ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਦੂਜੇ ਦਿਨ ਵੀ ਜਾਰੀ ਹੈ। ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅੰਮ੍ਰਿਤਪਾਲ ਨੂੰ ਭਗੌੜਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਕਿਹਾ ਕਿ ਸਾਡਾ ਮਕਸਦ ਪੰਜਾਬ ‘ਚ ਕਾਨੂੰਨ ਵਿਵਸਥਾ ਬਣਾਏ ਰੱਖਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੋ ਅਜਿਹਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਪੁਲਿਸ ਵਲੋਂ ਸ਼ੁਰੂ ਕੀਤੇ ਆਪ੍ਰੇਸ਼ਨ ‘ਚ ਕੀਤੇ ਚੁੱਕ ਨਹੀਂ ਹੋਈ। ਇਹ ਚੋਰ ਪੁਲਿਸ ਦਾ ਖੇਡ ਹੈ। ਕਈ ਵਾਰ ਅਜਿਹਾ ਹੋ ਜਾਂਦਾ ਹੈ ਪਰ ਅਸੀਂ ਜਲਦੀ ਹੀ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਵਾਂਗੇ।












