November 19, 2026, 3:40 pm
----------- Advertisement -----------
HomeNewsEducationਪੰਜਾਬ ਦੇ ਸਕੂਲਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ 'ਤੇ ਸਾਂਭ ਸੰਭਾਲ ਵਾਸਤੇ...

ਪੰਜਾਬ ਦੇ ਸਕੂਲਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ ‘ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਜਾਰੀ: ਹਰਜੋਤ ਬੈਂਸ

Published on

----------- Advertisement -----------

ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਮਿਆਰੀ ਬਨਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ ‘ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਅੱਜ ਜਾਰੀ ਕੀਤੀ ਗਈ ਹੈ। ਇਹ ਪ੍ਰਗਵਾਟਾ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ।

ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੁਧਾਰਨ ਵਾਸਤੇ ਯਤਨਸ਼ੀਲ ਹੈ ਸਿੱਖਿਆ ਮੰਤਰੀ ਨੇ ਦੱਸਿਆ ਕਿ ਬਹੁਤ ਸਾਰੇ ਸਕੂਲਾਂ ਦੀਆਂ ਇਮਾਰਤਾਂ ਦੇ ਫ਼ਰਸ਼, ਛੱਤਾਂ, ਬਿਜਲੀ, ਫ਼ਰਨੀਚਰ ਦੀ ਰਿਪੇਅਰ ਅਤੇ ਪੇਂਟ ਵਾਸਤੇ ਰਾਸ਼ੀ ਦੀ ਡਿਮਾਂਡ ਕੀਤੀ ਜਾ ਰਹੀ ਸੀ।

ਸਿੱਖਿਆ ਮੰਤਰੀ ਬੈਂਸ ਨੇ ਜਾਰੀ ਕੀਤੀ ਰਾਸ਼ੀ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਦੇ 276 ਸਕੂਲਾਂ ਵਾਸਤੇ 4.21 ਕਰੋੜ ਰੁਪਏ, ਜ਼ਿਲਾ ਬਰਨਾਲਾ ਦੇ 53 ਸਕੂਲਾਂ ਵਾਸਤੇ 1.40 ਕਰੋੜ ਰੁਪਏ, ਜ਼ਿਲਾ ਬਠਿੰਡਾ ਦੇ 109 ਸਕੂਲਾਂ ਵਾਸਤੇ 1.85 ਕਰੋੜ ਰੁਪਏ, ਜ਼ਿਲਾ ਫਰੀਦਕੋਟ ਦੇ 58 ਸਕੂਲਾਂ ਵਾਸਤੇ 1.14 ਕਰੋੜ ਰੁਪਏ, ਜ਼ਿਲਾ ਫਤਹਿਗੜ੍ਹ ਸਾਹਿਬ ਦੇ 85 ਸਕੂਲਾਂ ਵਾਸਤੇ 0.80 ਕਰੋੜ ਰੁਪਏ, ਜ਼ਿਲਾ ਫਾਜਿਲਕਾ ਦੇ 271 ਸਕੂਲਾਂ ਵਾਸਤੇ 5.17 ਕਰੋੜ ਰੁਪਏ, ਜ਼ਿਲਾ ਫ਼ਿਰੋਜ਼ਪੁਰ ਦੇ 126 ਸਕੂਲਾਂ ਵਾਸਤੇ 1.8 ਕਰੋੜ ਰੁਪਏ, ਜ਼ਿਲਾ ਗੁਰਦਾਸਪੁਰ ਦੇ 236 ਸਕੂਲਾਂ ਵਾਸਤੇ 3.14 ਕਰੋੜ ਰੁਪਏ, ਜ਼ਿਲਾ ਹੁਸ਼ਿਆਰਪੁਰ ਦੇ 65 ਸਕੂਲਾਂ ਵਾਸਤੇ 1.12 ਕਰੋੜ ਰੁਪਏ, ਜ਼ਿਲਾ ਜਲੰਧਰ ਦੇ 207 ਸਕੂਲਾਂ ਵਾਸਤੇ 2.43 ਕਰੋੜ ਰੁਪਏ, ਜ਼ਿਲਾ ਕਪੂਰਥਲਾ ਦੇ 115 ਸਕੂਲਾਂ ਵਾਸਤੇ 1.04 ਕਰੋੜ ਰੁਪਏ, ਜ਼ਿਲਾ ਲੁਧਿਆਣਾ ਦੇ 71 ਸਕੂਲਾਂ ਵਾਸਤੇ 0.94 ਕਰੋੜ ਰੁਪਏ, ਜ਼ਿਲਾ ਮਲੇਰਕੋਟਲਾ ਦੇ 50 ਸਕੂਲਾਂ ਵਾਸਤੇ 0.90 ਕਰੋੜ ਰੁਪਏ, ਜ਼ਿਲਾ ਮਾਨਸਾ ਦੇ 66 ਸਕੂਲਾਂ ਵਾਸਤੇ 1.20 ਕਰੋੜ ਰੁਪਏ, ਜ਼ਿਲਾ ਮੋਗਾ ਦੇ ਵੀ 66 ਸਕੂਲਾਂ ਵਾਸਤੇ 0.92 ਕਰੋੜ ਰੁਪਏ, ਜ਼ਿਲਾ ਪਠਾਨਕੋਟ ਦੇ 87 ਸਕੂਲਾਂ ਵਾਸਤੇ 0.78 ਕਰੋੜ ਰੁਪਏ, ਜ਼ਿਲਾ ਪਟਿਆਲ਼ਾ ਦੇ 161 ਸਕੂਲਾਂ ਵਾਸਤੇ 2.94 ਕਰੋੜ ਰੁਪਏ, ਜ਼ਿਲਾ ਰੋਪੜ ਦੇ 109 ਸਕੂਲਾਂ ਵਾਸਤੇ 0.78 ਕਰੋੜ ਰੁਪਏ, ਜ਼ਿਲਾ ਸੰਗਰੂਰ ਦੇ 84 ਸਕੂਲਾਂ ਵਾਸਤੇ 1.70 ਕਰੋੜ ਰੁਪਏ, ਜ਼ਿਲਾ ਮੋਹਾਲੀ ਦੇ 81 ਸਕੂਲਾਂ ਵਾਸਤੇ 1.73 ਕਰੋੜ ਰੁਪਏ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ 115 ਸਕੂਲਾਂ ਵਾਸਤੇ 1.57 ਕਰੋੜ ਰੁਪਏ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ 50 ਸਕੂਲਾਂ ਵਾਸਤੇ 0.65 ਕਰੋੜ ਰੁਪਏ ਅਤੇ ਜ਼ਿਲਾ ਤਰਨਤਾਰਨ ਦੇ 113 ਸਕੂਲਾਂ ਵਾਸਤੇ 1.44 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਨੂੰ ਪੂਰੇ ਦੇਸ਼ ਵਿੱਚੋਂ ਨੰਬਰ ਇੱਕ ਬਣਾਉਣ ਦਾ ਹੈ ਜਿਸਦੀ ਪੂਰਤੀ ਵਾਸਤੇ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਲਿਆਉਣ ਅਤੇ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਭਵਿੱਖ ਵਿੱਚ ਵੀ ਜਾਰੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...