September 17, 2026, 4:48 pm
----------- Advertisement -----------
HomeNewsLatest Newsਪੰਜਾਬ ਦੀਆਂ ਜੇਲ੍ਹਾਂ 'ਚ ਚਲਾਈ ਗਈ ਤਲਾਸ਼ੀ ਮੁਹਿੰਮ; ਕਈ ਮੋਬਾਇਲ ਫ਼ੋਨ ਤੇ...

ਪੰਜਾਬ ਦੀਆਂ ਜੇਲ੍ਹਾਂ ‘ਚ ਚਲਾਈ ਗਈ ਤਲਾਸ਼ੀ ਮੁਹਿੰਮ; ਕਈ ਮੋਬਾਇਲ ਫ਼ੋਨ ਤੇ ਹੋਰ ਪਾਬੰਦੀਸ਼ੁਦਾ ਸਮਾਨ ਬਰਾਮਦ

Published on

----------- Advertisement -----------

ਚੰਡੀਗੜ੍ਹ, 18 ਮਾਰਚ, ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੱਕ ਹੋਰ ਇੰਟਰਵਿਊ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਕੇਂਦਰੀ ਜੇਲ੍ਹ ਫਿਰੋਜ਼ਪੁਰ ਤੋਂ ਅੱਜ ਸ਼ਨੀਵਾਰ ਨੂੰ 11 ਮੋਬਾਈਲ ਬਰਾਮਦ ਹੋਏ ਹਨ। ਜੇਲ੍ਹ ਅਧਿਕਾਰੀਆਂ ਨੇ ਬੈਰਕ ਦੇ ਅੰਦਰ ਬਣੇ ਖੰਭੇ ਤੋਂ 3 ਮੋਬਾਈਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਐਨਐਸਜੇਡੀ ਮਸ਼ੀਨ ਰਾਹੀਂ ਛੇ ਮੋਬਾਈਲ ਬਰਾਮਦ ਕੀਤੇ ਗਏ ਹਨ। ਅਧਿਕਾਰੀਆਂ ਨੇ ਬੈਰਕ ਨੰਬਰ 11 ‘ਤੇ ਛਾਪਾ ਮਾਰ ਕੇ ਹਵਾਲਾਤੀ ਕਰਨ ਤੋਂ ਇੱਕ ਮੋਬਾਈਲ ਅਤੇ ਹਵਾਲਾਤੀ ਰਮੇਸ਼ ਕੋਲੋਂ ਇੱਕ ਮੋਬਾਈਲ ਬਰਾਮਦ ਕੀਤਾ ਹੈ। ਥਾਣਾ ਸਿਟੀ ਪੁਲੀਸ ਨੇ ਜੇਲ੍ਹ ਵਿੱਚੋਂ ਬਰਾਮਦ ਹੋਏ 11 ਮੋਬਾਈਲਾਂ ਨੂੰ ਕਬਜ਼ੇ ਵਿੱਚ ਲੈ ਕੇ ਦੋ ਕੈਦੀਆਂ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਦੂਜੇ ਪਾਸੇ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ 18 ਮੋਬਾਈਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਹੋਈਆਂ ਹਨ। ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 8 ਸਿਮ, 9 ਹੈੱਡਫੋਨ, 10 ਚਾਰਜਰ, ਡਾਟਾ ਕੇਬਲ, ਬੀੜੀ, ਜ਼ਰਦਾ ਅਤੇ ਹੀਟਰ ਸਪਰਿੰਗ ਬਰਾਮਦ ਹੋਏ ਹਨ।ਹਵਾਲਾਤੀਆਂ ਤੋਂ 2 ਫੋਨ ਬਰਾਮਦ ਹੋਏ ਜਦਕਿ 16 ਫੋਨਾਂ ਸਮੇਤ ਬਾਕੀ ਸਾਮਾਨ ਲਾਵਾਰਿਸ ਹਾਲਤ ‘ਚ ਬਰਾਮਦ ਕੀਤਾ ਗਿਆ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਦੋ ਹਵਾਲਾਤੀਆਂ ਸਮੇਤ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇਸ ਤੋਂ ਇਲਾਵਾ ਬਠਿੰਡਾ ਕੇਂਦਰੀ ਜੇਲ੍ਹ ਚੋ ਵੀ ਦੋ ਮੋਬਾਈਲ ਬਰਾਮਦ ਕੀਤੇ ਗਏ ਹਨ, ਇਸ ਗੱਲ ਦੀ ਪੁਸ਼ਟੀ ਬਠਿੰਡਾ ਥਾਣਾ ਛਾਉਣੀ ਦੇ ਐਸਐਚਓ ਪਰਮ ਪਾਰਸ ਸਿੰਘ ਚਾਹਲ ਨੇ ਕੀਤੀ ਹੈ।ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਅਸੀਂ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...

PM ਮੋਦੀ ਦੇ ਜਨਮ ਦਿਨ ‘ਤੇ ਰਾਸ਼ਟਰਪਤੀ ਮੁਰਮੂ ਤੇ ਗ੍ਰਹਿ ਮੰਤਰੀ ਸ਼ਾਹ ਨੇ ਦਿੱਤੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ

PM ਨਰਿੰਦਰ ਮੋਦੀ ਦਾ ਅੱਜ 76ਵਾਂ ਜਨਮਦਿਨ ਹੈ। ਇਸ ਮੌਕੇ ‘ਤੇ ਦਿੱਲੀ ਦੇ ਕਰਤੱਵਿਆ...