ ਭਾਰੀ ਨੁਕਸਾਨ ਹੋਇਆ। ਇਸੇ ਤਰ੍ਹਾਂ ਰਾਮਸਰਾ ਮਾਈਨਰ ਵਿੱਚ ਵੀ ਹਨੇਰੀ ਕਾਰਨ ਹੋਏ ਪਾੜ ਕਾਰਨ ਸੈਂਕੜੇ ਏਕੜ ਜ਼ਮੀਨ ਵਿੱਚ ਪਾਣੀ ਭਰ ਗਿਆ ਅਤੇ ਕਣਕ ਦੀ ਫ਼ਸਲ ਡੁੱਬ ਗਈ।

ਸਵੇਰੇ ਸੂਚਨਾ ਮਿਲਣ ’ਤੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਨਹਿਰਾਂ ਵਿੱਚ ਪਏ ਪਾੜ ਨੂੰ ਭਰਨ ਦਾ ਕੰਮ ਸ਼ੁਰੂ ਕਰ ਦਿੱਤਾ। ਜ਼ਿਕਰਯੋਗ ਹੈ ਕਿ ਬੀਤੀ ਰਾਤ ਆਏ ਤੂਫਾਨ ਕਾਰਨ ਨਵੀਂ ਬਣੀ ਰਾਮਸਰਾ ਮਾਈਨਰ ਵਿੱਚ ਵੀ ਭਾਰੀ ਪਾੜ ਪੈ ਗਿਆ ਹੈ, ਜਦੋਂ ਕਿ ਇਹ ਨਹਿਰ ਕੁਝ ਦਿਨ ਪਹਿਲਾਂ ਹੀ ਮੁਕੰਮਲ ਹੋਈ ਸੀ ਅਤੇ ਇਸ ਨੂੰ ਸ਼ੁਰੂ ਹੋਏ ਇੱਕ ਮਹੀਨਾ ਵੀ ਨਹੀਂ ਹੋਇਆ।

ਨਹਿਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਨ੍ਹਾਂ ਨਹਿਰਾਂ ਦੀ ਉਸਾਰੀ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਇਹ ਹਵਾ ਦਾ ਦਬਾਅ ਅਤੇ ਪਾਣੀ ਦੇ ਵਹਾਅ ਦੋਵਾਂ ਨੂੰ ਬਰਦਾਸ਼ਤ ਨਹੀਂ ਕਰ ਸਕੀ ਅਤੇ ਬੀਤੀ ਰਾਤ ਇਹ ਨਹਿਰ ਬੁਰੀ ਤਰ੍ਹਾਂ ਟੁੱਟ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...