May 31, 2026, 4:19 am
----------- Advertisement -----------
HomeNewsEntertainmentਸਲਮਾਨ ਖਾਨ ਦਾ ਅਜਿਹਾ ਲੁੱਕ ਦੇਖ ਫੈਨਜ਼ ਹੋਏ ਹੈਰਾਨ ਕਿਹਾ, ‘ਇਹ ਪੈਕਸ...

ਸਲਮਾਨ ਖਾਨ ਦਾ ਅਜਿਹਾ ਲੁੱਕ ਦੇਖ ਫੈਨਜ਼ ਹੋਏ ਹੈਰਾਨ ਕਿਹਾ, ‘ਇਹ ਪੈਕਸ ਤਾਂ ਫੈਮਿਲੀ ਪੈਕ ਬਣ ਗਏ’

Published on

----------- Advertisement -----------

ਬਾਲੀਵੁੱਡ ਦੇ ਦਬੰਗ ਖਾਨ ਸਲਮਾਨ ਖਾਨ ਫਿਲਮ ਇੰਡਸਟਰੀ ਦੇ ਉਨ੍ਹਾਂ ਸਭ ਤੋਂ ਵੱਡੇ ਸਿਤਾਰਿਆਂ ‘ਚੋਂ ਇਕ ਹਨ ਜੋ ਨਾ ਸਿਰਫ ਆਪਣੇ ਕੰਮ ਲਈ ਸਗੋਂ ਆਪਣੀ ਫਿਟਨੈੱਸ ਲਈ ਵੀ ਜਾਣੇ ਜਾਂਦੇ ਹਨ। ਪਰ ਹਾਲ ਹੀ ‘ਚ ਉਨ੍ਹਾਂ ਦਾ ਵੱਖਰਾ ਲੁੱਕ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਹੈਰਾਨ ਹੋ ਗਏ ਹਨ। ਦਰਅਸਲ, ਸੋਸ਼ਲ ਮੀਡੀਆ ‘ਤੇ ਸਲਮਾਨ ਖਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਨ੍ਹਾਂ ਦਾ ਅੰਦਾਜ਼ ਬਿਲਕੁਲ ਵੱਖਰਾ ਨਜ਼ਰ ਆ ਰਿਹਾ ਹੈ।

https://www.instagram.com/reel/CYS9uLaoIFv/?utm_source=ig_embed&ig_rid=998242d4-9813-4ad3-bdac-9b8aa063d442

ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਸਲਮਾਨ ਖ਼ਾਨ ਨੂੰ ਆਪਣੀ ਬਲਾਕਬਸਟਰ ਹਿੱਟ ਫ਼ਿਲਮ ‘ਦਬੰਗ’ ਦੇ ਗੀਤ ‘ਪਾਂਡੇ ਜੀ’ ’ਤੇ ਡਾਂਸ ਕਰਦੇ ਦੇਖਿਆ ਜਾ ਸਕਦਾ ਹੈ। ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਵਾਇਰਲ ਹੋ ਰਹੀ ਇਸ ਵੀਡੀਓ ’ਚ ਢਿੱਡ ਦਿਸੇ ਜਾਣ ਤੋਂ ਬਾਅਦ ਲੋਕਾਂ ਵਲੋਂ ਬੇਰਹਿਮੀ ਨਾਲ ਟਰੋਲ ਕੀਤਾ ਗਿਆ। ਜ਼ਾਹਿਰ ਹੈ ਕਿ ਇਹ ਇਕ ਪੁਰਾਣੀ ਵੀਡੀਓ ਹੈ, ਜੋ ਹਾਲ ਹੀ ’ਚ ਇੰਟਰਨੈੱਟ ’ਤੇ ਸਾਹਮਣੇ ਆਈ ਹੈ। ਇਸ ਵੀਡੀਓ ਨੂੰ ਸਲਮਾਨ ਖ਼ਾਨ ਦੇ ਹਾਲ ਹੀ ’ਚ ਖ਼ਤਮ ਹੋਏ ‘ਦਬੰਗ ਟੂਰ’ ਨਾਲ ਜੋੜਿਆ ਜਾ ਰਿਹਾ ਹੈ। ਕਈ ਸੋਸ਼ਲ ਮੀਡੀਆ ਯੂਜ਼ਰਸ ਨੇ ਦੱਸਿਆ ਕਿ ਸੁਪਰਸਟਾਰ ਕੋਲ ਇਕ ਢਿੱਡ ਹੈ, ਜੋ ਉਹ ਲੁਕਾਉਣ ’ਚ ਮਾਹਿਰ ਹਨ।

ਉਥੇ ਕੁਝ ਲੋਕਾਂ ਨੇ ਉਨ੍ਹਾਂ ਦੀ ਹਾਲ ਹੀ ’ਚ ਰਿਲੀਜ਼ ਹੋਈ ਫ਼ਿਲਮ ‘ਅੰਤਿਮ’ ’ਚ ਦਿਸੇ 8 ਪੈਕ ਐਬਸ ’ਤੇ ਸਵਾਲ ਚੁੱਕੇ। ਲੋਕ ਇਸ ਵੀਡੀਓ ’ਤੇ ਕੁਮੈਂਟ ਕਰਕੇ ਲਿਖ ਰਹੇ ਹਨ, ‘ਢਿੱਡ ਨਿਕਲ ਗਿਆ ਹੈ।’ ਇਕ ਯੂਜ਼ਰ ਨੇ ਲਿਖਿਆ, ‘ਅਜਿਹਾ ਕੀ ਕੀਤਾ ਕਿ 8 ਪੈਕ ਐਬਸ ਗਾਇਬ ਹੋ ਗਏ।’ ਇਕ ਯੂਜ਼ਰ ਨੇ ਲਿਖਿਆ, ‘ਭਾਈ ਦੇ ਪੈਕਸ ਤਾਂ ਫੈਮਿਲੀ ਪੈਕ ਬਣ ਗਏ ਹਨ।’ ਜ਼ਿਕਰਯੋਗ ਹੈ ਕਿ ਸਲਮਾਨ ਖਾਨ ਆਪਣੀ ਫਿਟਨੈੱਸ ਨੂੰ ਲੈ ਕੇ ਹਮੇਸ਼ਾ ਚਰਚਾ ‘ਚ ਰਹਿੰਦੇ ਹਨ। ਪਰ ਇਸ ਵੀਡੀਓ ‘ਚ ਆਪਣੇ ਚਹੇਤੇ ਅਦਾਕਾਰ ਦੀ ਇਹ ਹਾਲਤ ਦੇਖ ਕੇ ਲੋਕ ਹੈਰਾਨ ਰਹਿ ਗਏ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...